ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਕੁਮਾਰ ਚੱਢਾ ਇਸ ਸਮਾਰੋਹ ਵਿਚ ਵਿਸੇਸ਼ ਤੌਰ ਤੇ ਸ਼ਿਰਕਤ ਕਰਨਗੇ। ਉਨ੍ਹਾਂ ਵੱਲੋਂ ਸਕੂਲ ਵਿੱਚ ਤਿਆਰ ਪੰਜਾਬੀ ਲੈਬ ਦਾ ਵੀ ਨਿਰੀਖਣ ਕੀਤਾ ਜਾਵੇਗਾ। ਇਲਾਕੇ ਦੇ ਲੋਕਾਂ ਵੱਲੋਂ ਇਸ ਸਕੂਲ ਹੋ ਰਹੇ ਭਰਵੇ ਤੇ ਪ੍ਰਭਾਵਸ਼ਾਲੀ ਸਮਾਰੋਹ ਲਈ ਭਾਰੀ ਉਤਸ਼ਾਹ ਹੈ। ਸਕੂਲ ਦੇ ਪ੍ਰਿੰਸੀਪਲ ਸ਼ਰਨਜੀਤ ਕੌਰ ਤੇ ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਕੁਲਦੀਪ ਕੌਰ, ਸਰਪੰਚ ਕੁਲਵਿੰਦਰ ਸਿੰਘ ਵੱਲੋਂ ਇਸ ਸਮਾਰੋਹ ਲਈ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ। ਇਲਾਕੇ ਦੇ ਪਤਵੰਤੇ ਲੋਕਾਂ ਵੱਲੋਂ ਸਕੂਲ ਦੀ ਚਾਰਦੀਵਾਰੀ ਦੇ ਨਿਰਮਾਣ ਨਾਲ ਸਕੂਲ ਵਿੱਚ ਉਨ੍ਹਾਂ ਦੇ ਬੱਚਿਆਂ ਦੀ ਸੁਰੱਖਿਆਂ ਬਾਰੇ ਕਿਹਾ ਹੈ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ ਸੁਧਾਰਾ ਦੀ ਦਿਸ਼ਾ ਵਿੱਚ ਜਿਕਰਯੋਗ ਪੁਲਾਘਾ ਪੁੱਟੀਆਂ ਹਨ। ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਦੇ ਲਗਾਤਾਰ ਦੌਰੇ ਕਰਕੇ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਤੋ ਬੁਨਿਆਦੀ ਲੋੜਾਂ ਤੇ ਜਰੂਰਤਾਂ ਦੀ ਜਾਣਕਾਰੀ ਲਈ ਜਾ ਰਹੀ ਹੈ। ਜਿੱਥੇ ਚਾਰਦੀਵਾਰੀ ਨਾਲ ਵਿਦਿਆਰਥੀ ਸੁਰੱਖਿਅਤ ਹੋਏ ਹਨ ਬੇਸਹਾਰਾ ਜਾਨਵਰਾਂ ਦਾ ਦਾਖਲਾ ਸਕੂਲਾਂ ਵਿਚ ਬੰਦ ਹੋਇਆ ਹੈ ਉਥੇ ਟਾਈਲਟ ਬਲਾਕ ਦੇ ਨਿਰਮਾਣ ਨਾਲ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੀ ਹੈ। ਆਧੁਨਿਕ ਸਿੱਖਿਆਂ ਦੇ ਮੁਕਾਬਲੇਬਾਜੀ ਦੇ ਦੌਰ ਵਿੱਚ ਵਿਦਿਆਰਥੀਆਂ ਲਈ ਸਾਇੰਸ ਲੈਬ ਵਰਦਾਨ ਸਿੱਧ ਹੋਵੇਗੀ। ਬਰਸਾਤਾ ਦੌਰਾਨ ਹੋਣ ਵਾਲੇ ਸਮਾਗਮਾਂ ਲਈ ਹਾਲ ਕਮਰੇ ਦੀ ਸਹੂਲਤ ਮਿਲਣ ਨਾਲ ਵਿਦਿਆਰਥੀਆਂ ਦੀ ਪ੍ਰੇਸ਼ਾਨੀ ਕਾਫੀ ਘੱਟ ਗਈ ਹੈ। ਇਲਾਕੇ ਦੇ ਲੋਕਾਂ ਦਾ ਇਹ ਵੀ ਮੰਨਣਾ ਹੈ ਕਿ ਇਹ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੁਰੂਆਤ ਹੈ, ਅਗਲੇ ਦੋ ਸਾਲਾ ਵਿਚ ਬਦਲਦੇ ਪੰਜਾਬ ਦੀ ਬਦਲਦੀ ਨੁਹਾਰ ਨਜ਼ਰ ਆਵੇਗੀ।Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ
Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

