ਘਨੌਰ ਹਸਪਤਾਲ ਵਿੱਚ ਰਾਤ ਸਮੇਂ ਐਮਰਜੰਸੀ ਵਿੱਚ ਤੈਨਾਤ ਰਹਿਣਗੇ ਦੋ ਡਾਕਟਰ

Spread the love

ਘਨੌਰ 7 ਅਪ੍ਰੈਲ (ਅਭਿਸ਼ੇਕ ਸੂਦ)ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਿਹਤਰ ਸਿਹਤ ਸੁਵਿਧਾ ਦੇਣ ਦੇਣ ਲਈ ਦਿਨ ਰਾਤ ਇੱਕ ਕੀਤਾ ਜਾ ਰਿਹਾ ਹੈ ਜਿਸ ਦੇ ਤਹਿਤ ਘਨੌਰ ਕਮਿਊਨਿਟੀ ਹੈਲਥ ਸੈਂਟਰ ਜਿਸ ਨੂੰ ਅਕਸਰ ਹੀ ਰੈਫਰ ਹਸਪਤਾਲ ਦੇ ਨਾਮ ਦੇ ਨਾਲ ਜਾਣਿਆ ਜਾਂਦਾ ਸੀ ਅਤੇ ਡਾਕਟਰਾਂ ਦੀ ਕਮੀ ਅਕਸਰ ਹੀ ਦੇਖਣ ਨੂੰ ਮਿਲਦੀ ਸੀ ਪਰੰਤੂ ਸੂਬਾ ਸਰਕਾਰ ਵੱਲੋਂ ਹੁਣ ਪੰਜਾਬ ਨੂੰ ਸਿਹਤਮੰਦ ਬਣਾਉਣ ਦੇ ਲਈ ਉਠਾਏ ਗਏ ਕਦਮਾਂ ਤਹਿਤ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਦੀ ਆਪਣੇ ਹਲਕੇ ਲਈ ਪਹਿਲ ਦੇ ਅਧਾਰ ਤੇ ਬਿਹਤਰ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਲਈ ਦਿਨ ਰਾਤ ਇੱਕ ਕੀਤਾ ਜਾ ਰਿਹਾ ਹੈ। ਜਿਸ ਦੇ ਤਹਿਤ ਘਨੌਰ ਕਮਿਊਨਿਟੀ ਹੈਲਥ ਸੈਂਟਰ ਦੇ ਵਿੱਚ ਹੁਣ ਰਾਤ ਸਮੇਂ ਵੀ ਐਮਰਜੈਂਸੀ ਵਿੱਚ ਦੋ ਡਾਕਟਰਾਂ ਦੀ ਡਿਊਟੀ ਲਗਾਈ ਗਈ ਹੈ। ਜਿਸ ਵਿੱਚ ਡਾਕਟਰ ਮਨੀਸ਼ ਅਤੇ ਡਾਕਟਰ ਸੁਮਿਤ ਤੈਨਾਤ ਰਹਿਣਗੇ। ਅਤੇ ਮੈਡੀਸਨ ਡਾਕਟਰ ਕ੍ਰਿਤੀਕਾ ਈਐਮਓ ਐਮਰਜਸੀ ਮੈਡੀਕਲ ਡਾਕਟਰ ਵੀ ਤੈਨਾਤ ਕੀਤੇ ਗਏ ਹਨ। ਜਿਸ ਨਾਲ ਰਾਤ ਸਮੇਂ ਵੀ ਮਰੀਜ਼ਾਂ ਦਾ ਇਲਾਜ ਕੀਤਾ ਜਾਵੇਗਾ। ਇਸ ਮੌਕੇ ਆਲ ਇੰਡੀਆ ਕਿਸਾਨ ਫੈਡਰੇਸ਼ਨ ਦੇ  ਸੀਨੀਅਰ ਆਗੂ ਪਵਨ ਕੁਮਾਰ ਸੋਗਲਪੁਰ, ਭਾਰਤੀ ਕਿਸਾਨ ਯੂਨੀਅਨ ਪੁਆਦ ਦੇ ਸੂਬਾ ਪ੍ਰਧਾਨ ਚਰਨਜੀਤ ਸਿੰਘ, ਜਗਤਾਰ ਸਿੰਘ ਖਜਾਨਚੀ, ਗੁਰਦੀਪ ਸਿੰਘ ਰੁੜਕੀ ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਅਕਸਰ ਹੀ ਹਲਕਾ ਘਨੌਰ ਦੇ ਲੋਕਾਂ ਦੀ ਮੰਗ ਸੀ ਕਿ ਰਾਜ ਸਮੇਂ ਐਮਰਜੈਂਸੀ ਵਿੱਚ ਡਾਕਟਰਾਂ ਦੀ ਤੈਨਾਤੀ ਕੀਤੀ ਜਾਵੇ ਅਤੇ ਲੋਕਾਂ ਦੀ ਮੰਗ ਨੂੰ ਦੇਖਦਿਆਂ ਹੋਇਆਂ ਇੱਕ ਮੰਗ ਪੱਤਰ ਉਹਨਾਂ ਵੱਲੋਂ ਦਿੱਤਾ ਗਿਆ ਸੀ ਜਿਸ ਤੇ ਦੋ ਨਵੇਂ ਡਾਕਟਰਾਂ ਦੀ ਤੈਨਾਤੀ ਰਾਤ ਸਮੇਂ ਐਮਰਜੈਂਸੀ ਵਿੱਚ ਕੀਤੀ ਗਈ ਹੈ।ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾ ਦੇਣਾ ਸਰਕਾਰ ਦਾ ਮੁੱਖ ਉਦੇਸ਼ :-  ਵਿਕੀ ਘਨੌਰਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਅਤੇ ਹਲਕਾ ਘਨੌਰ ਦੇ ਜੰਮਪਲ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੀ ਅਗਵਾਈ ਹੇਠ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਲਈ ਅਤੇ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਦਿਨ ਰਾਤ ਇੱਕ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਹਲਕੇ ਦੇ ਕੁਝ ਮੋਹਤਬਾਰ ਵਿਅਕਤੀਆਂ ਦੇ ਵੱਲੋਂ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਘਨੌਰ ਹੈਲਥ ਕਮਿਊਨਿਟੀ ਸੈਂਟਰ ਵਿੱਚ ਰਾਤ ਸਮੇਂ ਐਮਰਜੈਂਸੀ ਵਿੱਚ ਡਾਕਟਰ ਨਹੀਂ ਹੁੰਦੇ। ਜਿਸ ਤੇ ਤੁਰੰਤ ਸਿਵਲ ਸਰਜਨ ਪਟਿਆਲਾ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਲ ਸੰਪਰਕ ਕੀਤਾ ਗਿਆ ਅਤੇ ਪਹਿਲ ਦੇ ਅਧਾਰ ਦੇ ਉੱਪਰ ਘਨੌਰ ਕਮਿਊਨਿਟੀ ਹੈਲਥ ਸੈਂਟਰ ਵਿੱਚ ਰਾਤ ਸਮੇਂ ਦੋ ਡਾਕਟਰਾਂ ਦੀ ਤੈਨਾਤੀ ਕੀਤੀ ਗਈ ਹੈ ਉਹਨਾਂ ਕਿਹਾ ਕਿ ਬਾਕੀ ਰਹਿਣ ਦੇ ਖਾਲੀ ਪਦਾ ਨੂੰ ਵੀ ਜਲਦੀ ਭਰਿਆ ਜਾਵੇਗਾ।

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *