ਉਨ੍ਹਾਂ ਨੇ ਕਿਹਾ ਕਿ ਗੁਰਪਤਵੰਤ ਪੰਨੂ ਕਹਿ ਰਿਹਾ ਹੈ ਕਿ ਮੈਂ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਤੋੜਾਂਗਾ, ਮੈਂ ਉਸ ਨੂੰ ਦੱਸਣਾ ਚਾਹੁੰਦੀ ਹਾਂ ਕਿ ਡਾ. ਅੰਬੇਡਕਰ ਦੇ ਬੁੱਤ ਸਿਰਫ਼ ਪੰਜਾਬ ਜਾਂ ਭਾਰਤ ਵਿੱਚ ਹੀ ਨਹੀਂ ਬਲਕਿ ਕੈਨੇਡਾ, ਅਮਰੀਕਾ, ਜਾਪਾਨ ਸਮੇਤ ਕਈ ਦੇਸ਼ਾਂ ਵਿੱਚ ਹਨ। ਉਹ ਕਿੱਥੇ- ਕਿੱਥੇ ਉਨ੍ਹਾਂ ਦੇ ਬੁੱਤ ਤੋੜੇਗਾ?ਅਸਲ ਵਿੱਚ ਗੁਰਪਤਵੰਤ ਪੰਨੂੰ ਅਜਿਹੇ ਬਿਆਨ ਦੇ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਹ ਪੰਜਾਬ ਦੇ ਲੋਕਾਂ ਦੇ ਮਨਾਂ ਵਿੱਚ ਨਫ਼ਰਤ ਪੈਦਾ ਕਰਨ ਦਾ ਕੰਮ ਕਰ ਰਿਹਾ ਹੈ ਪਰ ਇੱਥੇ ਆਪਸੀ ਭਾਈਚਾਰਾ ਕਦੇ ਵੀ ਟੁੱਟ ਨਹੀਂ ਸਕਦਾ ਕਿਉਂਕਿ ਪੰਜਾਬ ਦੇ ਹਿੰਦੂ, ਸਿੱਖ, ਮੁਸਲਮਾਨ ਅਤੇ ਈਸਾਈ ਹਮੇਸ਼ਾ ਇਕੱਠੇ ਰਹੇ ਹਨ ਅਤੇ ਭਵਿੱਖ ਵਿੱਚ ਵੀ ਰਹਿਣਗੇ।ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਦੀ ਗੱਲ ਕਰਨ ਵਾਲਿਆਂ ਨੂੰ ਸਾਡਾ ਸੰਦੇਸ਼ ਹੈ ਕਿ ਆਮ ਆਦਮੀ ਪਾਰਟੀ ਨਾ ਸਿਰਫ਼ ਉਨ੍ਹਾਂ ਦੇ ਬੁੱਤਾਂ ਦੀ ਰਾਖੀ ਕਰੇਗੀ ਸਗੋਂ ਉਨ੍ਹਾਂ ਦੇ ਵਿਚਾਰਾਂ ‘ਤੇ ਵੀ ਪਹਿਰਾ ਦੇਵੇਗੀ।Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…
Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

