ਪ.ਸ.ਸ.ਫ.ਦੀ 10 ਅਪ੍ਰੈਲ ਦੀ ਜਲੰਧਰ ਸੂਬਾਈ ਰੈਲੀ ਵਿੱਚ ਗੁਰਾਇਆ ਤੋਂ ਵੱਡੀ ਗਿਣਤੀ ਵਿੱਚ ਮੁਲਾਜ਼ਮ ਭਾਗ ਲੈਣਗੇ

Spread the love

ਫ਼ਗਵਾੜਾ-ਗੁਰਾਇਆ 6 ਅਪ੍ਰੈਲ (ਪ੍ਰੀਤ ਕੌਰ) ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਬਲਾਕ ਰੁੜਕਾ ਕਲਾਂ ਦੀ ਮੀਟਿੰਗ ਬਲਾਕ ਪ੍ਰਧਾਨ ਬਲਬੀਰ ਸਿੰਘ ਦੀ ਪ੍ਰਧਾਨਗੀ ਹੇਠ ਗੁਰਾਇਆ ਵਿਖੇ ਕੀਤੀ ਗਈ। ਮੀਟਿੰਗ ਨੂੰ ਵਿਸ਼ੇਸ਼ ਤੌਰ ‘ਤੇ ਸੰਬੋਧਨ ਕਰਦੇ ਹੋਏ ਪ.ਸ.ਸ.ਫ.ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦਿਨ ਪ੍ਰਤੀ ਦਿਨ ਕੀਤੇ ਗਏ ਵਾਅਦਿਆਂ ਨੂੰ ਲਾਗੂ ਕਰਨ ਵਿੱਚ ਆਨੇ ਬਹਾਨੇ ਬਣਾ ਕੇ ਡੰਗ ਟਪਾਈ ਕਰ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਦੇ ਵਿਰੁੱਧ ਗੁੱਸੇ ਦਾ ਪ੍ਰਗਟਾਵਾ ਕਰਨ ਲਈ 10 ਅਪ੍ਰੈਲ ਦਿਨ ਵੀਰਵਾਰ ਨੂੰ ਵਿਸ਼ਾਲ ਸੂਬਾਈ ਰੈਲੀ ਜਲੰਧਰ ਵਿਖੇ ਕੀਤੀ ਜਾ ਰਹੀ ਹੈ।ਜਿਸ ਨੂੰ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ ਫੈਡਰੇਸ਼ਨ ਦੇ ਕੌਮੀ ਵਿੱਤ ਸਕੱਤਰ ਸ੍ਰੀ ਸ਼ਸ਼ੀ ਕਾਂਤ ਰਾਏ(ਬਿਹਾਰ) ਸੰਬੋਧਨ ਕਰਨਗੇ। ਮੀਟਿੰਗ ਦੇ ਫੈਸਲੇ ਪ੍ਰੈਸ ਨੂੰ ਜਾਰੀ ਕਰਦਿਆਂ ਪ.ਸ.ਸ.ਫ.ਦੇ ਬਲਾਕ ਸਕੱਤਰ ਓਮ ਪ੍ਰਕਾਸ਼ ਨੇ ਦੱਸਿਆ ਕਿ 10 ਅਪ੍ਰੈਲ ਦੀ ਸੂਬਾਈ ਰੈਲੀ ਲਈ ਬਲਾਕ ਰੁੜਕਾ ਕਲਾਂ ਤੋਂ ਲੱਗ ਭੱਗ 125 ਦੇ ਕਰੀਬ ਮੁਲਾਜ਼ਮਾਂ ਨੂੰ ਸ਼ਾਮਲ ਕਰਵਾਉਣ ਦਾ ਫੈਸਲਾ ਕੀਤਾ।ਇਸ ਸੰਬੰਧੀ ਮੀਟਿੰਗ ਦੌਰਾਨ 10 ਅਪ੍ਰੈਲ ਦੀ ਸੂਬਾਈ ਰੈਲੀ ਨੂੰ ਕਾਮਯਾਬ ਕਰਨ ਲਈ ਨਕੋਦਰ ਤੋਂ 04 ਵਹੀਕਲਜ਼ ਅਤੇ ਮੋਟਰਸਾਈਕਲਾਂ ਰਾਹੀਂ ਸ਼ਮੂਲੀਅਤ ਕਰਵਾਉਣ ਦਾ ਫੈਸਲਾ ਕੀਤਾ।ਮੀਟਿੰਗ ਵਿੱਚ,ਤਾਰਾ ਸਿੰਘ ਬੀਕਾ,ਬੂਟਾ ਰਾਮ ਅਕਲਪੁਰ,ਕੁਲਵੰਤ ਰਾਮ ਰੁੜਕਾ,ਰਤਨ ਸਿੰਘ, ਬਲਵਿੰਦਰ ਕੁਮਾਰ,ਨਿਰਮੋਲਕ ਸਿੰਘ ਹੀਰਾ,ਕਰਨੈਲ ਸਿੰਘ,ਕੁਲਦੀਪ ਸਿੰਘ ਕੌੜਾ,ਸਤਵਿੰਦਰ ਸਿੰਘ ਢੇਸੀ ਅਤੇ ਸਰਬਜੀਤ ਸਿੰਘ ਹਾਜ਼ਰ ਸਨ।

  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *