ਐਸਜੀਪੀਸੀ ਮੈਂਬਰਾਂ ਨੇ ਸਮੂਹਿਕ ਰੂਪ ਵਿੱਚ ਮਤੇ ਨੂੰ ਪਾਸ ਕਰਦਿਆਂ ਕਿਹਾ ਕਿ ਜਿਹੜਾ ਅਕਾਲੀ ਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਮੰਨਣ ਤੋਂ ਇਨਕਾਰੀ, ਭਗੌੜਾ ਅਤੇ ਬਾਗੀ ਹੋਵੇ, ਉਸ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਆਪਣੀ ਕੋਈ ਵੀ ਸਰਗਰਮੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਯਕੀਨਣ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੂਰਨ ਸਮਰਪਿਤ ਅਕਾਲੀ ਦਲ ਹੀ ਪੰਥਕ ਸੰਸਥਾਵਾਂ, ਕੌਮੀ ਪਲੇਟਫਾਰਮਾਂ ਅਤੇ ਵਿਰਾਸਤੀ ਇਮਾਰਤਾਂ ਨੂੰ ਵਰਤਣ ਦਾ ਹੱਕਦਾਰ ਹੈ। ਇਸ ਦੇ ਨਾਲ ਹੀ ਐਸਜੀਪੀਸੀ ਮੈਂਬਰਾਂ ਨੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਨਾਮਿਆਂ ਖਿਲਾਫ ਪੂਰੀ ਤਰਾਂ ਡਟਣ ਵਾਲੇ ਬਾਦਲ ਧੜੇ ਨੂੰ ਸਿੱਖ ਸੰਸਥਾਵਾਂ ਅਤੇ ਕੌਮੀ ਇਮਾਰਤਾਂ ਵਰਤਣ ਦਾ ਹੱਕ ਮਿਲਿਆ ਰਿਹਾ ਤਾਂ ਇਹ ਇਤਿਹਾਸਕ ਕਲੰਕ ਹੋਵੇਗਾ। ਐਸਜੀਪੀਸੀ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਪੁਰਜੋਰ ਮੰਗ ਕੀਤੀ ਕਿ ਸਮੂਹ ਪੰਥਕ ਭਾਵਨਾਵਾਂ ਦੀ ਤਰਜਮਾਨੀ ਕਰਦੇ ਹੋਏ ਅਕਾਲੀ ਦਲ ਬਾਦਲ ਧੜੇ ਤੇ ਤੇਜਾ ਸਿੰਘ ਸਮੁੰਦਰੀ ਹਾਲ ਵਰਤਣ ਤੇ ਪੂਰੀ ਤਰਾਂ ਰੋਕ ਤਤਕਾਲ ਪ੍ਰਭਾਵ ਨਾਲ ਲਗਾਈ ਜਾਵੇ। ਅੱਜ ਦੀ ਮੀਟਿੰਗ ਵਿੱਚ ਐਸਜੀਪੀਸੀ ਮੈਬਰਾਂ ਡਾਕਟਰ ਕਿਰਨਜੋਤ ਕੌਰ, ਬੀਬੀ ਪਰਮਜੀਤ ਕੌਰ ਲਾਂਡਰਾਂ, ਬੀਬੀ ਕੁਲਦੀਪ ਕੌਰ , ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਜਸਵੰਤ ਸਿੰਘ ਪੁੜੈਣ, ਕਰਨੈਲ ਸਿੰਘ ਪੰਜੋਲੀ, ਅਮਰੀਕ ਸਿੰਘ ਸ਼ਾਹਪੁਰ, ਸਤਵਿੰਦਰ ਸਿੰਘ ਟੌਹੜਾ, ਹਰਜਾਪ ਸਿੰਘ ਜੀ, ਬਿਕਰਮਜੀਤ ਸਿੰਘ,ਮਹਿੰਦਰ ਸਿੰਘ ਹੁਸੈਨਪੁਰ, ਬੀਬੀ ਮਲਕੀਤ ਕੌਰ, ਮਲਕੀਤ ਸਿੰਘ ਚੰਗਾਲ,ਨਿਰਮੈਲ ਸਿੰਘ ਜੌਲਾ ਖਾਸ ਤੌਰ ਤੇ ਹਾਜਰ ਰਹੇ।Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…
Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

