ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਕਰੋੜਾਂ ਰੁਪਏ ਦੇ ਪ੍ਰੋਜੈਕਟਾਂ ਦੇ ਹੋਣਗੇ ਉਦਘਾਟਨ

Spread the love

ਸਾਦਿਕ 6 ਅਪ੍ਰੈਲ(ਰਘਬੀਰ ਸਾਦਿਕ)ਸੂਬੇ ਵਿੱਚ ਵਿਦਿਆਰਥੀਆਂ  ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਵੱਲ ਇੱਕ ਠੋਸ ਕਦਮ ਪੁੱਟਦਿਆਂ ਪੰਜਾਬ ਸਰਕਾਰ ਵੱਲੋਂ “ਪੰਜਾਬ ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਤਹਿਤ ਪੂਰੇ ਜ਼ਿਲ੍ਹੇ ਵਿੱਚ 7 ਅਪ੍ਰੈਲ ਤੋਂ ਕਰੋੜਾਂ ਰੁਪਏ ਦੇ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਜਾਣਗੇ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਫ਼ਰੀਦਕੋਟ  ਵਿੱਚ ਸਰਕਾਰੀ ਮਿਡਲ ਸਕੂਲ ਬੇਗੂਵਾਲਾ, ਸਰਕਾਰੀ ਮਿਡਲ ਸਕੂਲ ਝੋਟੀਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਬੇਗੂਵਾਲਾ, ਸਰਕਾਸੀਨੀਅਰ ਸੈਕੰਡਰੀ ਸਕੂਲ ਘੁਗਿਆਣਾ ਵਿਖੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਹਲਕਾ ਕੋਟਕਪੂਰਾ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਡਾ.ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ ਕੋਟਕਪੂਰਾ, ਬੀ.ਪੀ.ਈ.ਓ ਦਫ਼ਤਰ ਕੋਟਕਪੂਰਾ, ਸਰਕਾਰੀ ਪ੍ਰਾਇਮਰੀ ਸਕੂਲ (ਲੜਕੇ)ਕੋਟਕਪੂਰਾ, ਸਰਕਾਰੀ ਪ੍ਰਾਇਮਰੀ ਸਕੂਲ ਹੀਰਾ ਸਿੰਘ ਨਗਰ, ਸਰਕਾਰੀ ਪ੍ਰਾਇਮਰੀ ਸਕੂਲ ਪ੍ਰੇਮ ਨਗਰ ਕੋਟਕਪੂਰਾ ਵਿਖੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਜਾਣਗੇ ਉਨ੍ਹਾਂ  ਅੱਗੇ ਦੱਸਿਆ ਕਿ ਹਲਕਾ ਜੈਤੋ ਵਿਖੇ ਵਿਧਾਇਕ ਸ. ਅਮੋਲਕ ਸਿੰਘ ਵੱਲੋਂ ਸਰਕਾਰੀ ਹਾਈ ਸਕੂਲ ਬਿਸ਼ਨੰਦੀ, ਸਰਕਾਰੀ ਪ੍ਰਾਇਮਰੀ ਸਕੂਲ ਬਿਸ਼ਨੰਦੀ, ਸਰਕਾਰੀ ਹਾਈ ਸਕੂਲ ਕਰੀਰਵਾਲੀ ਵਿਖੇ ਵਿਕਾਸ ਪ੍ਰੋਜੈਕਟਾਂ ਤੇ ਉਦਘਾਟਨ ਕੀਤੇ ਜਾਣਗੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਸਰਵੋਤਮ ਵਿਦਿਅਕ ਮਿਆਰਾਂ ਦੇ ਹਾਣੀ ਬਣਾਉਣ ਲਈ ਕਲਾਸਰੂਮ, ਬੁਨਿਆਦੀ ਢਾਂਚਾ, ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸਾਰੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ  ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਕਿਹਾ ਕਿ ਸਿੱਖਣ ਦਾ ਬਿਹਤਰ ਮਾਹੌਲ ਵਿਦਿਆਰਥੀਆਂ ਨੂੰ ਅਕਾਦਮਿਕ ਤੌਰ ਤੇ ਹੋਰ ਅੱਗੇ ਵਧਣ ਦੇ ਸਮਰੱਥ ਬਣਾਏਗਾ

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *