ਹਲਕਾ ਕੁਰਾਡੀਨੇਟਰ ਖੋਸਲਾ ਵਲੋਂ ਮਾਪਿਆਂ ਨੂੰ ਚਨੌਲੀ ਬਸੀ ਸਕੂਲ ‘ਚ ਹੋ ਰਹੇ ਸਮਾਗਮ ਚ ਪਹੁੰਚਣ ਦੀ ਅਪੀਲ।

Spread the love

 ਨੂਰਪੁਰ ਬੇਦੀ(6 ਅਪ੍ਰੈਲ ਦਲਜੀਤ ਚਨੌਲੀ) ਹਲਕਾ ਰੂਪਨਗਰ ਹਲਕਾ ਰੂਪਨਗਰ ਦੇ ਸਿੱਖਿਆ ਕੋਆਰਡੀਨੇਟਰ ਸ਼੍ਰੀ ਰਾਜ ਕੁਮਾਰ ਹ ਖੋਸਲਾ ਨੇ ਅੱਜ ਹਲਕੇ ਦੇ ਸੀਨੀਅਰ ਸੈਕੰਡਰੀ ਸਕੂਲ ਚੁਨੌਲੀ ਵਾਸੀ ਵਿਖੇ ਹੋਣ ਵਾਲੇ ਉਦਘਾਟਨੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਹਨਾਂ ਦੇ ਨਾਲ ਉਪਜਲਾ ਸਿੱਖਿਆ ਅਫਸਰ ਸੁਰਿੰਦਰ ਪਾਲ ਸਿੰਘ ਲੈਕਚਰਾਰ ਦਿਆ ਸਿੰਘ, ਪ੍ਰਿੰਸੀਪਲ ਸ਼ਰਨਜੀਤ ਕੌਰ,ਆਪ ਆਗੂ ਜਸਵੰਤ ਸਿੰਘ ਬੱਲਾ, ਜਸਵੰਤ ਸਿੰਘ ਵਿਰਦੀ, ਜਗਜੀਤ ਸਿੰਘ ਚਨੌਲੀ, ਅਮਰਜੀਤ ਸਿੰਘ, ਰਕੇਸ਼ ਕੁਮਾਰ ਰਿੰਕੂ ਸਮੇਤ ਸਕੂਲ ਸਟਾਫ ਨੇ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਅਤੇ ਹਲਕਾ ਵਿਧਾਇਕ ਦਿਨੇਸ਼ ਚੱਡਾ ਵੱਲੋਂ ਸਕੂਲ ਵਿੱਚ ਲੱਖਾਂ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਅੱਜ ਹੋ ਰਹੇ ਉਦਘਾਟਨ ਦੀਆਂ ਤਿਆਰੀਆਂ ਦਾ ਵਿਸਥਾਰ ਵਿੱਚ ਜਾਇਜਾ ਲਿਆ। ਇਸ ਦੌਰਾਨ ਸਾਬਕਾ ਜਿਲਾ ਸਿੱਖਿਆ ਅਫਸਰ ਤੇ ਹਲਕਾ ਕੋਆਰਡੀਨੇਟਰ ਰਾਜਕੁਮਾਰ ਹੋਸਲਾ ਨੇ ਕਿਹਾ ਕਿ ਅੱਜ ਹਲਕਾ ਰੂਪਨਗਰ ਦੇ ਪਿੰਡ ਚਨੌਲੀ ਵਾਸੀ ਵਿਖੇ ਮਾਨਯੋਗ ਸਿੱਖਿਆ ਮੰਤਰੀ ਵਿਸ਼ੇਸ਼ ਤੌਰ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੁਣੀ ਵਾਸੀ ਦੇ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨਗੇ ਉਹਨਾਂ ਦੇ ਨਾਲ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਡਾ ਵਿਸ਼ੇਸ਼ ਮਹਿਮਾਨ ਹੋਣਗੇ ਤੇ ਇਸ ਦੇ ਨਾਲ ਹੀ ਜਿਲੇ ਦੇ ਵੱਡੇ ਪ੍ਰਸ਼ਾਸਨ ਅਧਿਕਾਰੀ ਵੀ ਇਸ ਸਮਾਗਮ ਦੌਰਾਨ ਸ਼ਿਰਕਤ ਕਰਨਗੇ। ਸ਼੍ਰੀ ਖੋਸਲਾ ਨੇ ਪਿੰਡ ਚਨੌਲੀ ਬੱਸੀ ਵਿੱਚ ਪੜਨ ਵਾਲੇ ਬੱਚਿਆਂ ਦੇ ਮਾਪਿਆਂ ਨੂੰ ਪਿੰਡ ਨਿਵਾਸੀਆਂ ਨੂੰ ਪੰਚਾਇਤ ਸਕੂਲ ਦੀ ਪਸਵ ਕਮੇਟੀ ਅਤੇ ਨੇੜਲੇ ਪਿੰਡਾਂ ਦੇ ਮੋਹਤਵਰ ਵਿਅਕਤੀਆਂ ਨੂੰ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਨ ਦੀ ਅਪੀਲ ਕੀਤੀ ਹੈ।। ਉਹਨਾਂ ਕਿਹਾ ਕਿ ਰੂਪਨਗਰ ਹਲਕੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਹਲਕਾ ਰੂਪਨਗਰ ਦੇ ਵਿਧਾਇਕ ਦਿਨ ਰਾਤ ਮਿਹਨਤ ਕਰ ਰਹੇ ਹਨ ਜਿਸ ਤਹਿਤ ਪਿਛਲੇ ਸਾਲਾਂ ਵਿੱਚ ਸਕੂਲ ਵਿੱਚ ਵੱਖ-ਵੱਖ ਵਿਕਾਸ ਦੇ ਕੰਮਾਂ ਲਈ ਲੱਖਾਂ ਰੁਪਏ ਦੀਆਂ ਗਰਾਂਟਾਂ ਆਈਆਂ ਹਨ ਜਿਨਾਂ ਦੀ ਸਕੂਲਾਂ ਵੱਲੋਂ ਬਹੁਤ ਬਿਹਤਰੀਨ ਢੰਗ ਨਾਲ ਵਰਤੋਂ ਕੀਤੀ ਗਈ ਹੈ। ਸ੍ਰੀ ਖੋਸਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸਕੂਲਾਂ ਵਿੱਚ ਆਪਣੇ ਬੱਚਿਆਂ ਨੂੰ ਸਿੱਖਿਆ ਲਈ ਅੱਗੇ ਲੈ ਕੇ ਆਉਣ ਤਾਂ ਜੋ ਬੱਚਿਆਂ ਨੂੰ ਮੁਫਤ ਵਿੱਚ ਵਧੀਆ ਤੇ ਮਿਆਰੀ ਸਿੱਖਿਆ ਪ੍ਰਾਪਤ ਹੋ ਸਕੇ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *