ਸਿੱਖਿਆ ਕ੍ਰਾਂਤੀ ਦੇ ਨਾਂ ‘ਤੇ ਜਨਤਕ ਸਿੱਖਿਆ ਦਾ ਬੇੜਾ ਗਰਕ ਕਰਨ ‘ਤੇ ਤੁਲੀ ਆਪ ਸਰਕਾਰ

Spread the love

 ਕਪੂਰਥਲਾ ,9 ਅਪ੍ਰੈਲ ( ਕੌੜਾ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਕਪੂੂਰਥਲਾ ਇਕਾਈ ਦੀ ਮੀਟਿੰਗ ਸੁਖਚੈਨ ਸਿੰਘ ਬੱਧਣ ਪ੍ਰਧਾਨ ਜੀ ਟੀ ਯੂ ਤੇ ਸੁਖਦਿਆਲ ਸਿੰਘ ਝੰਡ ਪ੍ਰਧਾਨ ਅਧਿਆਪਕ ਦਲ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ।  ਆਗੂਆਂ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਿੱਚ ਵਿਆਪਕ ਸੁਧਾਰ ਕਰਨ ਅਤੇ ਅਧਿਆਪਕਾਂ ਦੇ ਸਮੁੱਚੇ ਮਸਲੇ ਹੱਲ ਕਰਨ ਦੇ ਨਾਂ ‘ਤੇ ਹੋਂਦ ਵਿੱਚ ਆਈ ਅਖੌਤੀ ਇਨਕਲਾਬੀਆਂ ਦੀ ਸਰਕਾਰ ਸਿੱਖਿਆ ਕ੍ਰਾਂਤੀ ਦੇ ਨਾਂ ‘ਤੇ ਜਨਤਕ ਸਿੱਖਿਆ ਦਾ ਬੇੜਾ ਗਰਕ ਕਰਨ ‘ਤੇ ਤੁਲੀ ਹੋਈ ਹੈ। ਪਹਿਲਾਂ ਹੀ ਬਣੀਆਂ ਸਕੂਲਾਂ ਦੀਆਂ ਬਿਲਡਿੰਗਾਂ, ਚਾਰ ਦੀਵਾਰੀਆਂ ਅਤੇ ਬਾਥਰੂਮਾਂ ਦੇ ਉਦਘਾਟਨ ਕਰਨ ਦੇ ਨਾਂ ‘ਤੇ ਕਰੋੜਾਂ ਰੁਪਇਆ ਬਰਬਾਦ ਕਰਨ ਦੇ ਨਾਲ ਨਾਲ ਅਧਿਆਪਕਾਂ ਨੂੰ ਸਕੂਲਾਂ ਵਿੱਚ ਪੜ੍ਹਾਉਣ ਦੀ ਬਜਾਏ ਆਪਣੀ ਸਰਕਾਰ ਦੀ ਝੂਠੀ ਹਵਾ ਬਣਾਉਣ ਦੇ ਕੰਮ ਜਬਰਦਸਤੀ ਲਗਾਇਆ ਹੋਇਆ ਹੈ।ਇੱਥੇ ਹੀ ਬਸ ਨਹੀਂ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਸਕੂਲਾਂ ਵਿੱਚ ਰਾਜਸੀ ਇਕੱਠ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਬੱਚਿਆਂ ਦੇ ਮਾਪਿਆਂ ਅਤੇ ਲੋਕਾਂ ਵਲੋਂ ਸਕੂਲਾਂ ਵਿੱਚ ਇਹਨਾਂ ਫੰਕਸ਼ਨਾਂ ਵਿੱਚ ਨਾ ਪਹੁੰਚਣ ‘ਤੇ ਜੌੜਾ ਮਾਜਰਾ ਵਰਗੇ ਮੰਤਰੀ ਰਾਸ਼ਟਰ ਨਿਰਮਾਤਾ ਅਧਿਆਪਕਾਂ ਨੂੰ ਜਲੀਲ ਕਰ ਰਹੇ ਹਨ। ਉਧਰ ਸਿੱਖਿਆ ਮੰਤਰੀ ਵੱਲੋਂ ਪੰਜਾਬ ਦੀ ਜਨਤਕ ਸਿੱਖਿਆ ਬਚਾਉਣ ਅਤੇ ਅਧਿਆਪਕਾਂ ਦੇ ਮਸਲਿਆਂ ਲਈ ਸੰਘਰਸ਼ ਕਰ ਰਹੇ ਸਾਂਝੇ ਮੋਰਚੇ ਨਾਲ ਤੈਅ ਕੀਤੀ ਮੀਟਿੰਗ ਵਾਰ ਵਾਰ ਅੱਗੇ ਪਾ ਕੇ ਅਧਿਆਪਕਾਂ ਵਿਰੁੱਧ ਬੇਹੂਦਾ ਬਿਆਨ ਦਿੱਤੇ ਜਾ ਰਹੇ ਹਨ। ਜਿਸ ਦਾ ਸਾਂਝੇ ਅਧਿਆਪਕ ਮੋਰਚੇ ਨੇ ਸਖਤ ਨੋਟਿਸ ਲੈਂਦਿਆਂ 9 ਅਪ੍ਰੈਲ ਅਤੇ 11 ਅਪ੍ਰੈਲ ਨੂੰ ਸਿੱਖਿਆ ਮੰਤਰੀ ਪੰਜਾਬ ਅਤੇ ਜੌੜਾ ਮਾਜਰਾ ਖਿਲਾਫ ਕਾਲੇ ਬਿੱਲੇ ਲਗਾ ਕੇ ਰੋਸ ਦਾ ਪ੍ਰਗਟਾਵਾ ਕਰਨ ਦਾ ਸੱਦਾ ਦਿੱਤਾ ਹੈ।

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *