ਕੰਮਿਊਨਿਟੀ ਹੈਲਥ ਸੈਂਟਰ ਵੱਲੋਂ ਕੰਨ ਦੀ ਬਿਮਾਰੀਆ ਦੀ ਰੋਕਥਾਮ ਤੇ ਨਿਯੰਤਰਣ ਲਈ ਟ੍ਰੇਨਿੰਗ

Spread the love

ਫਗਵਾੜਾ 4 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਸਿਵਲ ਸਰਜਨ ਡਾ ਗੁਰਮੀਤ ਲਾਲ ਦੇ ਦਿਸ਼ਾ-ਨਿਰਦੇਸ਼ ਕੰਨ ਦੀ ਬਿਮਾਰੀਆ ਅਤੇ ਸਬੰਧਤ ਰੋਗਾਂ ਦੀ ਰੋਕਥਾਮ ਅਤੇ ਇਲਾਜ ਲਈ ਲੋਕਾਂ ਵਿੱਚ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਕੰਮਿਊਨਿਟੀ ਹੈਲਥ ਸੈਂਟਰ, ਬੜਾ ਪਿੰਡ ਵੱਲੋਂ ਰਾਸ਼ਟਰੀ ਬੋਲਾਪਣ ਰੋਕਥਾਮ ਪ੍ਰੋਗਰਾਮ ਸਬੰਧੀ ਟ੍ਰੇਨਿੰਗ ਦਾ ਆਯੋਜਨ ਸੀਨੀਅਰ ਮੈਡੀਕਲ ਅਫ਼ਸਰ ਡਾ ਅਮਿਤਾ ਲੂਨਾ ਦੀ ਅਗਵਾਈ ਹੇਠ ਕੀਤਾ ਗਿਆ।ਇਸ ਟ੍ਰੇਨਿੰਗ ਵਿੱਚ ਕੰਮਿਊਨਿਟੀ ਹੈਲਥ ਅਫਸਰ , ਏਨਮ ਅਤੇ ਹੋਰ ਸਿਹਤ ਕਰਮਚਾਰੀਆਂ ਨੂੰ ਕੰਨ ਦੀ ਬਿਮਾਰੀਆ ਦੇ ਲੱਛਣ, ਕਾਰਨ, ਰੋਕਥਾਮ ਅਤੇ ਇਲਾਜ ਸਬੰਧੀ ਵਿਸਥਾਰਪੂਰਕ ਜਾਣਕਾਰੀ ਦਿੱਤੀ ਗਈ। ਮੈਡੀਕਲ ਅਫ਼ਸਰ ਡਾ ਮਮਤਾ ਗੌਤਮ ਨੇ ਟ੍ਰੇਨਿੰਗ ਦੌਰਾਨ ਦੱਸਿਆ ਕਿ ਸ਼ੁਰੂਆਤੀ ਪਹਿਚਾਣ ਅਤੇ ਇਲਾਜ ਰਾਹੀਂ ਕੰਨਾ ਦੀ ਸਮੱਸਿਆ ਤੋ ਕਾਫੀ ਹੱਦ ਤੱਕ ਬਚਿਆ ਜਾ ਸਕਦਾ ਹੈ। ਨਾਲ ਹੀ, ਲੋਕਾਂ ਨੂੰ ਰੇਗੂਲਰ ਚੈੱਕਅੱਪ ਅਤੇ ਸਹੀ ਦਵਾਈ ਵਰਤਣ ਦੀ ਸਲਾਹ ਵੀ ਦਿੱਤੀ ਗਈ। ਬਲਾਕ ਐਕਸਟੈਨਸ਼ਨ ਐਜੂਕੇਟਰ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਰਾਸ਼ਟਰੀ ਬਾਲ ਸੁਰਖਿਆ ਕਾਰਿਆਕਰਮ ਤਹਿਤ ਆਗਨਵਾੜੀ ਅਤੇ ਸਰਕਾਰੀ ਸਕੂਲਾ ਵਿੱਚ ਪੜਦੇ ਵਿਦਿਆਰਥੀਆ ਦਾ ਕੰਨਾ ਦੇ ਜਮਾਦਰੂ ਨੁਕਸਾ ਦਾ ਮੁਫਤ ਇਲਾਜ ਕੀਤਾ ਜਾਦਾ ਹੈ। ਉਨਾ ਮੁਫਤ ਹੇਰਿਗ ਏਡ ਵੀ ਦਿੱਤੀ ਜਾਦੀ ਹੈ।ਇਸ ਮੌਕੇ ਤੇ ਹੈਲਥ ਸੁਪਰਵਾਈਜਰ ਸਤਨਾਮ, ਹੈਲਥ ਸੁਪਰਵਾਈਜਰ ਕੁਲਦੀਪ ਵਰਮਾ, ਐਲ ਐਚ ਵੀ ਕਲਵਿੰਦਰ ਕੌਰ ਅਤੇ ਸਮੂਹ ਸਟਾਫ ਮੌਜੂਦ ਸੀ।

  • Related Posts

    ਪੰਜਾਬ ਸਿੱਖਿਆ ਕ੍ਰਾਂਤੀ: ਪੰਜਾਬ ਸਰਕਾਰ ਸਕੂਲਾਂ ਨੂੰ ਬੁਨਿਆਦੀ ਢਾਂਚੇ ਅਤੇ ਪੜ੍ਹਾਈ ਪੱਖੋਂ ਮੋਹਰੀ ਬਣਾਉਣ ਲਈ ਯਤਨਸ਼ੀਲ: ਮੀਤ ਹੇਅਰ

    Spread the love

    Spread the loveਬਰਨਾਲਾ, 9 ਅਪ੍ਰੈਲ (ਬਲਵਿੰਦਰ ਆਜ਼ਾਦ/ਸੁਖਰਾਜ ਚਹਿਲ):- ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇ ਰਹੇ ਹਨ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਖੇਡਾਂ ਅਤੇ ਸਿੱਖਿਆ ਦੇ ਖੇਤਰ ਵਿਚ ਮੱਲਾਂ…

    ਰੋਟਰੀ ਕਲੱਬ ਅੰਮ੍ਰਿਤਸਰ ਕੈਂਟ ਵਲੋ ਡੀਏਵੀ ਸਕੂਲ, ਯਾਸੀਨ ਰੋਡ ਨੂੰ ਤੋਹਫ਼ੇ ਵਜੋਂ ਦਿੱਤੇ ਸੀਸੀਟੀਵੀ ਕੈਮਰੇ

    Spread the love

    Spread the loveਅੰਮ੍ਰਿਤਸਰ 4 ਅਪ੍ਰੈਲ(ਦਿਨੇਸ਼ ਸੋਨੀ) ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸੁਰੱਖਿਆ ਨੂੰ ਵਧਾਉਣ ਦੇ ਉਦੇਸ਼ ਨਾਲ ਇੱਕ ਸੁਹਿਰਦ ਪਹਿਲਕਦਮੀ ਵਿੱਚ, ਰੋਟਰੀ ਕਲੱਬ  ਅੰਮ੍ਰਿਤਸਰ ਕੈਂਟ ਨੇ ਡੀਏਵੀ ਸਕੂਲ, ਯਾਸੀਨ ਰੋਡ ਨੂੰ ਸੀਸੀਟੀਵੀ…

    Leave a Reply

    Your email address will not be published. Required fields are marked *