ਪਿਛਲੀ ਦਿਨੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋ ਅੱਠਵੀ ਕਲਾਸ ਦੇ ਐਲਾਨਿਆ ਨਤੀਜਿਆ ਚ ਆਦਰਸ਼ ਪਬਲਿਕ ਸਕੂਲ ਬਜੀਦਪੁਰ ਦਾ ਰਿਹਾ ਨਤੀਜਾ ਸ਼ਾਨਦਾਰ।

Spread the love

ਫਿਰੋਜ਼ਪੁਰ 7 ਅਪ੍ਰੈਲ (ਅਸ਼ੋਕ ਭਾਰਦਵਾਜ) ਪਿਛਲੀ ਦਿਨੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋ ਅੱਠਵੀ ਕਲਾਸ ਦਾ ਨਤੀਜਾ ਐਲਾਨਿਆ ਗਿਆ। ਜਿਸ ਚ ਆਦਰਸ਼ ਪਬਲਿਕ ਸਕੂਲ ਬਜੀਦਪੁਰ (ਫਿਰੋਜ਼ਪੁਰ) ਦੇ 20 ਬੱਚਿਆ ਚੋ 10 ਬੱਚਿਆ ਨੇ 90% ਤੋ ਉਪਰ ਅੰਕ ਪ੍ਰਾਪਤ ਕਰਕੇ ਮੱਲਾਂ ਮਾਰੀਆਂ। ਸਕੂਲ ਦੀਆਂ ਤਿੰਨ ਹੋਣਹਾਰ ਵਿਦਿਆਰਥਣਾਂ ਨੇ 98% ਤੋ ਉਪਰ ਨੰਬਰ ਲੈ ਕੇ ਨਾਮਨਾ ਖੱਟਿਆ। ਜਿਸ ਚ ਮਹਿਕਪ੍ਰੀਤ ਨੇ 587/600 (98%) ਅੰਕ ਪ੍ਰਾਪਤ ਕਰਕੇ ਸਕੂਲ ਚੋ ਪਹਿਲਾਂ ਸਥਾਨ ਤੇ ਜਿਲੇ ਚੋ ਤੇਹਰਵਾ ਸਥਾਨ ਪ੍ਰਾਪਤ ਕੀਤਾ,ਅਮਰਪ੍ਰੀਤ ਕੋਰ ਨੇ 583/600 (97:2%), ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਯਾਮਿਤਾ ਸ਼ਰਮਾ ਨੇ 580/600 (96:6%) ਅੰਕ ਲੈ ਕੇ ਸਕੂਲ ਚੋ ਤੀਜਾ ਸਥਾਨ ਪ੍ਰਾਪਤ ਕਰਕੇ ਜਿਥੇ ਸਕੂਲ ਦਾ ਨਾਮ ਰੋਸ਼ਨ ਕੀਤਾ ਉਥੇ ਹੀ ਆਪਣੇ ਮਾਪਿਆ ਦਾ ਨਾਮ ਰੁਸ਼ਨਾਇਆ। ਸਕੂਲ ਪ੍ਰਿੰਸੀਪਲ ਦਰਸ਼ਨ ਲਾਲ ਵਲੋ ਇਹਨਾਂ ਬੱਚੀਆਂ ਦੀ ਹੌਸਲਾ ਅਫਜਾਈ ਲਈ ਸਵੇਰ ਦੀ ਪ੍ਰਾਥਨਾ ਸਭਾ ਚ ਸਨਮਾਨਿਤ ਕੀਤਾ ਗਿਆ ਤੇ ਬਾਕੀ ਸਕੂਲ ਦੇ ਵਿਦਿਆਰਥੀਆਂ ਨੂੰ ਇਹਨਾ ਬੱਚੀਆਂ ਤੋ ਸੇਧ ਲੈਣ ਲਈ ਪ੍ਰੇਰਿਤ ਕੀਤਾ ਗਿਆ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *