ਵਿਵੇਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਦੇ ਅੱਠਵੀਂ ਜਮਾਤ ਦੇ ਅਵਲ ਬੱਚਿਆਂ ਨੂੰ ਕੀਤਾ ਸਨਮਾਨਿਤ

Spread the love

ਜੈਤੋ,6 ਅਪ੍ਰੈਲ( ਰਘੂਨੰਦਨ ਪਰਾਸ਼ਰ ) ਇਲਾਕੇ ਦੀ ਪ੍ਰਸਿੱਧ ਸਿੱਖਿਆ ਸੰਸਥਾ ਵਿਵੇਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਚੇਅਰਮੈਨ ਡਾਕਟਰ ਚਰਨਜੀਤ ਸਿੰਘ ,ਹਰਜਿੰਦਰ ਸਿੰਘ ਅਤੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਸੋਨੀਆ ਸੇਠੀ ਨੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਦੀ ਵਧਾਈ ਦਿੱਤੀ। ਨਤੀਜਿਆਂ ਵਿੱਚ ਅਮਨਪ੍ਰੀਤ ਕੌਰ ਪੁੱਤਰੀ ਗੁਰਤੇਜ ਸਿੰਘ ਅਤੇ ਸੰਧਿਆ ਰਾਣੀ ਪੁੱਤਰੀ ਪਰਸੂਰਾਮ ਨੇ 96. 3 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ। ਤਰਨਜੋਤ ਕੌਰ ਪੁੱਤਰੀ ਜਗਸੀਰ ਸਿੰਘ ਨੇ 96.1 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਿਲ ਕੀਤਾ ਅਤੇ ਖੁਸ਼ਵੀਰ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਨੇ 95. 8 ਫੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਜਮਾਤ ਵਿੱਚ 16 ਬੱਚਿਆਂ ਨੇ 90 ਫੀਸਦੀ ਤੋਂ ਉੱਪਰ ਅੰਕ ਹਾਸਿਲ ਕੀਤੇ ।ਬੱਚਿਆਂ ਨੂੰ ਸਕੂਲ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਸ਼੍ਰੀਮਤੀ ਸੋਨੀਆ ਸੇਠੀ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਕੋਆਰਡੀਨੇਟਰ ਅਮਰਜੀਤ ਕੌਰ ,ਗਗਨਦੀਪ ਕੌਰ ਅਤੇ ਕਲਾਸ ਇੰਚਾਰਜ ਨੇ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀਆਂ ਸਮੂਹ ਸਟਾਫ ਦੀ ਮਿਹਨਤ ਅਤੇ ਬੱਚਿਆਂ ਦੀ ਮਿਹਨਤ ਦਾ ਨਤੀਜਾ ਹਨ। ਉਹਨਾਂ ਨੇ ਬੱਚਿਆਂ ਨੂੰ ਇਸੇ ਤਰ੍ਹਾਂ ਮਿਹਨਤ ਕਰਨ ਅਤੇ ਸ਼ਾਨਦਾਰ ਪ੍ਰਾਪਤੀਆਂ ਕਰਨ ਦੇ ਲਈ ਉਤਸਾਹਿਤ ਕੀਤਾ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *