ਮਲੋਟ, 06 ਅਪ੍ਰੈਲ: ਸ. ਜਸ਼ਨ ਬਰਾੜ ਲੱਖੇਵਾਲੀ ਨੇ ਅੱਜ ਮਾਰਕੀਟ ਕਮੇਟੀ ਮਲੋਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਉਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਸ਼ਨ ਬਰਾੜ ਬਹੁਤ ਲੰਬੇ ਸਮੇਂ ਤੋਂ ਪਾਰਟੀ ਨਾਲ ਕੰਮ ਕਰ ਰਿਹਾ ਹੈ ਅਤੇ ਮੈਨੂੰ ਪਾਰਟੀ ਵਿੱਚ ਲੈ ਕੇ ਆਉਣ ਲਈ ਜਸ਼ਨ ਦਾ ਬਹੁਤ ਵੱਡਾ ਯੋਗਦਾਨ ਹੈ ।ਉਨਾਂ ਕਿਹਾ ਕਿ ਜਸ਼ਨ ਬਰਾੜ ਨੂੰ ਉਸਦੀ ਮਿਹਨਤ ਦਾ ਫਲ ਮਿਲਿਆ ਹੈ ਅਤੇ ਮੈਨੂੰ ਉਮੀਦ ਹੈ ਕਿ ਇਹ ਆਪਣਾ ਫਰਜ਼ ਪੂਰੀ ਜ਼ਿੰਮੇਵਾਰੀ ਨਾਲ ਨਿਭਾਏਗਾ।






