ਪਿੰਡ ਸੇਖੂ ‘ਚ ਨਿੱਜੀ ਵਪਾਰੀ ਸਰਕਾਰ ਨੂੰ ਲਗਾ ਰਹੇ ਹਨ ਕਰੋੜਾਂ ਦਾ ਚੂਨਾ।

Spread the love
ਬਿਨਾਂ ਕਿਸੇ ਮਾਰਕੀਟ ਫੀਸ ਦੇ ਫਸਲਾਂ ਦਾ ਚੱਲ ਰਿਹੈ ਵਪਾਰ
ਰਾਮਾਂ ਮੰਡੀ, 20 ਨਵੰਬਰ (ਅਸ਼ੋਕ ਕੁਮਾਰ) ਨੇੜਲੇ ਪਿੰਡ ਸੇਖੂ ਵਿੱਚ ਪ੍ਰਾਈਵੇਟ ਵਪਾਰੀ ਸਾਰੇ ਨਿਯਮਾਂ ਨੂੰ ਛਿੱਕੇ ਟੰਗ ਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾ ਬਿਨਾ ਕੋਈ ਮਾਰਕੀਟ ਫੀਸ ਭਰੇ ਝੋਨੇ ਦਾ ਵਪਾਰ ਕਰ ਰਹੇ ਹਨ ਅਤੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾ ਰਹੇ ਹਨ। ਇਨਾ ਵਪਾਰੀਆਂ ਵੱਲੋਂ ਪਿੰਡ ਵਿੱਚ ਹੀ ਸਰਕਾਰੀ ਮੰਡੀ ਤੋਂ ਵੱਡੀਆਂ ਕਈ ਨਿਜੀਆਂ ਮੰਡੀਆਂ ਸਥਾਪਿਤ ਕੀਤੀਆਂ ਹੋਈਆਂ ਹਨ ਜਿੱਥੇ ਸੈਂਕੜੇ ਦੀ ਸੰਖਿਆ ਵਿੱਚ ਮਜ਼ਦੂਰ ਕੰਮ ਕਰ ਰਹੇ ਹਨ ਪਰ ਇਸ ਦੇ ਬਾਵਜੂਦ ਮਾਰਕੀਟ ਕਮੇਟੀ ਦੇ ਅਧਿਕਾਰੀ ਉਕਤ ਵਪਾਰੀਆਂ ਵਿਰੁੱਧ ਕੋਈ ਵੀ ਕਾਰਵਾਈ ਕਰਨ ਲਈ ਤਿਆਰ ਨਹੀਂ ਹਨ।ਇਹ ਵਪਾਰੀ ਸਿਰਫ਼ ਝੋਨਾ ਹੀ ਨਹੀਂ ਸਗੋਂ ਨਰਮੇ ਅਤੇ ਕਣਕ ਸਮੇਤ ਸਾਰੀਆਂ ਫ਼ਸਲਾਂ ਦਾ ਵੀ ਮੰਡੀਕਰਨ ਫੀਸ ਅਦਾ ਕੀਤੇ ਬਿਨਾਂ ਹੀ ਵਪਾਰ ਕਰ ਰਹੇ ਹਨ। ਅਜਿਹਾ ਨਹੀਂ ਹੈ ਕਿ ਮਾਰਕੀਟ ਕਮੇਟੀ ਦੇ ਸਥਾਨਕ ਅਧਿਕਾਰੀਆ ਜਾਂ ਡੀ.ਐਮ.ਓ ਦਫ਼ਤਰ ਦੇ ਸਥਾਨਕ ਅਧਿਕਾਰੀਆਂ ਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਹੈ ਬਲਕਿ ਡੀ.ਐਮ.ਓ ਤੋਂ ਲੈ ਕੇ ਮਾਰਕਿਟ ਕਮੇਟੀ ਦੇ ਸਕੱਤਰ ਅਤੇ ਮੰਡੀ ਸੁਪਰਵਾਈਜ਼ਰ ਤੱਕ ਹਰ ਕੋਈ ਇਸ ਗੱਲ ਤੋਂ ਵਾਕਿਫ਼ ਹੈ ਪਰ
ਬਿਨ੍ਹਾਂ ਗੇਟਪਾਸ ਕੱਟੇ ਟਰੱਕਾਂ 'ਚ ਭਰਿਆ ਜਾ ਰਿਹਾ ਝੌਨਾ
ਇਸ ਦੇ ਬਾਵਜੂਦ ਕੋਈ ਵੀ ਅਧਿਕਾਰੀ ਇਸ ਤੇ ਕਾਰਵਾਈ ਕਰਨ ਨੂੰ ਤਿਆਰ ਨਹੀਂ ਹੈ। ਦੂਜੇ ਪਾਸੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਚਾਇਤੀ ਚੋਣਾਂ ਸਮੇਂ ਸੱਤਾਧਾਰੀ ਪਾਰਟੀ ਦੇ ਇੱਕ ਵੱਡੇ ਅਹੁਦੇ ‘ਤੇ ਕਾਬਜ਼ ਵਿਅਕਤੀ ਨੇ ਇਨ੍ਹਾਂ ਕਾਰੋਬਾਰੀਆਂ ਨਾਲ ਸੰਪਰਕ ਕਰਕੇ ਆਮ ਆਦਮੀ ਪਾਰਟੀ ਦੀ ਹਮਾਇਤ ਕਰਵਾਈ ਸੀ ਜਿਸ ਕਾਰਨ ਇਸ ਮਾਮਲੇ ‘ਚ ਸਿਆਸੀ ਪ੍ਰਭਾਵ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ। ਇਸ ਘਟਨਾ ਤੋਂ ਬਾਅਦ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ‘ਤੇ ਵੀ ਕਈ ਸਵਾਲ ਖੜ੍ਹੇ ਹੋ ਗਏ ਹਨ ਕਿਉਂਕਿ ਅਧਿਕਾਰੀ ਹਰ ਰੋਜ਼ ਮੰਡੀਆਂ ‘ਚ ਜਾ ਕੇ ਫਸਲਾਂ ਦੀ ਖਰੀਦ ਅਤੇ ਲਿਫਟਿੰਗ ਦੇ ਪ੍ਰਬੰਧ ਵੇਖਦੇ ਹਨ, ਅਜਿਹੇ ‘ਚ ਇੰਨੀ ਵੱਡੀ ਪ੍ਰਾਈਵੇਟ ਮਾਰਕੀਟ ਅਧਿਕਾਰੀਆਂ ਦੀ ਨਜ਼ਰ ਤੋਂ ਕਿਵੇਂ ਬਚ ਗਈ।

ਕੀ ਕਹਿਣਾ ਹੈ ਅਧਿਕਾਰੀਆਂ ਦਾ.

ਇਸ ਸਬੰਧੀ ਜਦੋਂ ਮਾਰਕੀਟ ਕਮੇਟੀ ਦੇ ਸਕੱਤਰ ਸੁਖਜੀਵਨ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਇਸ ਸਬੰਧੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ।

 

More News

punjab Da khulasa Tv

whatsapp Channel

 

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    Leave a Reply

    Your email address will not be published. Required fields are marked *