ਬਾਅਦ ਵਿੱਚ ਉਨ੍ਹਾਂ ਦੇ ਸਨਮੁਖ ਆਰ ਸੀ ਐੱਫ ‘ਤੇ ਇੱਕ ਪੇਸ਼ਕਾਰੀ ਪ੍ਰਸਤੁਤ ਕੀਤੀ ਗਈ ਜਿਸ ਵਿੱਚ ਰੇਲ ਕੋਚ ਫੈਕਟਰੀ ਵਿੱਚ ਨਵੇਂ ਕਿਸਮ ਦੇ ਕੋਚਾਂ ਦੇ ਉਤਪਾਦਨ ਅਤੇ ਨਿਰਮਾਣ ਬਾਰੇ ਵਿਸਥਾਰ ਨਾਲ ਦੱਸਿਆ ਗਿਆ। ਸ਼੍ਰੀ ਪੰਕਜ ਨੇ ਕੋਚ ਉਤਪਾਦਨ ਨਾਲ ਜੁੜੇ ਅੱਡ ਅੱਡ ਮੁੱਦਿਆਂ ‘ਤੇ ਜਨਰਲ ਮੈਨੇਜਰ ਸ਼੍ਰੀ ਐਸ ਐਸ ਮਿਸ਼ਰ ਅਤੇ ਸੀਨੀਅਰ ਅਧਿਕਾਰੀਆਂ ਨਾਲ ਵਿਸਤ੍ਰਿਤ ਮੀਟਿੰਗ ਕੀਤੀ ਅਤੇ ਰੇਲਵੇ ਬੋਰਡ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ, ਉਨ੍ਹਾਂ ਨੇ ਆਰ ਸੀ ਐਫ ਨੂੰ ਯਾਤਰੀਆਂ ਦੀ ਸੰਤੁਸ਼ਟੀ ਲਈ ਕੋਚਾਂ ਦੀ ਗੁਣਵੱਤਾ ਨੂੰ ਹੋਰ ਵੀ ਬੇਹਤਰ ਕਰਨ ਲਈ ਸਭ ਤੋਂ ਵਧੀਆ ਅਭਿਆਸਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਨੇ ਵਿੱਤੀ ਸਾਲ 2024-25 ਵਿੱਚ 2102 ਕੋਚਾਂ ਦੇ ਰਿਕਾਰਡ ਉਤਪਾਦਨ ਲਈ ਆਰ ਸੀ ਐਫ ਦੀ ਸ਼ਲਾਘਾ ਕੀਤੀ ਜਿਸ ਲਈ ਉਨ੍ਹਾਂ ਨੇ ਰਿਕਾਰਡ ਉਤਪਾਦਨ ਅਤੇ ਉੱਚ ਗੁਣਵੱਤਾ ਵਾਲੇ ਕੋਚ ਨਿਰਮਾਣ ਕਰਨ ਲਈ ਰੇਲ ਕੋਚ ਫੈਕਟਰੀ ਨੂੰ ਇੱਕ ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਵੀ ਕੀਤਾ।ਸ਼੍ਰੀ ਸੰਜੇ ਕੁਮਾਰ ਪੰਕਜ ਨੇ ਰੇਲ ਕੋਚ ਫੈਕਟਰੀ ਦੀਆਂ ਵੱਖ-ਵੱਖ ਯੂਨੀਅਨਾਂ/ਐਸੋਸੀਏਸ਼ਨਾਂ ਨਾਲ ਵੀ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਨੇ ਯੂਨੀਅਨਾਂ ਅਤੇ ਪ੍ਰਸ਼ਾਸਨ ਦਰਮਿਆਨ ਸੁਹਿਰਦ ਸਬੰਧਾਂ ਦੀ ਮਹੱਤਤਾ ਅਤੇ ਡੱਬਿਆਂ ਦਾ ਉਤਪਾਦਨ ਵਧਾਉਣ ਵਿੱਚ ਸਹਿਯੋਗ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…
Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

