ਜੈਤੋ,3 ਅਪ੍ਰੈਲ (ਰਘੂਨੰਦਨ ਪਰਾਸ਼ਰ) : ਇਲਾਕੇ ਦੀ ਪ੍ਰਸਿੱਧ ਸਿੱਖਿਆ ਸੰਸਥਾ ਵਿਵੇਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਨਵੇਂ ਵਿਦਿਅਕ ਸੈਸ਼ਨ 2025-26 ਦੀ ਸ਼ੁਭ ਆਰੰਭਤਾ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਸਕਾਰਾਤਮਕ ਮਾਹੌਲ ਅਤੇ ਨਵੀਂ ਊਰਜਾ ਫ਼ੈਲਾਉਣ ਦੇ ਉਦੇਸ਼ ਨਾਲ ਕਰਵਾਇਆ ਗਿਆ। ਇਸ ਮੌਕੇ ਸਾਰਿਆਂ ਨੇ ਮਿਲ ਕੇ ਸੁਖਮਨੀ ਸਾਹਿਬ ਦਾ ਪਾਠ ਸਰਵਣ ਕੀਤਾ। ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਅਰਦਾਸ ਕੀਤੀ ਗਈ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਸੋਨੀਆ ਸੇਠੀ ਨੇ ਨੈਤਿਕ ਕਦਰਾਂ ਕੀਮਤਾਂ ਅਨੁਸ਼ਾਸਨ ਅਤੇ ਮਿਹਨਤ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਵਿਦਿਆਰਥੀਆਂ ਨੂੰ ਉਹਨਾਂ ਦੇ ਪਾਠਕ੍ਰਮ, ਸਹਿ- ਪਾਠਕ੍ਰਮ ,ਗਤੀਵਿਧੀਆਂ ਅਤੇ ਨਵੇਂ ਮੌਕਿਆਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਸਕੂਲ ਪ੍ਰਸ਼ਾਸਨ ,ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਆਸ ਪ੍ਰਗਟਾਈ ਕਿ ਇਹ ਨਵਾਂ ਸੈਸ਼ਨ ਵਿਦਿਆਰਥੀਆਂ ਲਈ ਗਿਆਨ, ਸਫਲਤਾ ਅਤੇ ਆਤਮਿਕ ਸ਼ਾਂਤੀ ਦਾ ਰਾਹ ਪੱਧਰਾ ਕਰੇਗਾ। ਪ੍ਰੋਗਰਾਮ ਦੀ ਸਮਾਪਤੀ ਤੇ ਸਾਰਿਆਂ ਨੇ ਮਿਲ ਕੇ ਸਫ਼ਲਤਾ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ।







