ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ’ ਮੁਹਿੰਮ ਤਹਿਤ ਹਲਕਾ ਵਿਧਾਇਕ ਕਾਕਾ ਬਰਾੜ ਨੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਪ੍ਰਾਜੈਕਟਾਂ ਦੀ ਕੀਤੀ ਸ਼ੁਰੂਆਤ

Spread the love

ਸ੍ਰੀ ਮੁਕਤਸਰ ਸਾਹਿਬ, 07 ਅਪ੍ਰੈਲ 2025ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਲਈ ‘ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ’ ਮੁਹਿੰਮ ਦਾ ਆਗਾਜ਼ ਅੱਜ ਕੀਤਾ ਗਿਆ। ਜਿਸ ਤਹਿਤ ਹਲਕਾ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਪੀ.ਐੱਮ. ਸ੍ਰੀ ਸਰਕਾਰੀ ਕੰਨਿਆ ਸੀਨੀ. ਸੈਕੰ. ਸਮਾਰਟ ਸਕੂਲ ਵਿਖੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਸ਼ੁਰੂਆਤ ਕੀਤੀ।ਇਸ ਮੌਕੇ ਉਨ੍ਹਾਂ ਬੋਲਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸੇ ਤਹਿਤ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਵੀ ਘਰ ਵਰਗਾ ਸੁਖਾਵਾਂ ਮਹੌਲ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸਾਰੇ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚੇ ਨੂੰ ਨਵੇਕਲਾ ਰੂਪ ਦਿੱਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੂਲ ਵਿੱਚ ਤਿੰਨ ਸਮਾਰਟ ਕਲਾਸ ਰੂਮ, ਸਕੂਲ ਦੀ ਚਾਰ ਦੀਵਾਰੀ, ਬਾਸਕਟ ਬਾਲ ਗਰਾਉਂਡ, ਐਨ.ਐਸ.ਕਿਉ.ਐਫ਼. ਲੈਬ ਦੇ ਨਿਰਮਾਣ, ਸੰਗੀਤ ਦਾ ਸਮਾਨ, ਪਖਾਨੇ ਤੋਂ ਇਲਾਵਾ ਹੋਰ ਬਹੁਤ ਸਾਰੇ ਵਿਕਾਸ ਦੇ ਕੰਮਾਂ ਲਈ ਤਕਰੀਬਨ 36 ਲੱਖ ਰੁਪਏ ਦੀ ਗਰਾਂਟ ਮੁਹੱਈਆ ਕਰਵਾਈ ਗਈ ਹੈ ਤਾਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਸਹੂਲਤਾਂ ਵੀ ਸਮੇਂ ਸਿਰ ਮਿਲਦੀਆਂ ਰਹਿਣ ਅਤੇ ਪੜ੍ਹਾਈ ਲਈ ਵਧੀਆ ਵਾਤਾਵਰਣ ਬਣਿਆ ਰਹੇ।ਇਸ ਤੋਂ ਇਲਾਵਾ ਸ੍ਰੀ ਕਾਕਾ ਬਰਾੜ ਵੱਲੋਂ ਪਿੰਡ ਗੋਨਿਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਪਿੰਡ ਕਾਨਿਆਂਵਾਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਸੀਨੀ. ਸੈਕੰ. ਸਕੂਲ ਅਤੇ ਪਿੰਡ ਬੂੜਾ ਗੁੱਜਰ ਦੇ ਸਰਕਾਰੀ ਸੀਨੀਅਰ. ਸੈਕੰ. ਸਕੂਲਾਂ ਵਿੱਚ ਵੀ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ।ਇਸ ਮੌਕੇ ਉਨ੍ਹਾਂ ਬੋਲਦਿਆਂ ਕਿਹਾ ਕਿ ਸੂਬੇ ਵਿੱਚ ਅਜਿਹਾ ਕੋਈ ਸਕੂਲ ਨਹੀਂ ਹੈ ਜਿਸਦੀ ਮੰਗ ਪੰਜਾਬ ਸਰਕਾਰ ਵੱਲੋਂ ਪੂਰੀ ਨਾ ਕੀਤੀ ਗਈ ਹੋਵੇ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਕਿਹਾ ਕਿ ਉਹ ਬੱਚਿਆਂ ਨੂੰ ਅਧਿਆਪਕ ਪ੍ਰਤੀ ਇੱਜਤ ਕਰਨ ਲਈ ਪ੍ਰੇਰਿਤ ਕਰਨ ਤਾਂ ਹੀ ਬੱਚਾ ਚੰਗੀ ਵਿੱਦਿਆ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਨੌਕਰੀਆਂ ਪ੍ਰਾਪਤ ਕਰਨ ਵਾਲਿਆਂ ਵਿੱਚ 75 ਪ੍ਰਤੀਸ਼ਤ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚੋਂ ਹੀ ਪੜ੍ਹੇ ਹਨ।ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਅਜੈ ਸ਼ਰਮਾ, ਪ੍ਰਿੰਸੀਪਲ ਸ੍ਰੀ ਸ਼ੁਭਾਸ਼ ਝਾਂਬ, ਸ੍ਰੀ ਅਸ਼ਵਨੀ ਬਾਂਸਲ, ਸ੍ਰੀ ਸ਼ਮਿੰਦਰ ਬੱਤਰਾ, ਸ੍ਰੀ ਮਨਦੀਪ ਸਿੰਘ, ਸ੍ਰੀ ਜਗਦੀਪ ਸਿੰਘ, ਡਾ. ਗੁਰਮੀਤ ਕੌਰ ਬਰਾੜ  ਤੋਂ ਇਲਾਵਾ ਸਮੂਹ ਸਕੂਲਾਂ ਦੇ ਸਟਾਫ਼ ਮੈਂਬਰਜ਼ ਹਾਜ਼ਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *