ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਵਚਨਵੱਧ :- ਵਿਧਾਇਕ ਜਗਸੀਰ ਸਿੰਘ

Spread the love

ਬਠਿੰਡਾ, 9 ਅਪ੍ਰੈਲ (ਰਾਮ ਸਿੰਘ ਕਲਿਆਣ)ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਜਿੱਥੇ ਰਾਜ ਨੂੰ ਨਸ਼ਾ, ਭ੍ਰਿਸ਼ਟਾਚਾਰ, ਬੇਰੋਜ਼ਗਾਰੀ ਮੁਕਤ ਬਣਾਉਣ ਚਾਹੁੰਦੀ ਹੈ ਉਥੇ ਹੀ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਵੀ ਪੂਰੀ ਤਰ੍ਹਾਂ ਵਚਨਵੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਭੁੱਚੋਂ ਮਾਸਟਰ ਜਗਸੀਰ ਸਿੰਘ ਨੇ ਜ਼ਿਲ੍ਹੇ ਦੇ ਪਿੰਡ ਲਹਿਰਾ ਖਾਨਾ ਦੇ ਸਰਕਾਰੀ ਹਾਈ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਕਰਵਾਏ ਗਏ “ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਸਮਾਗਮ ’ਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ।ਇਸ ਮੌਕੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਕਿਹਾ ਕਿ ਬੱਚਿਆਂ ਦੇ ਸੁਨਹਿਰੀ ਭਵਿੱਖ ਨੂੰ ਸਿਰਜਣ ਲਈ ਸੂਬਾ ਸਰਕਾਰ ਹਮੇਸ਼ਾ ਤਤਪਰ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਨਸ਼ਿਆ ਦੀ ਚੇਨ ਨੂੰ ਤੋੜਨ ਦੇ ਲਈ ਵੱਡੀ ਲੜਾਈ ਲੜ ਰਹੀ ਹੈ, ਜਿਸ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਸੁਪਨਾ ਹੈ ਕਿ ਪੰਜਾਬ ਦਾ ਹਰ ਨੌਜਵਾਨ ਪੜ੍ਹ-ਲਿਖ ਕੇ ਆਪਣੇ ਸੁਪਨਿਆਂ ਦੀ ਪੂਰਤੀ ਕਰੇ।  ਇਸ ਮੌਕੇ ਮਾਸਟਰ ਜਗਸੀਰ ਸਿੰਘ ਨੇ ਵਿਦਿਆਰਥੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਸਖਤ ਮਿਹਨਤ ਕਰਕੇ ਬੁਲੰਦੀਆਂ ਨੂੰ ਛੂੰਹਣ ਅਤੇ ਆਪਣੇ ਅਧਿਆਪਕਾਂ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰਨ। ਇਸ ਉਪਰੰਤ ਉਨ੍ਹਾਂ ਵਲੋਂ ਹਲਕੇ ਦੇ ਪਿੰਡਾਂ ਲਹਿਰਾ ਧੂਰਕੋਟ, ਲਹਿਰਾ ਮੁਹੱਬਤ ਅਤੇ ਲਹਿਰਾ ਖਾਨਾ ਵਿਖੇ ਵੀ ਸਿੱਖਿਆ ਕ੍ਰਾਂਤੀ ਦੇ ਮੱਦੇਨਜ਼ਰ ਸਕੂਲਾਂ ਵਿੱਚ ਹੋਏ ਕਾਰਜਾਂ ਦਾ ਉਦਘਾਟਨ ਵੀ ਕੀਤਾ। ਇਸ ਦੌਰਾਨ ਸਕੂਲ ਦਾ ਸਮੁੱਚਾ ਸਟਾਫ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਇਲਾਵਾ ਪਿੰਡ ਵਾਸੀ ਆਦਿ ਹਾਜ਼ਰ ਸਨ।

  • Related Posts

    ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

    Spread the love

    Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…

    ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 

    Spread the love

    Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

    Leave a Reply

    Your email address will not be published. Required fields are marked *