ਡਾ. ਚਮਕੌਰ ਸਿੰਘ ਨੇ ਮੈਡੀਕਲ ਖੇਤਰ ਬਾਰੇ ਗੱਲਬਾਤ ਕਰਦਿਆਂ ਵੱਖ-ਵੱਖ ਕੋਰਸਾਂ ਅਤੇ ਮੈਡੀਕਲ ਪੜਾਈ ਨਾਲ ਦੇਸ਼-ਵਿਦੇਸ਼ ਵਿੱਚ ਰੁਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਬੋਲਦਿਆਂ ਅਮਨਦੀਪ ਸਿੰਘ ਨੇ ਨਾਨ – ਮੈਡੀਕਲ ਖੇਤਰ ਨਾਲ ਸਬੰਧਿਤ ਕੋਰਸਾਂ ਅਤੇ ਰੁਜ਼ਗਾਰ ਦੀਆਂ ਸੰਭਾਵਨਾਵਾਂ ਬਾਰੇ ਜਾਣੂ ਕਰਵਾਇਆ। ਡਾ. ਪਰਮਿੰਦਰ ਸਿੰਘ ਨੇ ਇਸ ਮੌਕੇ ਕਾਨੂੰਨ ਵਿਸ਼ੇ ਨਾਲ ਸਬੰਧਿਤ ਚਰਚਾ ਕਰਦਿਆਂ ਵੱਖ -ਵੱਖ ਕੋਰਸਾਂ ਅਤੇ ਇਸ ਖੇਤਰ ਵਿੱਚ ਰੁਜ਼ਗਾਰ ਬਾਰੇ ਚਾਨਣਾ ਪਾਇਆ । ਇਸ ਸੈਮੀਨਾਰ ਵਿੱਚ ਆਖਰੀ ਬੁਲਾਰੇ ਵਜੋਂ ਬੋਲਦਿਆਂ ਪ੍ਰੋ. ਅਮ੍ਰਿਤਪਾਲ ਸਿੰਘ ਨੇ ਸਰਕਾਰੀ ਨੌਕਰੀਆਂ ਦੀ ਤਿਆਰੀ ਲਈ ਨੁਕਤੇ ਸਾਂਝੇ ਕਰਨ ਦੇ ਨਾਲ-ਨਾਲ ,ਵਿਦਿਆਰਥੀ ਜੀਵਨ ਵਿੱਚ ਖੇਡਾਂ ਦੇ ਮਹੱਤਵ ,ਰੁਜ਼ਗਾਰ ਵਿੱਚ ਖੇਡਾਂ ਦੇ ਰੋਲ ਬਾਰੇ ਚਰਚਾ ਕੀਤੀ ।ਇਸ ਮੌਕੇ ਉਚੇਰੀ ਸਿੱਖਿਆ ਬਾਰੇ ਗੱਲਬਾਤ ਕਰਦਿਆਂ ਵੱਖ-ਵੱਖ ਕੋਰਸਾਂ ਅਤੇ ਰੁਜ਼ਗਾਰ ਦੇ ਮੌਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਸੈਮੀਨਾਰ ਵਿੱਚ ਸਟੇਜ ਸਕੱਤਰ ਦੀ ਭੂਮਿਕਾ ਡਾ. ਚਮਕੌਰ ਸਿੰਘ ਬੁੱਟਰ ਵੱਲੋਂ ਬਾਖੂਬੀ ਨਿਭਾਈ ਗਈ ।ਸੈਮੀਨਾਰ ਦੇ ਅਖੀਰ ਵਿੱਚ ਪ੍ਰੋ ਅਮ੍ਰਿਤਪਾਲ ਸਿੰਘ ਵੱਲੋਂ ਇਸ ਸੈਮੀਨਾਰ ਨੂੰ ਸਫਲਤਾਪੂਰਵਕ ਨੇਪਰੇ ਚੜਾਉਣ ਲਈ ਬੁਲਾਰਿਆਂ ,ਨਗਰ ਪੰਚਾਇਤ ,ਪ੍ਰਬੰਧਕੀ ਟੀਮ ,ਵਲੰਟੀਅਰਾਂ ,ਗੁਰਦੁਆਰਾ ਕਮੇਟੀ ,ਨਗਰ ਨਿਵਾਸੀਆਂ ਅਤੇ ਬੱਚਿਆਂ ਦਾ ਧੰਨਵਾਦ ਕੀਤਾ ਗਿਆ ।ਅੰਤ ਵਿੱਚ ਨਗਰ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਬੁਲਾਰਿਆਂ ਨੂੰ ਸਨਮਾਨ ਚਿੰਨ੍ਹ ਅਤੇ ਸਿਰੋਪਾ ਸਾਹਿਬ ਨਾਲ ਸਨਮਾਨਿਤ ਕੀਤਾ। ਇਸ ਮੌਕੇ ਸੁਖਮੰਦਰ ਸਿੰਘ ਸਰਪੰਚ ,ਧਰਮਵੀਰ ਸਿੰਘ ਮੈਂਬਰ ਪੰਚਾਇਤ, ਲਖਵਿੰਦਰ ਸਿੰਘ ਮੈਂਬਰ ਪੰਚਾਇਤ,ਮਲਕੀਤ ਸਿੰਘ ਮੈਂਬਰ ਅਮਨਦੀਪ ਸਿੰਘ , ਜੋਗਾ ਸਿੰਘ,ਅਮਨਦੀਪ ਸਿੰਘ ਮਾਸਟਰ, ਐਡਵੋਕੇਟ ਮਨਜਿੰਦਰ ਸਿੰਘ,ਮਾਸਟਰ ਅੰਗਰੇਜ ਸਿੰਘ ,ਜਸਵਿੰਦਰ ਸਿੰਘ,ਬਲਕਰਨ ਸਿੰਘ, ਸੁਖਦੀਪ ਸਿੰਘ ਸੀਪਨ ਮੈਂਬਰ, ਗੁਰਪ੍ਰੀਤ ਸਿੰਘ, ਨਿਰਮਲ ਸਿੰਘ, ਜਸਕਰਨ ਸਿੰਘ, ਅੰਗਰੇਜ ਸਿੰਘ ਨੀਟੂ,ਬੋਹੜ ਸਿੰਘ,ਡਾ.ਮਲਕੀਤ ਸਿੰਘ ਕੀਤ ਸਮੇਤ 100 ਦੇ ਕਰੀਬ ਵਿਦਿਆਰਥੀ ਅਤੇ ਪਿੰਡ ਵਾਸੀ ਮੌਜੂਦ ਸਨ। ਅਖੀਰ ਵਿੱਚ ਸਮੂਹ ਬੁਲਾਰਿਆਂ ਨੂੰ ਜੀ ਆਇਆਂ ਆਖਿਆ ਗਿਆ ਅਤੇ ਭਵਿੱਖ ਵਿੱਚ ਅਜਿਹੇ ਉਪਰਾਲੇ ਕਰਨ ਦਾ ਸਮੂਹ ਪਿੰਡ ਵਾਸੀਆਂ, ਨਗਰ ਪੰਚਾਇਤ ਵੱਲੋਂ ਅਹਿਦ ਕੀਤਾ ਗਿਆ।Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ
Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

