ਦਸਮੇਸ਼ ਸਕੂਲ ਬਿਲਾਸਪੁਰ ਦੇ ਦਾਖ਼ਲਿਆਂ ਪ੍ਰਤੀ ਬੱਚਿਆਂ ‘ਚ ਭਾਰੀ ਉਤਸ਼ਾਹ

Spread the love

ਨਿਹਾਲ ਸਿੰਘ ਵਾਲਾ, 3 ਅਪ੍ਰੈਲ ( ਮਨਪ੍ਰੀਤ ਸਿੰਘ ਮੋਨੂੰ)-ਬੱਚਿਆਂ ਨੂੰ ਮਿਆਰੀ ਸਿੱਖਿਆ ਅਤੇ ਚੰਗੇ ਸੰਸਕਾਰ ਦੇਣ ਲਈ ਜਾਣੇ ਜਾਂਦੇ ਇਲਾਕੇ ਦੇ ਪੁਰਾਣੇ ਨਾਮਵਰ ਸਕੂਲ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਨਵੇਂ ਦਾਖ਼ਲਿਆਂ ਪ੍ਰਤੀ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਤਰ੍ਹਾਂ ਇਹ ਸਕੂਲ ਸੂਝਵਾਨ ਮਾਪਿਆਂ ਦੀ ਪਹਿਲੀ ਪਸੰਦ ਬਣ ਚੁੱਕਿਆ ਹੈ। ਸਿੱਖਿਆ ਦੇ ਮਹੱਤਵ ਬਾਰੇ ਜਾਣੂ ਮਾਪੇ ਆਪਣੇ ਬੱਚਿਆਂ ਨੂੰ ਇਸ ਅਦਾਰੇ ਵਿੱਚ ਦਾਖ਼ਲ ਕਰਵਾਕੇ ਮਾਣ ਮਹਿਸੂਸ ਕਰ ਰਹੇ ਹਨ। ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਦੱਸਿਆ ਕਿ ਸਾਡਾ ਮਿਸ਼ਨ ਵਾਜ਼ਬ ਫ਼ੀਸ ਤੇ  ਉੱਚ ਪੱਧਰ ਦੀ ਗੁਣਾ ਤੇ ਅਧਾਰਿਤ ਸਿੱਖਿਆ ਦੇਣਾ ਹੈ। ਇਸ ਤੋਂ ਇਲਾਵਾ ਬੱਚਿਆਂ ਅੰਦਰ ਮਾਪਿਆਂ ਦੇ ਸਤਿਕਾਰ ਕਰਨ ਅਤੇ ਆਗਿਆਕਾਰ ਬਣਨ ਵਰਗੇ ਮਾਨਵੀ ਗੁਣਾ ਦਾ ਸੰਚਾਰ ਕੀਤਾ ਜਾਂਦਾ ਹੈ। ਸਮੇਂ ਦੀ ਲੋੜ ਅਨੁਸਾਰ ਬੱਚਿਆਂ ਨੂੰ ਭਵਿੱਖ਼ ਦੀਆਂ ਚੁਣੌਤੀਆਂ ਨਾਲ ਨਜਿੱਠਣ ਦੇ ਸਮਰੱਥ ਬਣਾਉਣਾ ਹੈ। ਸਕੂਲ ਪ੍ਰਬੰਧਕ ਤੇ ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਖ਼ੁਲਾਸਾ ਕੀਤਾ ਕਿ ਬਿਆਲ਼ੀ ਸਾਲਾਂ ਤੋਂ ਇਹ ਅਦਾਰਾ ਇਲਾਕੇ ਦੇ ਲੋਕਾਂ ਦੀ ਸਿੱਖਿਆ ਦੇ ਖ਼ੇਤਰ ਵਿੱਚ ਵੱਡੀ ਸੇਵਾ ਕਰ ਰਿਹਾ ਹੈ। ਚੰਗੇ ਨਤੀਜਿਆਂ ਸਦਕਾ ਇਸ ਅਦਾਰੇ ਤੋਂ ਸਿੱਖਿਆ ਗ੍ਰਹਿਣ ਕਰ ਚੁੱਕੇ ਹਜ਼ਾਰਾਂ ਬੱਚੇ ਦੇਸ਼ ਵਿਦੇਸ਼ ਵਿੱਚ ਨਾਮਣਾ ਖੱਟ ਰਹੇ ਹਨ। ਵਾਈਸ ਪ੍ਰਿੰਸੀਪਲ ਮੀਨਾ ਜੈਨ ਅਤੇ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਦੱਸਿਆ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਕ੍ਰਿਆਵਾਂ ਤੇ ਅਧਾਰਿਤ ਸਿੱਖਿਆ ਦੇਣ ਸਦਕਾ ਇਹ ਅਦਾਰਾ ਆਏ ਦਿਨ ਵੱਡੀਆਂ ਪੁਲਾਘਾਂ ਪੁੱਟ ਰਿਹਾ ਹੈ। ਉਨ੍ਹਾਂ ਨੇ ਇਸ ਅਦਾਰੇ ‘ਚ ਭਰੋਸਾ ਪ੍ਰਗਟ ਕਰਨ ਤੇ ਦੂਰਅੰਦੇਸ਼ ਮਾਪਿਆਂ ਦਾ ਧੰਨਵਾਦ ਕੀਤਾ

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *