ਬੀਐਸਐਫ ਅਤੇ ਪੁਲਸ ਨੇ ਸਰਹੱਦ ‘ਤੇ ਅਫੀਮ ਦੀ ਖੇਤੀ ਕਰਦੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ।

Spread the love

ਗੁਰੂਹਰਸਹਾਏ,  9 ਅਪ੍ਰੈਲ (ਪੰਜਾਬ ਦਾਂ ਖੁਲਾਸਾ) ਸਰਹੱਦ ਤੇ ਤਾਇਨਾਤ ਬੀਐਸਐਫ ਦੀ 160 ਬਟਾਲੀਅਨ ਦੀ ਅਧੀਨ ਚੈਕ ਪੋਸਟ ਰਾਣਾ ਪੰਜ ਗਰਾਈ ਦੇ ਏਰੀਏ ਅੰਦਰ (ਸੈਕਟਰ ਹੈੱਡ ਕੁਆਰਟਰ) ਬੀਐਸਐਫ ਅਤੇ ਪੰਜਾਬ ਪੁਲਸ ਨੇ ਸਰਹੱਦੀ ਪਿੰਡ ਰਾਣਾ ਪੰਜਗਰਾਈ ਵਿੱਚ ਧਨੀਆ ਦੀ ਖੇਤੀ ਦੀ ਆੜ ਵਿੱਚ ਅਫੀਮ ਦੀ ਖੇਤੀ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਖੇਤ ਵਿੱਚੋਂ 5 ਕਿਲੋ ਅਫੀਮ ਦੇ ਪੌਦੇ ਬਰਾਮਦ ਕੀਤੇ ਗਏ ਹਨ। ਜਦੋਂ ਕਿ ਪੰਜਾਬ ਵਿੱਚ ਅਫੀਮ ਦੀ ਖੇਤੀ ‘ਤੇ ਪੂਰੀ ਤਰ੍ਹਾਂ ਪਾਬੰਦੀ ਹੈ। ਐਸਐਸਪੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਬੀਐਸਐਫ ਅਤੇ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋਸ਼ੀ ਜਰਨੈਲ ਸਿੰਘ ਨੇ ਆਪਣੇ ਖੇਤ ਵਿੱਚ ਧਨੀਏ ਦੀ ਆੜ ਹੇਠ ਅਫੀਮ ਦੇ ਪੌਦੇ ਲਗਾਏ ਹਨ, ਜਿਸਦੀ ਕਟਾਈ ਉਹ ਕਰਨ ਲਈ ਤਿਆਰ ਹੈ। ਪੁਲਸ ਅਤੇ ਬੀਐਸਐਫ ਨੇ ਛਾਪਾ ਮਾਰਿਆ। ਉੱਥੋਂ ਲਗਭਗ ਪੰਜ ਕਿਲੋਗ੍ਰਾਮ ਅਫੀਮ ਦੇ ਪੌਦੇ ਬਰਾਮਦ ਕੀਤੇ ਗਏ ਹਨ। ਦੋਸ਼ੀ ਨੂੰ ਉਥੋਂ ਅਫੀਮ ਦੇ ਪੌਦਿਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗੁਰੂਹਰਸਹਾਏ ਥਾਣਾ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

  • Related Posts

    ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ

    Spread the love

    Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…

    ਨਾਭਾ ’ਚ ਚੋਰੀਆਂ ’ਤੇ ਲੱਗੇ ਲਗਾਮ, ਭਾਈ ਜਗਜੀਤ ਸਿੰਘ ਖਾਲਸਾ ਨੇ ਪੁਲਿਸ ਨੂੰ ਕੀਤੀ ਅਪੀਲ

    Spread the love

    Spread the loveਨਾਭਾ, 18 ਸਤੰਬਰ (ਜਗਜੀਤ ਸਿੰਘ ਕੈਂਥ) — ਨਾਭਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਲੋਕ ਆਪਣੇ…

    Leave a Reply

    Your email address will not be published. Required fields are marked *