ਉਨ੍ਹਾਂ ਨੇ ਕਿਹਾ ਕਿ ਪਰੀਖਿਆਵਾਂ ਸਿਰਫ਼ ਰੱਟਾ ਮਾਰਨ ਦੀ ਬਜਾਏ ਵਿਦਿਆਰਥੀਆਂ ਦੀ ਸੋਚਣ ਦੀ ਸਮਰੱਥਾ, ਸਮੱਸਿਆ ਹੱਲ ਕਰਨ ਦੇ ਹੁਨਰ ਅਤੇ ਜੀਵਨ ਵਿੱਚ ਗਿਆਨ ਦੀ ਵਰਤੋਂ ਨੂੰ ਪਰਖਣ ਵਾਲੀਆਂ ਹੋਣੀਆਂ ਚਾਹੀਦੀਆਂ ਹਨ।ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ.ਅਮਰਪਾਲ ਸਿੰਘ ਆਈ.ਏ.ਐਸ (ਰਿਟਾ:) ਨੇ ਕਿਹਾ ਕਿ NCERT ਦੀਆਂ ਰਾਜ ਬੋਰਡਾਂ ਨਾਲ ਕੀਤੀਆਂ ਵਰਕਸ਼ਾਪਾਂ ਦੀ ਲੜੀ ਵਿੱਚ, ਇਸ ਵਰਕਸ਼ਾਪ ਦਾ ਮੁੱਖ ਮਕਸਦ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪਰੀਖਿਆ ਸੁਧਾਰਾਂ ਅਤੇ ਸੰਤੁਲਿਤ ਪ੍ਰਸ਼ਨ-ਪੱਤਰਾਂ ਬਣਾਉਣ ਦੀ ਪ੍ਰਤੀਬੱਧਤਾ ਨੂੰ ਦਰਸਾਉਣਾ ਸੀ। ਉਨ੍ਹਾਂ ਨੇ ਕਿਹਾ ਕਿ ਉੱਚ-ਗੁਣਵੱਤਾ ਦੇ ਪ੍ਰਸ਼ਨ-ਪੱਤਰ ਸਮਝਦਾਰੀ ਅਤੇ ਸਿੱਖਣ ਲਈ ਜ਼ਰੂਰੀ ਹਨ। ਡਾ. ਅਮਰਪਾਲ ਸਿੰਘ ਨੇ ਇਹ ਵੀ ਜ਼ੋਰ ਦਿੱਤਾ ਕਿ ਪਰੀਖਿਆਵਾਂ ਵਿੱਚ ਵਿਦਿਆਰਥੀਆਂ ਦੀ ਸਮਝ ਅਤੇ ਅਸਲ ਜ਼ਿੰਦਗੀ ਦੇ ਹੁਨਰਾਂ ਨੂੰ ਪਰਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਅਧਿਆਪਕਾਂ ਦੀ ਟ੍ਰੇਨਿੰਗ, ਪਾਠਕ੍ਰਮ ਸੁਧਾਰ ਅਤੇ ਬਿਹਤਰ ਮੁਲਾਂਕਣ ਵਿਧੀਆਂ ਰਾਹੀਂ ਅਕਾਦਮਿਕ ਮਿਆਰ ਉੱਚਾ ਚੁੱਕਣ ਲਈ ਬੋਰਡ ਦੀ ਪ੍ਰਤੀਬੱਧਤਾ ਨੂੰ ਦੁਹਰਾਇਆ।ਪਰਖ, ਅਜ਼ੀਮ ਪ੍ਰੇਮਜੀ ਫਾਊਂਡੇਸ਼ਨ ਅਤੇ ਹੋਰ ਪ੍ਰਮੁੱਖ ਸੰਸਥਾਵਾਂ ਦੇ ਵਿਦਿਅਕ ਮਾਹਿਰਾਂ ਨੇ ਵੀ ਸਿੱਖਿਆ ਦੀਆਂ ਆਧੁਨਿਕ ਤਕਨੀਕਾਂ ‘ਤੇ ਮਹੱਤਵਪੂਰਨ ਸੁਝਾਅ ਦਿੱਤੇ। ਉਨ੍ਹਾਂ ਨੇ ਵਿਦਿਆਰਥੀਆਂ ਦੇ ਨਤੀਜੇ ਸੁਧਾਰਨ ਲਈ ਸਮੇਂ ਦੇ ਹਾਣੀ ਪਾਠਕ੍ਰਮ ਅਤੇ ਮਜ਼ਬੂਤ ਸਿੱਖਿਆ ਪ੍ਰਣਾਲੀ ਦੀ ਲੋੜ ‘ਤੇ ਜ਼ੋਰ ਦਿੱਤਾ।ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਸ਼੍ਰੀਮਤੀ ਪਰਲੀਨ ਕੌਰ ਬਰਾੜ, ਡਿਪਟੀ ਸਕੱਤਰ (ਐਕਾਦਮਿਕ) ਅਤੇ ਵਿਸ਼ਾ ਮਾਹਿਰਾਂ ਨੇ ਇਸ ਵਰਕਸ਼ਾਪ ਨੂੰ ਸਫਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…
Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

