ਸੜਕ ਹਾਦਸਿਆਂ ਤੋਂ ਨਿਜਾਤ ਪਾਉਣ ਲਈ ਖਾਟੀ ਪੁੱਲ ‘ਤੇ ਸ਼੍ਰੀ ਅਖੰਡ ਪਾਠ ਸਾਹਿਬ ਦੀ ਹੋਈ ਆਰੰਭਤਾ

Spread the love

ਫਗਵਾੜਾ 7 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ ) ਗ੍ਰਾਮ ਪੰਚਾਇਤ ਪਿੰਡ ਹਰਬੰਸਪੁਰ ਅਤੇ ਸਮੂਹ ਸੰਗਤ ਪਿੰਡ ਸੀਕਰੀ ਤੇ ਹਰਬੰਸਪੁਰ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਖਾਟੀ ਪੁੱਲ (ਚੱਕ ਪ੍ਰੇਮਾ ਮੋੜ) ਵਿਖੇ ਸਰਬੱਤ ਦੇ ਭਲੇ ਅਤੇ ਸੁੱਖ ਸ਼ਾਂਤੀ ਲਈ ਅੱਜ ਸ਼੍ਰੀ ਅਖੰਡ ਪਾਠ ਸਾਹਿਬ ਦਾ ਪਾਠ ਆਰੰਭ ਕਰਵਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਅਮਰੀਕ ਸਿੰਘ ਸੀਕਰੀ ਸੀਨੀਅਰ ਮੀਤ ਪ੍ਰਧਾਨ ਭਾਰਤੀ ਕਿਸਾਨ ਮਜਦੂਰ ਯੂਨੀਅਨ ਪੰਜਾਬ ਅਤੇ ਦੀਪਾ ਜਗਜੀਤਪੁਰ ਨੇ ਦੱਸਿਆ ਕਿ 9 ਅਪ੍ਰੈਲ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨੀ ਦੀਵਾਨ ਸਜਾਏ ਜਾਣਗੇ। ਕੀਰਤਨ ਦੀ ਸੇਵਾ ਬਾਬਾ ਪ੍ਰੀਤਮ ਸਿੰਘ ਕੁਟੀਆ ਸਾਹਿਬ ਡੁਮੇਲੀ ਕਰਨਗੇ। ਉਹਨਾਂ ਦੱਸਿਆ ਕਿ ਇਸ ਧਾਰਮਿਕ ਸਮਾਗਮ ਦਾ ਉਦੇਸ਼ ਫਗਵਾੜਾ-ਹੁਸ਼ਿਆਰਪੁਰ ਰੋਡ ‘ਤੇ ਰੋਜਾਨਾ ਹੋਣ ਵਾਲੇ ਸੜਕ ਹਾਦਸਿਆਂ ਤੋਂ ਨਿਜਾਤ ਪਾਉਣ ਲਈ ਪਮਾਤਮਾ ਅੱਗੇ ਅਰਦਾਸ ਬੇਨਤੀ ਕਰਨਾ ਹੈ। ਸਮਾਗਮ ਦੌਰਾਨ ਲੰਗਰ ਦੀ ਸੇਵਾ ਅਤੁੱਟ ਵਰਤਾਈ ਜਾਵੇਗੀ। ਉਹਨਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਇਸ ਧਾਰਮਿਕ ਸਮਾਗਮ ਵਿਚ ਹਾਜਰੀ ਲਗਵਾਉਣ ਦੀ ਪੁਰਜੋਰ ਅਪੀਲ ਵੀ ਕੀਤੀ ਹੈ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *