ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਬਾਬਾ ਦਰਬਾਰਾ ਸਿੰਘ ਵਿਖੇ ਕਬੱਡੀ ਟੂਰਨਾਮੈਂਟ 13 ਅਪ੍ਰੈਲ ਨੂੰ

Spread the love

ਕਪੂਰਥਲਾ ,6 ਅਪ੍ਰੈਲ ( ਕੌੜਾ )-  ਇਤਿਹਾਸਿਕ ਗੁਰਦਵਾਰਾ ਸਮਾਧ ਬਾਬਾ ਦਰਬਾਰਾ ਸਿੰਘ ਜੀ ਵਿਖੇ ਹਰ ਸਾਲ ਦੀ ਤਰ੍ਹਾਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਏ ਜਾਂਦੇ ਕਬੱਡੀ ਟੂਰਨਾਮੈਂਟ ਦੀਆਂ ਤਿਆਰੀਆਂ ਨੂੰ ਲੈ ਕੇ ਅਮਰਕੋਟ,ਜਾਂਗਲਾ, ਟਿੱਬਾ,ਭੀਲਾਂਵਾਲ, ਭੋਰੂਵਾਲਾ,ਗਾਂਧਾ ਸਿੰਘ ਵਾਲਾ, ਸ਼ਿਕਾਰਪੁਰ ਆਦਿ ਪਿੰਡਾਂ ਦੀਆਂ ਸੰਗਤਾਂ ਦੀ ਵਿਸ਼ੇਸ ਮੀਟਿੰਗ ਸਰਪੰਚ ਜਸਪ੍ਰੀਤ ਕੌਰ, ਸਾਬਕਾ ਸਰਪੰਚ ਅਤੇ ਆਪ ਆਗੂ ਬੀਬੀ ਜਸਵਿੰਦਰ ਕੌਰ ਭਗਤ,ਸਰਪੰਚ ਬਲਵਿੰਦਰ ਸਿੰਘ ਅਮਰਕੋਟ, ਬਾਬਾ ਦਰਬਾਰਾ ਸਿੰਘ ਕਮੇਟੀ ਦੇ ਪ੍ਰਧਾਨ ਪਿਆਰਾ ਸਿੰਘ, ਸਾਬਕਾ ਸਰਪੰਚ ਸੂਰਤ ਸਿੰਘ ਅਤੇ ਦਸ਼ਮੇਸ਼ ਕਲੱਬ ਦੇ ਆਗੂਆਂ ਦੀ ਅਗਵਾਈ ਹੇਠ ਹੋਈ।ਇਸ ਮੌਕੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ 13 ਅਪ੍ਰੈਲ ਨੂੰ ਕਰਵਾਏ ਜਾਣ ਵਾਲੇ ਕਬੱਡੀ ਟੂਰਨਾਮੈਂਟ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਵਿੱਚ ਪ੍ਰਧਾਨ ਸੂਰਤ ਸਿੰਘ, ਹਰਚਰਨ ਸਿੰਘ, ਸੁਖਦੇਵ ਸਿੰਘ ਬੁੱਧੂ, ਕੁਲਦੀਪ ਸਿੰਘ ਭੀਲਾਂਵਾਲ ਸਾਰੇ ਸੀਨੀਅਰ ਮੀਤ ਪ੍ਰਧਾਨ, ਸਕੱਤਰ ਕੋਚ ਕੁਲਬੀਰ ਸਿੰਘ ਕਾਲ਼ੀ ਅਤੇ ਸੁਖਵਿੰਦਰ ਸਿੰਘ ਸ਼ਹਿਰੀ, ਸਹਾਇਕ ਸਕੱਤਰ ਰਵਿੰਦਰ ਸਿੰਘ ਰਵੀ ਅਤੇ ਸੁਖਦੇਵ ਸਿੰਘ ਅਮਰਕੋਟ , ਪ੍ਰੈੱਸ ਸਕੱਤਰ ਰਾਜਵੀਰ ਸਿੰਘ ਅਤੇ ਬਲਵਿੰਦਰ ਸਿੰਘ ਅਮਰਕੋਟ ਚੁਣਿਆ ਗਿਆ।ਕਮੇਟੀ ਦੇ ਸਰਪ੍ਰਸਤ ਸਾਬਕਾ ਸਰਪੰਚ ਜਸਵਿੰਦਰ ਕੌਰ ਭਗਤ ਨੂੰ ਬਣਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਕੋਚ ਕੁਲਬੀਰ ਸਿੰਘ ਅਤੇ ਸੁਖਵਿੰਦਰ ਸਿੰਘ ਸ਼ਹਿਰੀ ਨੇ ਦੱਸਿਆ ਕਿ ਆਲ ਓਪਨ ਜੇਤੂ  ਟੀਮ ਨੂੰ 75000 ਦਾ ਇਨਾਮ ਇੰਦਰਜੀਤ ਸਿੰਘ ਵੱਲੋਂ ਅਤੇ ਉਪ ਜੇਤੂ ਨੂੰ 65000 ਦਾ ਇਨਾਮ ਸੁਖਦੇਵ ਸਿੰਘ ਬੁੱਧੂ ਵੱਲੋਂ ਦਿੱਤਾ ਜਾਵੇਗਾ।  ਹਰ ਭਾਗ ਲੈਣ ਵਾਲੀ ਟੀਮ ਨੂੰ 20000 ਦੀ ਰਾਸ਼ੀ ਦਿੱਤੀ ਜਾਵੇ ।ਇਸ ਮੌਕੇ ਬਜ਼ੁਰਗਾਂ ਦਾ ਵੀ ਸ਼ੋ ਮੈਚ ਕਰਵਾਇਆ ਜਾਵੇਗਾ। ਇਸ ਮੌਕੇ ਅਮਰਜੀਤ ਸਿੰਘ ਟਿੱਬਾ, ਸੁਖਦੇਵ ਸਿੰਘ ਐਸਡੀਓ, ਸੁਰਜੀਤ ਟਿੱਬਾ,  ਦਲਵਿੰਦਰ ਸਿੰਘ,  ਡਾਕਟਰ ਸਤਬੀਰ ਸਿੰਘ, ਮਨਪ੍ਰੀਤ ਸਿੰਘ, ਮਾਸਟਰ ਜਸਵਿੰਦਰ ਸਿੰਘ, ਸੁਖਜਿੰਦਰ ਲਾਡਾ , ਪ੍ਰਧਾਨ ਬਲਦੇਵ ਸਿੰਘ ਖਾਲਸਾ ਆਦਿ ਹਾਜ਼ਰ ਸਨ।

  • Related Posts

    ਸਮੂਹ ਗ੍ਰਾਮ ਪੰਚਾਇਤ ਪਿੰਡ ਮਾਲੇਵਾਲ ਵਿਖ਼ੇ ਕ੍ਰਿਕਟ ਟੂਰਨਾਮੈਂਟ ਦਾ ਆਯੋਜਨ ਕਰਵਾਇਆ ਗਿਆ ਖੇਡਾਂ ਪਿੰਡਾਂ ਵਿੱਚ ਆਪਸੀ ਭਾਈਚਾਰੇ ਨੂੰ ਮਜਬੂਤ ਬਣਾਉਂਦੀਆ ਹਨ -ਦੀਪਕ ਰਾਣਾ ਟਰਾਂਸਪੋਰਟਰ 

    Spread the love

    Spread the love ਕਾਹਨਪੁਰ ਖੂਹੀ 3 ਅਕਤੂਬਰ (ਜਗਤਾਰ ਜੱਗੀ ) ਸਮੂਹ ਗ੍ਰਾਮ ਪੰਚਾਇਤ ਪਿੰਡ ਮਾਲੇਵਾਲ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ,ਜਿਸ ਵਿੱਚ   ਸਮਾਜ ਸੇਵੀ ਅਤੇ ਟਰਾਂਸਪੋਰਟਰ ਦੀਪਕ ਰਾਣਾ…

    ਖੇਡਾਂ ਵਤਨ ਪੰਜਾਬ ਦੀਆਂ  ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਮੁੰਡੇ ਦੂਜੇ ਤੇ ਕੁੜੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ : ਜੋਨਲ ਐਥਲੈਟਿਕਸ  ਟੂਰਨਾਮੈਂਟ ਤਖਤਗੜ੍ਹ ਵਿੱਚ ਮੂਸਾਪੁਰ ਦਾ ਖਿਡਾਰੀ ਮਨੀਸ਼ ਕੁਮਾਰ _17 ਲੰਮੀ ਛਾਲ ਦੇ ਫਸਵੇਂ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

    Spread the love

    Spread the love ਨੂਰਪੁਰ ਬੇਦੀ ਦਲਜੀਤ ਚਨੋਲੀ  ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋ ਰਹੀਆਂ ਖੇਡਾਂ ਵਤਨ ਪੰਜਾਬ  ਦੀਆਂ ਵਿੱਚ ਸਰਕਾਰੀ ਮਿਡਲ ਸਕੂਲ ਮੂਸਾਪੁਰ ਦੇ ਖਿਡਾਰੀਆਂ ਨੇ ਖੋ ਖੋ ਦੇ ਫਸਵੇਂ ਮੁਕਾਬਲੇ…

    Leave a Reply

    Your email address will not be published. Required fields are marked *