ਜਿਲਾ ਪੁਲਿਸ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਟੀਮ ਦੀ ਵੱਡੀ ਕਾਰਵਾਈ ਬਿਨਾਂ ਲਾਇਸੰਸ ਦੇ ਚੱਲ ਰਿਹਾ ਗੈਰ-ਕਾਨੂੰਨੀ ਨਸ਼ਾ ਛੁਡਾਊ ਸੈਟਰ ਕੀਤਾ ਸੀਲ*

Spread the love

ਜੈਤੋ,4 ਅਪ੍ਰੈਲ (ਰਘੂਨੰਦਨ ਪਰਾਸ਼ਰ ):ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੀ ਅਗਵਾਈ ਹੇਠ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਫਰੀਦਕੋਟ ਪੁਲਿਸ ਪ੍ਰਸ਼ਾਸ਼ਨ ਵੱਲੋਂ ਡਰੱਗ ਹੋਟ ਸਪਾਟ ਇਲਾਕਿਆ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਮਿਲ ਕੇ ਜਿਲ੍ਹੇ ਦੇ ਗੈਰ-ਕਾਨੂੰਨੀ ਤੌਰ ਤੇ ਚੱਲ ਰਹੇ ਨਸ਼ਾ ਛੁਡਾਊ ਕੇਂਦਰਾਂ ਤੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਛੱਡਣ ਲਈ ਦਾਖਿਲ ਹੋਏ ਵਿਅਕਤੀਆਂ ਦਾ ਸਹੀ ਇਲਾਜ ਹੋ ਸਕੇ ਅਤੇ ਉਹ ਨਸ਼ੇ ਦੀ ਦਲਦਲ ਵਿੱਚੋ ਬਾਹਰ ਆ ਸਕਣ।ਇਸੇ ਤਹਿਤ ਕਾਰਵਾਈ ਕਰਦੇ ਹੋਏ ਮਿਤੀ 03.04.2025 ਦੀ ਦਰਮਿਆਨੀ ਰਾਤ ਨੂੰ ਫਰੀਦਕੋਟ ਪੁਲਿਸ ਨੂੰ ਸੂਚਨਾ ਪ੍ਰਾਪਤ ਹੋਈ ਕਿ ਏਕ ਜਰੀਆਂ ਫਾਊਡੇਸ਼ਨ ਵੈਲਫੇਅਰ ਸੋਸਾਇਟੀ ਨਾਮ ਦੀ ਸੰਸਥਾ ਵੱਲੋ ਫਰੀਦਕੋਟ ਵਿੱਚ ਗੈਰ-ਕਾਨੂੰਨੀ ਨਸ਼ਾ ਛੁਡਾਊ ਸੈਟਰ ਸ਼ੁਰੂ ਕੀਤਾ ਗਿਆ ਹੈ। ਜਿਸ ਵਿੱਚ ਕੁਝ ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਦਰ ਵਿੱਚ ਦਾਖਲ ਕੀਤਾ ਗਿਆ ਹੈ। ਜਿਸ ਤੇ ਸ਼੍ਰੀ ਜਸਮੀਤ ਸਿੰਘ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਅਤੇ ਸ਼੍ਰੀ ਤਰਲੋਚਨ ਸਿੰਘ ਡੀ.ਐਸ.ਪੀ ਫਰੀਦਕੋਟ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਮੌਕਾ ਪਰ ਪੁਜੀਆਂ। ਇਸ ਮੌਕੇ ਅਣਅਧਿਕਾਰਿਤ ਤੌਰ ਤੇ ਚੱਲ ਰਹੇ ਨਸ਼ਾ ਛੁਡਾਊ ਸੈਟਰਾਂ ਦੀ ਚੈਕਿੰਗ ਲਈ ਗਠਿਤ ਟੀਮ ਦੇ ਮੈਬਰ ਤਹਿਸੀਲਦਾਰ ਸ੍ਰੀ ਰਾਮ ਚੰਦ, ਡਿਪਟੀ ਮੈਡੀਕਲ ਕਮਿਸ਼ਨਰ, ਫਰੀਦਕੋਟ ਡਾ. ਵਿਸ਼ਵਦੀਪ ਗੋਇਲ, ਸੀਨੀਅਰ ਮੈਡੀਕਲ ਅਫਸਰ ਡਾ. ਪਰਮਜੀਤ ਸਿੰਘ ਬਰਾੜ, ਮੈਡੀਕਲ ਅਫਸਰ, ਸਿਵਲ ਹਸਪਤਾਲ, ਫਰੀਦਕੋਟ ਡਾ. ਮਨਪ੍ਰੀਤ ਕੌਰ, ਸੀਨੀਅਰ ਰੈਜੀਡੈਸ ਡਾ. ਗਗਨਦੀਪ ਅਹੂਜਾ, ਡਰੱਗ ਇੰਸਪੈਕਟਰ ਸ਼੍ਰੀ ਹਰਜਿੰਦਰ ਸਿੰਘ ਸਮੇਤ ਹੋਰ ਸਿਵਲ ਅਧਿਕਾਰੀ ਮੌਕੇ ਪਰ ਪੁੱਜੇ।ਜਿੱਥੇ ਪਹੁੰਚ ਕੇ ਹੈਲਥ ਡਿਪਾਰਟਮੈਂਟ ਦੀਆਂ ਟੀਮਾਂ ਨਾਲ ਮਿਲ ਕੇ ਇਸ ਸੈਟਰ ਦੀ ਚੈਕਿੰਗ ਕੀਤੀ ਗਈ ਤਾ ਇਸ ਸੈਟਰ ਦੇ ਸੰਚਾਲਕਾਂ ਵੱਲੋ ਪ੍ਰਵਾਨਗੀ ਸਬੰਧੀ ਕੋਈ ਵੀ ਲਾਇਸੰਸ ਨਹੀ ਦਿਖਾ ਸਕੇ। ਜਿਸ ਦੌਰਾਨ ਇਹ ਸਾਹਮਣੇ ਆਇਆ ਕਿ ਇਹਨਾਂ ਵੱਲੋਂ ਇਹ ਸੈਟਰ ਬਿਨਾਂ ਕਿਸੇ ਲਾਇਸੰਸ ਦੇ ਚਲਾਇਆ ਜਾ ਰਿਹਾ ਸੀ। ਜਿਸ ਕਰਕੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਤੁਰੰਤ ਕਾਰਵਾਈ ਕਰਦੇ ਹੋਏ ਇਸ ਸੈਟਰ ਨੂੰ ਸੀਲ ਕੀਤਾ ਗਿਆ ਹੈ।ਇਸ ਦੇ ਨਾਲ ਹੀ ਇਸ ਗੈਰ-ਕਾਨੂੰਨੀ ਨਸ਼ਾ ਛੁਡਾਊ ਸੈਟਰ ਵਿੱਚ ਨਸ਼ਾ ਛੱਡਣ ਲਈ ਦਾਖਲ ਹੋਏ 19 ਵਿਅਕਤੀਆਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫਰੀਦਕੋਟ ਦੇ ਸਰਕਾਰੀ ਨਸ਼ਾ ਛੁਡਾਊ ਕੇਦਰ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਸਹੀ ਤਰੀਕੇ ਨਾਲ ਇਲਾਜ ਕੀਤਾ ਜਾਵੇਗਾ।

  • Related Posts

    ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ

    Spread the love

    Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…

    ਨਾਭਾ ’ਚ ਚੋਰੀਆਂ ’ਤੇ ਲੱਗੇ ਲਗਾਮ, ਭਾਈ ਜਗਜੀਤ ਸਿੰਘ ਖਾਲਸਾ ਨੇ ਪੁਲਿਸ ਨੂੰ ਕੀਤੀ ਅਪੀਲ

    Spread the love

    Spread the loveਨਾਭਾ, 18 ਸਤੰਬਰ (ਜਗਜੀਤ ਸਿੰਘ ਕੈਂਥ) — ਨਾਭਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਲੋਕ ਆਪਣੇ…

    Leave a Reply

    Your email address will not be published. Required fields are marked *