ਕਮਲ ਸਰੋਜ ਤੇ ਰਵੀ ਸਿੱਧੂ ਦੀ ਅਗਵਾਈ ‘ਚ ਐਸ.ਡੀ.ਐਮ. ਨੂੰ ਮਿਲਿਆ ਜੇਸੀਟੀ ਮਿੱਲ ਮਜਦੂਰਾਂ ਦਾ ਵਫਦ

Spread the love

ਫਗਵਾੜਾ 4 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ  ) ਜੇਸੀਟੀ ਮਿੱਲ ਮਜ਼ਦੂਰ ਸੰਘਰਸ਼ ਕਮੇਟੀ ਦਾ ਇੱਕ ਵਫ਼ਦ ਅੱਜ ਥਾਪਰ ਕਲੋਨੀ ਦੇ ਕੌਂਸਲਰ ਰਵੀ ਸਿੱਧੂ ਅਤੇ ਸ਼ਿਵ ਸੈਨਾ ਯੂਬੀਟੀ ਦੇ ਸੂਬਾ ਪ੍ਰੈਸ ਸਕੱਤਰ ਕਮਲ ਸਰੋਜ ਦੀ ਅਗਵਾਈ ਹੇਠ ਐਸ.ਡੀ.ਐਮ. ਫਗਵਾੜਾ ਜਸ਼ਨਜੀਤ ਸਿੰਘ ਨੂੰ ਮਿਲਿਆ। ਇਸ ਦੌਰਾਨ ਕਮਲ ਸਰੋਜ ਅਤੇ ਰਵੀ ਸਿੱਧੂ ਨੇ ਐਸ.ਡੀ.ਐਮ. ਨੂੰ ਦੱਸਿਆ ਕਿ ਜੇਸੀਟੀ ਮਿੱਲ ਮਜ਼ਦੂਰਾਂ ਨੂੰ ਬਕਾਇਆ ਪੀ.ਐਫ. ਤਨਖਾਹਾਂ ਅਤੇ ਭੱਤਿਆਂ ਆਦਿ ਦਾ ਭੁਗਤਾਨ ਨਾ ਹੋਣ ਕਾਰਨ ਭਾਰੀ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਮਲ ਸਰੋਜ ਅਤੇ ਰਵੀ ਸਿੱਧੂ ਅਨੁਸਾਰ ਐਸ.ਡੀ.ਐਮ. ਨੇ ਭਰੋਸਾ ਦਿੱਤਾ ਹੈ ਕਿ ਪੀ.ਐਫ. ਭੁਗਤਾਨ ਲਈ ਦਸਤਾਵੇਜ਼ ਪ੍ਰਕਿਰਿਆ ਦਾ ਲਗਭਗ ਅੱਸੀ ਪ੍ਰਤੀਸ਼ਤ ਕੰਮ ਪੂਰਾ ਹੋ ਗਿਆ ਹੈ। ਬਹੁਤ ਜਲਦੀ ਹੀ ਮਜ਼ਦੂਰਾਂ ਦੇ ਹੱਕਦਾਰ ਪੈਸੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰਵਾ ਦਿੱਤੇ ਜਾਣਗੇ। ਉਨ੍ਹਾਂ ਨੇ ਵਰਕਰਾਂ ਨੂੰ ਕਿਸੇ ਦੇ ਝਾਂਸੇ ਵਿੱਚ ਨਾ ਆਉਣ ਦੀ ਹਦਾਇਤ ਵੀ ਕੀਤੀ। ਸ਼ਿਵ ਸੈਨਾ ਆਗੂ ਕਮਲ ਸਰੋਜ ਨੇ ਦੱਸਿਆ ਕਿ ਐਸ.ਡੀ.ਐਮ. ਨਾਲ ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ ਹੈ ਅਤੇ ਪੂਰੀ ਉਮੀਦ ਹੈ ਕਿ ਪ੍ਰਸ਼ਾਸਨ ਜਲਦੀ ਹੀ ਮਜ਼ਦੂਰਾਂ ਦੇ ਹੱਕਾਂ ਦੀ ਅਦਾਇਗੀ ਕਰਵਾ ਦੇਵੇਗਾ। ਉਨ੍ਹਾਂ ਚੇਤਾਵਨੀ ਵੀ ਦਿੱਤੀ ਕਿ ਜੇਕਰ ਇੱਕ ਹਫ਼ਤੇ ਦੇ ਅੰਦਰ-ਅੰਦਰ ਪੀ.ਐਫ. ਕਾਗਜੀ ਪ੍ਰਕ੍ਰਿਆ ਪੂਰੀ ਨਾ ਹੋਈ ਤਾਂ ਪੀ.ਐਫ. ਕਮਿਸ਼ਨਰ ਜਲੰਧਰ ਦਾ ਘਿਰਾਓ ਕੀਤਾ ਜਾਵੇਗਾ। ਕੌਂਸਲਰ ਰਵੀ ਸਿੱਧੂ ਨੇ ਵੀ ਕਿਹਾ ਕਿ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਮਜ਼ਦੂਰਾਂ ਦੀ ਪੂਰੀ ਅਤੇ ਅੰਤਿਮ ਅਦਾਇਗੀ ਨਹੀਂ ਹੋ ਜਾਂਦੀ। ਇਸ ਮੌਕੇ ਨਵਲ ਕਿਸ਼ੋਰ ਸਿੰਘ, ਉਮੇਸ਼ ਗਿਰੀ, ਰਘੂਨਾਥ, ਪਵਨ ਸਿੰਘ, ਰਵਿੰਦਰ ਯਾਦਵ, ਪਵਨ ਮਿਸ਼ਰਾ, ਭੱਭੀ ਭੂਸ਼ਨ, ਰਾਕੇਸ਼ ਮਿਸ਼ਰਾ ਆਦਿ ਹਾਜ਼ਰ ਸਨ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *