(ਸ੍ਰੀ ਗੋਇੰਦਵਾਲ ਸਾਹਿਬ ਕਰਨੈਲ ਸਿੰਘ ਰਿਕੂ) – ਸਰਕਾਰ ਵਲੋਂ ਸੇਵਾ ਕੇਂਦਰ ਸ੍ਰੀ ਗੋਇੰਦਵਾਲ ਸਾਹਿਬ ਵਿਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਇੰਚਾਰਜ ਸੁਰਿੰਦਰ ਸਿੰਘ,ਬਾਖੂਬੀ ਸੇਵਾ ਕੇਂਦਰ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਪੰਜਾਬ ਦਾ ਖੁਲਾਸਾ ਨਾਲ ਗੱਲਬਾਤ ਕਰਦਿਆਂ ਇੰਚਾਰਜ ਸੁਰਿੰਦਰ ਸਿੰਘ ਅਤੇ ਪ੍ਰਿਤਪਾਲ ਸਿੰਘ,ਮੈਡਮ ਗੁਰਵਿੰਦਰ ਕੌਰ ਨੇ ਕਿਹਾ ਕਿ ਸਰਕਾਰੀ ਦਸਤਾਵੇਜ਼ ਜਿਵੇਂ ਜਨਮ ਸਰਟੀਫਿਕੇਟ, ਆਧਾਰ ਕਾਰਡ ਅਤੇ ਸਰਕਾਰ ਵੱਲੋਂ ਚੱਲ ਰਹੀਆਂ ਸੇਵਾਵਾਂ ਦਾ ਲਾਭ ਉਠਾਉਣ ਵਾਸਤੇ ਇਲਾਕਾ ਵਾਸੀ ਸੇਵਾ ਕੇਂਦਰ ਸ੍ਰੀ ਗੋਇੰਦਵਾਲ ਸਾਹਿਬ ਆ ਕੇ ਸਹੂਲਤਾਂ ਦਾ ਲਾਭ ਉਠਾ ਸਕਦੇ ਹਨ । ਉਨ੍ਹਾਂ ਦਾ ਕੰਮ ਸਮੇ ਸਿਰ ਕੀਤਾ ਜਾਵੇਗਾ ।







