ਸਿੱਖਿਆ ਬਲਾਕ ਮਸੀਤਾਂ ਦੇ ਕੁੱਲ 11 ਵਿਦਿਆਰਥੀਆਂ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰੀਖਿਆ ਪਾਸ

Spread the love

ਕਪੂਰਥਲਾ, 4 ਮਾਰਚ (ਕੌੜਾ)- ਬਲਾਕ ਸਿੱਖਿਆ ਅਧਿਕਾਰੀ ਕਮਲਜੀਤ ਦੀ ਯੋਗ ਅਗਵਾਈ ਹੇਠ ਸਿੱਖਿਆ ਬਲਾਕ ਮਸੀਤਾਂ (ਸੁਲਤਾਨਪੁਰ ਲੋਧੀ -2 ) ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਵਿੱਚੋਂ ਕੁੱਲ 11 ਵਿਦਿਆਰਥੀਆਂ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰੀਖਿਆ ਪਾਸ ਕਰਕੇ ਜ਼ਿਲ੍ਹੇ ਵਿੱਚ ਇੱਕ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਲਾਕ ਸਿੱਖਿਆ ਅਧਿਕਾਰੀ ਕਮਲਜੀਤ ਨੇ ਦੱਸਿਆ ਕਿ ਬਲਾਕ ਵਿੱਚ ਵੱਖ-ਵੱਖ ਸਕੂਲਾਂ ਜਿਨ੍ਹਾਂ ਵਿੱਚੋਂ ਕਲੱਸਟਰ ਸੁਲਤਾਨਪੁਰ ਲੋਧੀ ਦੇ ਅਧੀਨ ਆਉਂਦੇ ਸਰਕਾਰੀ ਐਲੀਮੈਂਟਰੀ ਸਕੂਲ ਸ਼ਾਹਜਹਾਨਪੁਰ ਦੇ ਵਿਦਿਆਰਥੀਆ ਸ਼ਿਵਮ ਥਾਪਰ ਤੇ ਨਵਰਾਜ ਕੌਰ, ਸਰਕਾਰੀ ਐਲੀਮੈਂਟਰੀ ਸਕੂਲ ਡੱਲਾ ਦੇ ਵਿਦਿਆਰਥੀਆਂ ਮਨਰੀਤ ਕੌਰ, ਨਵਰੀਤ ਕੌਰ, ਮਨਿੰਦਰ ਕੌਰ,ਕਲੱਸਟਰ ਮੇਵਾ ਸਿੰਘ ਵਾਲਾ ਦੇ ਵਿਦਿਆਰਥੀ ਗੁਰਸਿਮਰਨ ਕੌਰ,ਸਰਕਾਰੀ ਐਲੀਮੈਂਟਰੀ ਸਕੂਲ ਟਿੱਬਾ ਦੇ ਵਿਦਿਆਰਥੀ ਅਸਿਵ ਅਲੀ, ਕਲੱਸਟਰ ਬਿਧੀਪੁਰ ਦੇ ਅਧੀਨ ਆਉਂਦੇ ਸਰਕਾਰੀ ਐਲੀਮੈਂਟਰੀ ਸਕੂਲ ਪੱਮਣ ਦੇ ਵਿਦਿਆਰਥੀਆਂ ਲਖਵਿੰਦਰ ਸਿੰਘ, ਸੁਰਿੰਦਰਪ੍ਰਤਾਪ ਸਿੰਘ, ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ਦੇ ਵਿਦਿਆਰਥੀ ਰਣਬੀਰ ਸਿੰਘ, ਨਵਜੋਤ ਕੌਰ ਨੇ ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰੀਖਿਆ ਪਾਸ ਕਰਕੇ ਜਿੱਥੇ ਆਪਣੇ ਮਾਪਿਆਂ ਸਕੂਲ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ। ਉਥੇ ਸਿੱਖਿਆ ਵਿਭਾਗ ਮਸੀਤਾਂ ਨੂੰ ਵੀ ਜ਼ਿਲ੍ਹੇ ਦੇ ਮੋਹਰੀ ਸਿੱਖਿਆ ਬਲਾਕ ਵਿੱਚ ਸ਼ਾਮਿਲ ਕੀਤਾ ਹੈ। ਬਲਾਕ ਸਿੱਖਿਆ ਅਧਿਕਾਰੀ ਕਮਲਜੀਤ ਨੇ ਜਵਾਹਰ ਨਵੋਦਿਆ ਵਿਦਿਆਲਿਆ ਪ੍ਰੀਖਿਆ ਪਾਸ ਕਰਨ ਵਾਲੇ ਸਮੂਹਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਹਨਾਂ ਦੇ ਅਧਿਆਪਕਾਂ ਦੀ ਮਿਹਨਤ ਦੀ ਵੀ ਭਰਪੂਰ ਸ਼ਲਾਘਾ ਕੀਤੀ ਹੈ।ਇਸ ਦੇ ਨਾਲ ਹੀ ਉਹਨਾਂ ਭਵਿੱਖ ਵਿੱਚ ਵੀ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਅਧਿਆਪਕਾਂ ਨੂੰ ਪੂਰਨ ਤੌਰ ਤੇ  ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਚਲਾਏ ਜਾ ਰਹੇ ਪ੍ਰੋਜੈਕਟ ਸਮਰੱਥ ਨੂੰ ਜ਼ਿਲ੍ਹੇ ਦੀਆਂ ਮੋਹਰੀ ਸਫ਼ਾਂ ਵਿੱਚ ਸ਼ਾਮਿਲ ਕਰਨ ਲਈ ਵਿਸ਼ੇਸ਼ ਤੌਰ ਤੇ ਪ੍ਰੇਰਿਤ ਕੀਤਾ।

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *