ਜਿਲਾ ਪੁਲਿਸ ਮੁਖੀ ਵੱਲੋਂ ਕਿਹਾ ਗਿਆ ਕਿ ਜੇਕਰ ਉਹ ਕਿਸੇ ਸਾਈਬਰ ਫਰਾਡ ਦਾ ਸ਼ਿਕਾਰ ਹੋ ਜਾਂਦੇ ਹਨ ਤਾਂ ਤੁਰੰਤ ਹੈਲਪਲਾਈਨ ਨੰਬਰ 1930 ‘ਤੇ ਕਾਲ ਕਰਕੇ ਆਪਣੀ ਸ਼ਿਕਾਇਤ ਦਰਜ ਕਰਵਾਉਣ ਜਾਂ ਰਾਸ਼ਟਰੀ ਸਾਈਬਰ ਕ੍ਰਾਈਮ ਰਿਪੋਰਟਿੰਗ ਪੋਰਟਲ www.cybercrime.gov.in ‘ਤੇ ਆਪਣੀ ਸ਼ਿਕਾਇਤ ਦਰਜ ਕਰਵਾਉਣ ਅਤੇ ਸਾਰੇ ਸਬੂਤ (SMS, ਈਮੇਲ, ਸਕ੍ਰੀਨਸ਼ਾਟ, ਲੈਣ-ਦੇਣ ਦੇ ਵੇਰਵੇ ਆਦਿ) ਨੂੰ ਸੰਭਾਲ ਕੇ ਰੱਖਣ ਤਾਂ ਜੋ ਕਾਨੂੰਨੀ ਕਾਰਵਾਈ ਲਈ ਸ਼ਹਾਦਤ ਇਕੱਠੀ ਕੀਤੀ ਜਾ ਸਕੇ। ਜ਼ਿਲ੍ਹਾ ਪੁਲਿਸ ਸਾਈਬਰ ਠੱਗੀ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਸਾਲ 2025 ਦੌਰਾਨ ਜ਼ਿਲ੍ਹੇ ਵਿੱਚ ਸਾਈਬਰ ਠੱਗੀ ਦੇ ਮਾਮਲਿਆਂ ਵਿੱਚੋਂ ਜ਼ਿਲ੍ਹਾ ਸਾਈਬਰ ਸੈੱਲ ਦੀ ਮੁਸਤੈਦੀ ਸਦਕਾ ਲਗਭਗ 78,49,093/- ਰੁਪਏ ਦੀ ਰਕਮ ਰਿਫੰਡ ਕਰਵਾਈ ਗਈ ਹੈ। ਜਿਲਾ ਸਾਈਬਰ ਸੈੱਲ, ਜਿਸਦੀ ਅਗਵਾਈ ਤਜਰਬੇਕਾਰ ਅਧਿਕਾਰੀਆਂ ਦੁਆਰਾ ਕੀਤੀ ਜਾ ਰਹੀ ਹੈ, ਦਿਨ ਰਾਤ ਇਸ ਦਿਸ਼ਾ ਵਿੱਚ ਕੰਮ ਕਰ ਰਿਹਾ ਹੈ। ਜਿਲਾ ਪੁਲਿਸ ਵੱਲੋ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਸਕੂਲਾਂ, ਕਾਲਜਾਂ ਅਤੇ ਪਿੰਡ ਪੱਧਰ ‘ਤੇ ਲਾਈਵ ਡੈਮੋ, ਸੈਮੀਨਾਰ ਅਤੇ ਜਾਗਰੂਕਤਾ ਰੈਲੀਆਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ।Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…
Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

