ਪੰਜਾਬ ਸਿੱਖਿਆ ਕ੍ਰਾਂਤੀ

Spread the love

ਫ਼ਗਵਾੜਾ-ਕਪੂਰਥਲਾ 6 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਪੰਜਾਬ ਸਰਕਾਰ ਵਲੋਂ “ਪੰਜਾਬ ਸਿੱਖਿਆ ਕ੍ਰਾਂਤੀ“ ਤਹਿਤ ਜ਼ਿਲ੍ਹੇ ਦੇ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਕੱਲ੍ਹ 7 ਅਪ੍ਰੈਲ ਤੋਂ ਕਪੂਰਥਲਾ ਜ਼ਿਲ੍ਹੇ ਦੇ 8 ਸਕੂਲਾਂ ਅੰਦਰ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ । ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ“ ਤਹਿਤ ਅਗਲੇ ਡੇਢ ਮਹੀਨੇ ਤੱਕ ਜ਼ਿਲ੍ਹੇ ਭਰ ਦੇ ਸਕੂਲਾਂ ਦੀ ਨੁਹਾਰ ਬਦਲੀ ਜਾਵੇਗੀ । ਉਨ੍ਹਾਂ ਦੱਸਿਆ ਕਿ 7 ਅਪ੍ਰੈਲ ਨੂੰ ਜਿਹੜੇ ਸਕੂਲਾਂ ਅੰਦਰ ਵਿਕਾਸ ਕਾਰਜਾਂ ਦੀ ਸ਼ੁਰੂਆਤ ਹੋਵੇਗੀl ਉਨ੍ਹਾਂ ਵਿਚ ਸਰਕਾਰੀ ਸਕੂਲ ਬਲੇਰਖਾਨਪੁਰ ਵਿਖੇ 14.51 ਲੱਖ ਰੁਪੈ ਦੀ ਲਾਗਤ ਨਾਲ ਸਾਇੰਸ ਲੈਬ ਦੀ ਉਸਾਰੀ ਤੇ ਕਲਾਸ  ਰੂਮਾਂ ਦਾ ਨਵੀਨੀਕਰਨ ਸ਼ਾਮਿਲ ਹੈl ਇਸ ਤੋਂ ਇਲਾਵਾ ਸਰਕਾਰੀ ਸਕੂਲ ਢਪਈ ਵਿਖੇ 7.51 ਲੱਖ ਰੁਪੈ ਨਾਲ ਐਡੀਸ਼ਨਲ ਕਲਾਸ ਰੂਮ ਦੀ ਉਸਾਰੀ ਤੇ 1.66 ਲੱਖ ਰੁਪੈ ਨਾਲ ਪਖਾਨਿਆਂ ਦੀ ਉਸਾਰੀ ਹੋਵੇਗੀ ।

ਸਕੂਲ ਆਫ ਐਮੀਨੈਂਸ ਫਗਵਾੜਾ ਵਿਖੇ 43 ਲੱਖ ਰੁਪੈ ਨਾਲ ਸਕੂਲ ਦਾ ਮੁਕੰਮਲ ਨਵੀਨੀਕਰਨ ਤੇ 8 ਲੱਖ ਰੁਪੈ ਨਾਲ ਨਵੀਂ ਚਾਰਦੀਵਾਰੀ ਕੀਤੀ ਜਾਵੇਗੀ । ਸਰਕਾਰੀ ਸਕੂਲ (ਲੜਕੀਆਂ )ਫਗਵਾੜਾ ਵਿਖੇ ਵੀ 2 ਲੱਖ ਰੁਪੈ ਨਾਲ ਚਾਰਦੀਵਾਰੀ ਹੋਵੇਗੀ । ਸੁਲਤਾਨਪੁਰ ਲੋਧੀ ਦੇ ਛੰਨਾ ਸ਼ੇਰ ਸਿੰਘ ਵਿਖੇ ਪ੍ਰਾਇਮਰੀ ਤੇ ਸੀਨੀਅਰ ਸੈਕੰਡਰੀ ਸਕੂਲ ਵਿਖੇ 11 ਲੱਖ ਰੁਪੈ ਨਾਲ ਸਾਇੰਸ ਲੈਬ ਦੀ ਉਸਾਰੀ ਤੇ 6.26 ਲੱਖ ਨਾਲ ਐਡੀਸ਼ਨਲ ਕਲਾਸ ਰੂਮ ਦੀ ਉਸਾਰੀ ਹੋਵੇਗੀ । ਇਸ ਤੋਂ ਇਲਾਵਾ 7.51 ਲੱਖ ਰੁਪੈ ਵਾਲ ਐਡੀਸ਼ਨਲ ਕਲਾਸ ਰੂਮ ਦੀ ਉਸਾਰੀ ਦੇ ਨਾਲ ਨਾਲ 4.50 ਲੱਖ ਰੁਪੈ ਨਾਲ ਚਾਰਦੀਵਾਰੀ ਹੋਵੇਗੀ । ਸਰਕਾਰੀ ਸਕੂਲ ਧਾਲੀਵਾਲ ਬੇਟ ਵਿਖੇ ਨਵੀਂ ਚਾਰਦੀਵਾਰੀ ਤੇ ਸਰਕਾਰੀ ਪ੍ਰਾਇਮਰੀ ਸਕੂਲ ਇਬਰਾਹਿਮਵਾਲ ਵਿਖੇ 7.51 ਲੱਖ ਰੁਪੈ ਨਾਲ ਐਡੀਸ਼ਨਲ ਕਲਾਸ ਰੂਮ ਦੀ ਉਸਾਰੀ ਹੋਵੇਗੀ ।

  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *