ਕੋਠਾ ਗੁਰੂ ਵਿਖੇ 31.35 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਵੱਖ ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ

Spread the love

ਭਗਤਾ ਭਾਈ ਕਾ 5 ਅਪ੍ਰੈਲ (ਅਵਤਾਰ ਸਿੰਘ ਮੱਲਾ)ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਦੇ ਨਿੱਜੀ ਸਹਾਇਕ ਸੁੱਖੀ ਸਿੱਧੂ ਮਹਿਰਾਜ, ਨਗਰ ਪੰਚਾਇਤ ਕੋਠਾ ਗੁਰੂ ਦੇ ਪ੍ਰਧਾਨ ਅਵਤਾਰ ਸਿੰਘ ਤਾਰਾ, ਸਰਪੰਚ ਪਾਲਾ ਸਿੰਘ ਢਿੱਲੋਂ ਅਤੇ ਪਿੰਡ ਦੀ ਸਮੁੱਚੀ ਟੀਮ ਨੇ ਟੱਕ ਲਗਾ ਕੇ ਨਗਰ ਕੋਠਾ ਗੁਰੂ ਵਿਖੇ 31.35 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਵੱਖ ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਇਨ੍ਹਾਂ ਆਗੂਆਂ ਨੇ ਦੱਸਿਆ ਕਿ ਨਗਰ ਦੇ ਲੋਕਾਂ ਦੀ ਚਿਰੋਕਣੀ ਮੰਗ ‘ਤੇ 16 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ‘ਚ ਨਵਾਂ ਜਲ ਘਰ ਤੇ ਪਾਣੀ ਦੀ ਸਪਲਾਈ  ਲਈ ਪਾਈਪਾਂ ਪਾਈਆਂ ਜਾਣਗੀਆਂ। ਇਥੇ ਵਿਸ਼ੇਸ਼ ਤੌਰ ‘ਤੇ ਜ਼ਿਕਰਯੋਗ ਹੈ ਕਿ ਪਿੰਡ ਦਾ ਪੁਰਾਣਾ ਜਲ ਘਰ ਪਿਛਲੇ ਇਕ ਦਹਾਕੇ ਤੋਂ ਬੰਦ ਹੋਣ ਕਾਰਨ ਲੋਕਾਂ ਨੂੰ ਪੀਣਯੋਗ ਪਾਣੀ ਦੀ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਖਾਰਾ ਤੇ ਬੇਸੁਆਦਾ ਪਾਣੀ ਪੀਣ ਕਾਰਨ ਲੋਕ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਸਨ। ਇਸ ਤੋਂ ਇਲਾਵਾ ਲਗਭਗ 15 ਕਰੋੜ ਦੀ ਲਾਗਤ ਨਾਲ ਪਿੰਡ ‘ਚ ਵਾਟਰ ਟਰੀਟਮੈਂਟ ਪਲਾਂਟ ਲਗਾਇਆ ਜਾ ਰਿਹਾ ਹੈ। ਜਿਸ ਤਹਿਤ ਜ਼ਮੀਨਦੋਜ਼ ਪਾਈਪਾਂ ਨਾਲ ਪਿੰਡ ਦੇ ਸਾਰੇ ਛੱਪੜਾਂ ਨੂੰ ਆਪਣੇ ਨਾਲ ਜੋੜਦੇ ਹੋਏ ਹੋਏ ਲਗਾਏ ਜਾ ਰਹੇ ਟਰੀਟਮੈਂਟ ਪਲਾਂਟ ਤੱਕ ਪਹੁੰਚਣਗੀਆਂ। ਉਨ੍ਹਾਂ ਦੱਸਿਆ ਕਿ ਇਸ ਵਾਟਰ ਟਰੀਟਮੈਂਟ ਪਲਾਂਟ ਦੇ ਲੱਗਣ ਨਾਲ ਪਿੰਡ ਦੇ ਓਵਰਫਲੋਅ ਹੋ ਰਹੇ ਛੱਪੜਾਂ ਤੇ ਗੰਦੇ ਪਾਣੀ ਦੀ ਗੰਭੀਰ ਸਮੱਸਿਆ ਹੱਲ ਹੋਵੇਗੀ। ਇਸ ਮੌਕੇ ਹਾਜ਼ਰ ਸੀਨੀਅਰ ਆਗੂ ਕਾਲਾ ਮਾਨ ਪ੍ਰਧਾਨ, ਕੌਂਸਲਰ ਅੰਮ੍ਰਿਤਪਾਲ ਸਿੰਘ, ਕੌਂਸਲਰ ਸੁਰਜੀਤ ਸਿੰਘ ਸਰਾਂ, ਕੌਂਸਲਰ ਸੁਖਜੀਤ ਕੌਰ ਭੱਠਲ, ਕੌਂਸਲਰ ਕੁਲਵੰਤ ਸਿੰਘ ਸਰਾਂ, ਕੌਂਸਲਰ ਗੁਰਜੰਟ ਸਿੰਘ ਸਰਦਾਰ, ਕੌਂਸਲਰ ਜਗਜੀਤ ਸਿੰਘ ਜੱਸੜ, ਕੌਂਸਲਰ ਬੂਟਾ ਸਿੰਘ ਢਿੱਲੋਂ, ਕੌਂਸਲਰ ਰਿੰਪਲ ਭੱਲਾ, ਦਿਲਬਾਗ ਸਿੰਘ ਬਾਗ਼ੀ, ਮਨਦੀਪ ਸਿੰਘ ਫੌਜੀ, ਮਹਿੰਦਰ ਸਿੰਘ ਮਾਨ,  ਲਾਭ ਸਿੰਘ ਖਹਿਰਾ, ਨਾਇਬ ਸਿੰਘ ਮੈਂਬਰ, ਰਮਨਦੀਪ ਸਿੰਘ ਮਾਨ, ਰੇਸ਼ਮ ਸਿੰਘ ਫ਼ੌਜੀ, ਜੰਟਾ ਸਿੰਘ ਢਿੱਲੋਂ, ਪ੍ਰਭਜੀਤ ਸਿੰਘ ਮਾਨ, ਮੈਂਬਰ ਪੰਚਾਇਤ ਬਲਜਿੰਦਰ ਸਿੰਘ, ਮੈਂਬਰ ਬਲਜੀਤ ਸਿੰਘ, ਮੈਂਬਰ ਕਾਕਾ ਸਿੰਘ, ਮੈਂਬਰ ਸਿਕੰਦਰ ਸਿੰਘ, ਮੈਂਬਰ ਬਿੰਦਰ ਸਿੰਘ, ਸਾਬਕਾ ਮੈਂਬਰ ਨਾਇਬ ਸਿੰਘ, ਗੋਰਾ ਸਿੰਘ ਫੌਜੀ, ਜੀਤਾ ਸਿੰਘ, ਪ੍ਰਗਟ ਸਿੰਘ ਢਿੱਲੋਂ ਸਮੇਤ ਪਿੰਡ ਵਾਸੀਆਂ ਨੇ ਇਸ ਉਪਰਾਲੇ ਲਈ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *