ਇਸ ਮੌਕੇ ਧਨੌਲਾ ਬਲਾਕ ਪ੍ਰਧਾਨ ਵਿਕਰਮ ਸਿੰਘ ਧਨੌਲਾ ਨੇ ਗੁਰਜੋਤ ਸਿੰਘ ਭੱਠਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੁਆਰਾ ਬਣਾਈ ਗਈ ਪਾਰਟੀ ਹੈ ਇਸੇ ਲਈ ਹੁਣ ਆਹੁਦੇ ਵੀ ਆਮ ਘਰਾਂ ਦੇ ਧੀਆਂ ਪੁੱਤਾਂ ਨੂੰ ਹੀ ਦਿੱਤੇ ਜਾ ਰਹੇ ਹਨ। ਇਸ ਮੌਕੇ ਸਾਂਸਦ ਮੀਤ ਹੇਅਰ ਨੇ ਬੋਲਦਿਆਂ ਕਿਹਾ ਕਿ ਉਹਨਾਂ ਵੱਲੋੰ ਬਰਨਾਲਾ ਹਲਕੇ ਨੂੰ ਵੱਖ-ਵੱਖ ਵਿਭਾਗਾਂ ਤੋੰ ਕਰੋੜਾਂ ਰੁਪਏ ਦੀਆਂ ਗ੍ਰਾਟਾਂ ਲਿਆਕੇ ਹਲਕੇ ਦੀ ਨੁਹਾਰ ਬਦਲ ਦਿੱਤੀ ਗਈ ਹੈ। ਉਥੇ ਹੀ ਧਨੌਲਾ ਮੰਡੀ ਸਮੇਤ ਹਲਕੇ ਦੀਆਂ ਮੰਡੀਆਂ ਨੂੰ ਸੈੱਡ ਅਤੇ ਚਾਰ ਦੀਵਾਰੀ ਬਣਾਕੇ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਹੁਣ ਤੱਕ ਸੂਬਾ ਸਰਕਾਰ 50 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇ ਚੁੱਕੀ ਹੈ। ਇਹ ਨੌਕਰੀਆਂ ਬਿੰਨਾ ਕਿਸੇ ਸਿਫਾਰਿਸ਼ ਅਤੇ ਰਿਸ਼ਵਤ ਦੇ ਦਿੱਤੀਆਂ ਗਈਆਂ ਹਨ। ਇਸ ਮੌਕੇ ਹਲਕਾ ਇੰਚਾਰਜ ਹਰਿੰਦਰ ਧਾਲੀਵਾਲ ਵਲੋਂ ਆਏ ਹੋਏ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਮਹਿਲਾ ਵਿੰਗ ਸਕੱਤਰ ਨਿਸ਼ਾ ਸ਼ਰਮਾ, ਧਨੌਲਾ ਨਗਰ ਕੌਂਸਲ ਮੀਤ ਪ੍ਰਧਾਨ ਸੁਖਵਿੰਦਰ ਮੁੰਦਰੀ, ਧਨੌਲਾ ਟਰੱਕ ਯੂਨੀਅਨ ਪ੍ਰਧਾਨ ਬੂਟਾ ਸਿੰਘ, ਜ਼ਿਲਾ ਸਿਖਿਆ ਕੁਆਰਡੀਨੇਟਰ ਸਤਿਨਾਮ ਸਿੰਘ ਫਤਹਿ, ਮਹਿਲਾ ਆਗੂ ਹਰਵਿੰਦਰ ਕੌਰ ਫਤਹਿ, ਮਲਕੀਤ ਸਿੰਘ ਗੋਧਾ ਸੰਘੇੜਾ ਬਲਾਕ ਪ੍ਰਧਾਨ, ਜਸਵਿੰਦਰ ਸਿੰਘ ਬਲਾਕ ਪ੍ਰਧਾਨ ਸੰਘੇੜਾ, ਮਲਕੀਤ ਸਿੰਘ ਭੱਠਲ ਪ੍ਰਧਾਨ ਲਿਖਾਰੀ ਸਭਾ ਸਮੇਤ ਧਨੌਲਾ ਅਤੇ ਪਿੰਡ ਭੱਠਲਾਂ ਤੋੰ ਭਾਰੀ ਗਿਣਤੀ ਵਿੱਚ ਪਤਵੰਤੇ ਸੱਜਣ ਹਾਜਰ ਸਨ।Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…
Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

