ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਭੰਡਾਲ ਦੋਨਾ  ਦੀ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ 

Spread the love

 ਕਪੂਰਥਲਾ, 8 ਅਪ੍ਰੈਲ (ਕੌੜਾ)- ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਭੰਡਾਲ ਦੋਨਾ (ਕਪੂਰਥਲਾ) ਦੀ ਪੰਜਵੀਂ ਜਮਾਤ ਦੀ ਮਾਰਚ 2025 ਪ੍ਰੀਖਿਆ ਦਾ ਨਤੀਜਾ ਇਸ ਸਾਲ ਵੀ ਬਹੁਤ ਸ਼ਾਨਦਾਰ ਰਿਹਾ। ਸਕੂਲ ਦੀ ਅਧਿਆਪਿਕਾ ਸ਼੍ਰੀਮਤੀ ਮੁਨੱਜ਼ਾ ਇਰਸ਼ਾਦ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ  ਕਿ ਇਸ ਵਾਰ ਵੀ ਇਸ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਆਪਣੀ ਮਿਹਨਤ ਸਦਕਾ ਪੰਜਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਵਿੱਚੋਂ ਬਹੁਤ ਚੰਗੇ ਅੰਕ ਪ੍ਰਾਪਤ ਕਰਕੇ ਇੱਕ ਵਾਰ ਫ਼ਿਰ ਤੋਂ ਸਕੂਲ ਸਟਾਫ਼ ਅਤੇ ਆਪਣੇ ਮਾਤਾ ਪਿਤਾ ਤੇ ਕਪੂਰਥਲਾ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਅਧਿਆਪਿਕਾ ਸ਼੍ਰੀਮਤੀ ਮੁਨੱਜ਼ਾ ਇਰਸ਼ਾਦ ਨੇ ਦੱਸਿਆ ਕਿ ਪ੍ਰੀਖਿਆ ਵਿੱਚ ਬੈਠੇ ਕੁੱਲ 17 ਵਿਦਿਆਰਥੀਆਂ ਵਿੱਚੋਂ 7 ਵਿਦਿਆਰਥੀਆਂ ਨੇ 90% ਤੋਂ ਉੱਪਰ ਅੰਕ ਪ੍ਰਾਪਤ ਕੀਤੇ ਹਨ। ਜਿਹਨਾਂ ਵਿੱਚੋਂ ਕ੍ਰਮਵਾਰ ਸ਼ਰਨਜੀਤ ਕੌਰ ਨੇ 98.8%, ਅਵਨੀਤ ਕੌਰ ਨੇ 97.8%, ਮੁਹੰਮਦ ਬਿਲਾਲ ਨੇ 97.4%, ਗੁਰਨੂਰ ਸਿੰਘ ਨੇ 97.2%, ਮਨਸੀਰਤ ਕੌਰ ਨੇ 95.6%, ਰਣਵੀਰ ਸਿੰਘ ਨੇ 94.2% ਅਤੇ ਆਸਥਾ ਨੇ 91% ਅੰਕ ਪ੍ਰਾਪਤ ਕੀਤੇ। ਜ਼ਿਕਰਯੋਗ ਹੈ ਕਿ ਬਾਕੀਆਂ ਵਿਦਿਆਰਥੀਆਂ ਵਿੱਚੋਂ ਚਾਰ ਵਿਦਿਆਰਥੀਆਂ ਨੇ 80% ਤੋਂ ਉੱਪਰ ਅੰਕ ਪ੍ਰਾਪਤ ਕਰਕੇ ਏ ਗਰੇਡ ਪ੍ਰਾਪਤ ਕੀਤਾ ਹੈ। ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਸਟਾਫ਼ ਨੂੰ ਮੁਬਾਰਕ ਦਿੰਦਿਆਂ ਆਖਿਆ ਕਿ ਇਹ ਸਭ ਇਹਨਾਂ ਸਕੂਲ ਅਧਿਆਪਕਾਂ ਦੀ ਮਿਹਨਤ ਅਤੇ ਲਗਨ ਸਦਕਾ ਹੀ ਸੰਭਵ ਹੋਇਆ ਹੈ।

ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਅਧਿਆਪਕਾਂ, ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਦੇ ਆਪਸੀ ਸਹਿਯੋਗ ਅਤੇ ਤਾਲਮੇਲ ਸਦਕਾ ਹੀ ਚੰਗੇ ਨਤੀਜੇ ਪ੍ਰਾਪਤ ਕੀਤੇ ਜਾ ਸਕਦੇ ਹਨ। ਕਮੇਟੀ ਮੈਂਬਰਾਂ ਅਤੇ ਗ੍ਰਾਮ ਪੰਚਾਇਤ ਮੈਂਬਰਾਂ ਨੇ ਸ਼੍ਰੀਮਤੀ ਮੁਨੱਜ਼ਾ ਇਰਸ਼ਾਦ ਅਤੇ ਸ਼੍ਰੀ ਸੰਦੀਪ ਕੁਮਾਰ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਵਿੱਚ ਵੀ ਅਜਿਹੇ ਨਤੀਜੇ ਪ੍ਰਾਪਤ ਕਰਨ ਦੀਆਂ ਸ਼ੁੱਭ ਇੱਛਾਵਾਂ ਦਿੱਤੀਆਂ।

  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *