ਵਿਧਾਇਕ ਅਮੋਲਕ ਸਿੰਘ ਨੇ ਦੋ ਸਕੂਲਾਂ ‘ਚ ਕੀਤਾ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

Spread the love

ਜੈਤੋ,7 ਅਪ੍ਰੈਲ( ਰਘੂਨੰਦਨ ਪਰਾਸ਼ਰ ):ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਦੇ ਪ੍ਭਾਵ ਹੁਣ ਦਿਖਾਈ ਦੇਣ ਲੱਖ ਗਏ ਹਨ। ਸਰਕਾਰ ਵੱਲੋਂ ਕਰੋੜਾਂ ਰੁਪਏ ਖਰਚ ਕਰਕੇ ਸਕਲਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸਿੱਟੇ ਵਜੋਂ ਪਿਛਲੇ ਤਿੰਨ ਸਾਲਾਂ ਵਿੱਚ   ਹਜ਼ਾਰਾਂ ਬੱਚੇ ਨਿੱਜੀ ਸਕੂਲਾਂ ਨੂਂ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਹੋਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਅਮੋਲਕ ਸਿੰਘ ਨੇ ਪਿੰਡ ਬਿਸ਼ਨੰਦੀ ਵਿਖੇ ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਨਾਲ ਜੁੜੇ ਤਿੰਨ ਪ੍ਜੈਕਟਾਂ ਦਾ ਉਦਘਾਟਨ ਕਰਨ ਮੌਕੇ ਕਹੇ।ਵਿਧਾਇਕ ਨੇ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ‘ਤੇ 55 ਲੱਖ ਤੋਂ ਵੱਖ ਧਨ ਰਾਸ਼ੀ ਖਰਚ ਕੀਤੀ ਗਈ ਹੈ। ਉਨ੍ਹਾਂ ਕਿ ਪੂਰੇ ਹਲਕੇ ਵਿਚ ਸਰਕਾਰੀ ਦੀ ਦਸ਼ਾ ਤੇ ਦਿਸ਼ਾ ਸੁਧਾਰਨ ਵੱਲ ਵਿਸ਼ੇਸ਼ ਤਵੱਜੋੰ ਦਿੱਤੀ ਜਾ ਰਹੀ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਪਿੰਡ ਕਰੀਰਵਾਲੀ ਵਿਖੇ ਵੀ ਵਿਕਾਸ ਪ੍ਰੋਜੈਕਟਾੰ ਦਾ ਉਦਘਾਟਨ ਕੀਤਾ।ਇਸ ਮੌਕੇ ਐਜੂਕੇਸ਼ਨ ਕਮੇਟੀ ਦੇ ਹਲਕਾ ਕੋਆਰਡੀਨੇਟਰ ਐਡਵੋਕੇਟ ਹਰਸਿਮਰਨ ਮਲਹੋਤਰਾ, ਪੰਜਾਬ ਸੀਵਰੇਜ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਧਰਮਜੀਤ ਸਿੰਘ ਰਾਮੇਆਣਾ, ਪੰਜਾਬ ਖੇਤੀਬਾੜੀ ਵਿਕਾਸ  ਬੈਂਕ ਜੈਤੋ ਦੇ ਚਾਅਰਮੈਨ ਗੋਬਿੰਦਰ ਸਿੰਘ ਵਾਲੀਆ, ਆਪ ਆਗੂ ਲਛਮਣ ਸਿੰਘ ਬਿਸ਼ਨੰਦੀ, ਰਾਜੂ ਜੈਤੋ, ਬੀਪੀਈਓ ਜੈਤੋ ਸੁਸ਼ੀਲ ਕੁਮਾਰ, ਪ੍ਰਿੰਸੀਪਲ ਸਿਕੰਦਰ ਸਿੰਘ, ਹੈਡਮਾਸਟਰ ਹੇਮ ਰਾਜ, ਅਧਿਆਪਕ ਪਰਮਿੰਦਰ ਕੁਮਾਰ, ਜਸਵੰਤ ਕੌਰ, ਜਸਪ੍ਰੀਤ ਕੌਰ, ਚੰਚਲ, ਪਰਦਮਪਾਲ ਸਿੰਘ,ਜੌਨ ਡੇਵਿਡ, ਹਰਦੀਪ  ਸਿੰਘ ਤੇ ਕੁਲਦੀਪ ਸਿੰਘ ਆਦਿ ਹਾਜਰ ਸਨ।

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *