ਗਰਭਵਤੀ ਔਰਤਾਂ ਆਪਣਾ ਤੇ ਨਵਜੱਮੇ ਬੱਚਿਆਂ ਦੀ ਸਿਹਤ ਦਾ ਰੱਖਣ ਖਾਸ ਖਿਆਲ – ਡਾ. ਸੁਪ੍ਰੀਤ ਵਿਰਕ

Spread the love

ਫਗਵਾੜਾ 7 ਅਪ੍ਰੈਲ (  ਪ੍ਰੀਤ ਕੌਰ ਪ੍ਰੀਤੀ  ) ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਸਰਪ੍ਰਸਤ ਕੇ.ਕੇ. ਸਰਦਾਨਾ ਦੇ ਨਿਰਦੇਸ਼ਾਂ ਹੇਠ ਵਿਸ਼ਵ ਸਿਹਤ ਦਿਵਸ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖਰੇਖ ਹੇਠ ਮਨਾਇਆ ਗਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਇਸਤਰੀ ਰੋਗਾਂ ਦੇ ਮਾਹਿਰ ਡਾ. ਸੁਪ੍ਰੀਤ ਵਿਰਕ ਸ਼ਾਮਲ ਹੋਏ। ਜਿਹਨਾਂ ਨੇ ਦੀਪ ਪ੍ਰਜਵੱਲਿਤ ਕਰਕੇ ਸਮਾਗਮ ਦੀ ਸ਼ੁਰੂਆਤ ਕਰਵਾਈ। ਉਹਨਾਂ ਨੇ ਆਪਣੇ ਸੰਬੋਧਨ ਵਿਚ ਮਾਂ ਦੇ ਦੁੱਧ ਦੀ ਮਹੱਤਤਾ ਦੱਸਦੇ ਹੋਏ ਸਮੂਹ ਮਾਵਾਂ ਨੂੰ ਆਪਣੇ ਨਵਜੰਮੇ ਬੱਚਿਆਂ ਨੂੰ ਮਾਂ ਦਾ ਦੁੱਧ ਜਰੂਰ ਪਿਲਾਉਣ ਦੀ ਅਪੀਲ ਕੀਤੀ ਤਾਂ ਜੋ ਬੱਚਿਆਂ ਦੀ ਸਿਹਤ ਠੀਕ ਰਹੇ। ਨਾਲ ਹੀ ਗਰਭਵਤੀ ਔਰਤਾਂ ਨੂੰ ਸਿਹਤ ਪ੍ਰਤੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵੀ ਜਾਗਰੁਕ ਕੀਤਾ। ਡਾ. ਸ਼ਿਵਾਨੀ ਢੰਡ ਐਸੋਸੀਏਟ ਪ੍ਰੋਫੈਸਰ ਲਵਲੀ ਯੁਨੀਵਰਸਟੀ ਵਲੋਂ ਪਾਵਰ ਪੁਆਇੰਟ ਪ੍ਰਜੇਂਟੇਸ਼ਨ ਰਾਹੀਂ ਪ੍ਰਭਾਵਸ਼ਾਲੀ ਵਿਚਾਰ ਪੇਸ਼ ਕੀਤੇ। ਉਹਨਾਂ ਹਾਜਰੀਨ ਨੂੰ ਆਪਣੀ ਸਿਹਤ ਪ੍ਰਤੀ ਜਾਗਰੁਕ ਹੋਣ ਦਾ ਅਹਿਦ ਵੀ ਦੁਵਾਇਆ ਤੇ ਨਾਲ ਹੀ ਡੱਬਾ ਬੰਦ ਭੋਜਨ ਤੋਂ ਗੁਰੇਜ ਕਰਨ ਦੀ ਅਪੀਲ ਕੀਤੀ ਤਾਂ ਜੋ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਸਮਾਗਮ ਦੌਰਾਨ ਮੁੱਖ ਮਹਿਮਾਨ ਸੁਪ੍ਰੀਤ ਵਿਰਕ ਅਤੇ ਉਹਨਾਂ ਦੇ ਪਤੀ ਡਾ. ਜਸਜੀਤ ਸਿੰਘ ਵਿਰਕ ਨੂੰ ਵਿਆਹ ਦੀ ਵਰ੍ਹੇਗੰਢ ਦੀਆਂ ਸ਼ੁੱਭ ਇੱਛਾਵਾਂ ਦਿੰਦਿਆਂ ਸਨਮਾਨਤ ਵੀ ਕੀਤਾ ਗਿਆ। ਸ਼ਾਲਨੀ ਗਰੁੱਪ ਫਗਵਾੜਾ ਦੇ ਵਿਦਿਆਰਥੀਆਂ ਨੇ ਗਰੁਪ ਇੰਚਾਰਜ ਮੋਨਿਕਾ ਦੀ ਅਗਵਾਈ ‘ਚ ਸ਼ਮੂਲੀਅਤ ਕੀਤੀ ਅਤੇ ਆਰਿਆ ਮਾਡਲ ਸਕੂਲ ਦੇ ਪਿ੍ਰੰਸੀਪਲ ਨੀਲਮ ਪਸਰੀਚਾ ਵਲੋਂ ਭੇਜੇ ਵਿਦਿਆਰਥੀਆਂ ਨੇ ਵੀ ਵਿਸ਼ਵ ਸਿਹਤ ਦਿਵਸ ਸਬੰਧੀ ਆਪਣੇ ਵਢਮੁੱਲੇ ਵਿਚਾਰ ਪੇਸ਼ ਕੀਤੇ। ਐਸੋਸੀਏਟ ਪ੍ਰੋਫੈਸਰ ਡਾ. ਸ਼ਿਵਾਨੀ ਢੰਡ ਨੇ ਵਿਦਿਆਰਥੀਆਂ ਦੇ ਸੁਆਲਾਂ ਦੇ ਜਵਾਬ ਵੀ ਦਿੱਤੇ। ਅਖੀਰ ਵਿਚ ਮਲਕੀਅਤ ਸਿੰਘ ਰਘਬੋਤਰਾ ਨੇ ਸਮੂਹ ਹਾਜਰੀਨ ਦਾ ਪਹੁੰਚਣ ਲਈ ਧੰਨਵਾਦ ਕੀਤਾ। ਇਸ ਮੌਕੇ ਐਸ.ਸੀ. ਚਾਵਲਾ, ਕੁਲਦੀਪ ਦੁੱਗਲ, ਜੁਗਲ ਭਨੋਟ, ਮੋਹਨ ਲਾਲ ਤਨੇਜਾ, ਸੁਧਾ ਬੇਦੀ, ਆਂਚਲ, ਰੂਪ ਲਾਲ, ਕ੍ਰਿਸ਼ਨ ਕੁਮਾਰ ਆਦਿ ਹਾਜਰ ਸਨ।

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *