ਮਾਛੀਵਾੜਾ ਸਾਹਿਬ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ 1 ਨੂੰ ਕੀਤਾ ਕਾਬੂ

Spread the love

ਮਾਛੀਵਾਡ਼ਾ ਸਾਹਿਬ, 9 ਅਪ੍ਰੈਲ (ਸੁੱਚਾ ਬੰਗੜ) – ਮਾਛੀਵਾਡ਼ਾ ਪੁਲਸ ਵਲੋਂ ਦੇਸੀ ਅਤੇ ਅੰਗਰੇਜ਼ੀ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਕੁੰਦਨ ਕੁਮਾਰ ਵਾਸੀ ਗਡ਼੍ਹੀ ਤਰਖਾਣਾ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਥਾਣਾ ਮੁਖੀ ਹਰਵਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਾਇਕ ਥਾਣੇਦਾਰ ਕਰਨੈਲ ਸਿੰਘ ਪੁਲਸ ਪਾਰਟੀ ਸਮੇਤ ਦਾਣਾ ਮੰਡੀ ਨੇਡ਼੍ਹੇ ਗਸ਼ਤ ਕਰ ਰਿਹਾ ਸੀ ਕਿ ਮੁਖ਼ਬਰ ਨੇ ਆ ਕੇ ਸੂਚਨਾ ਦਿੱਤੀ ਕਿ ਕੁੰਦਨ ਕੁਮਾਰ ਜੋ ਕਿ ਪਿੰਡ ਗਡ਼੍ਹੀ ਤਰਖਾਣਾ ਦੀ ਸਰਕਾਰੀ ਨਰਸਰੀ ਨੇਡ਼੍ਹੇ ਨਾਜਾਇਜ਼ ਸ਼ਰਾਬ ਵੇਚਦਾ ਹੈ ਅਤੇ ਅੱਜ ਵੀ ਉਹ ਨਹਿਰ ਨੇਡ਼੍ਹੇ ਨਾਜਾਇਜ਼ ਸ਼ਰਾਬ ਵੇਚਦਾ ਕਾਬੂ ਆ ਸਕਦਾ ਹੈ। ਮਾਛੀਵਾਡ਼ਾ ਪੁਲਸ ਵਲੋਂ ਇਸ ਸਬੰਧੀ ਮਾਮਲਾ ਦਰਜ ਕਰ ਤੁਰੰਤ ਛਾਪੇਮਾਰੀ ਕੀਤੀ ਤਾਂ ਕੁੰਦਨ ਕੁਮਾਰ ਨੂੰ 6 ਬੋਤਲਾਂ ਅੰਗਰੇਜ਼ੀ ਅਤੇ 21 ਬੋਤਲਾਂ ਦੇਸੀ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਹੈ ਕਿ ਮਾਛੀਵਾਡ਼ਾ ਇਲਾਕੇ ਵਿਚ 31 ਮਾਰਚ ਦੌਰਾਨ ਸਸਤੀ ਸ਼ਰਾਬ ਇਕੱਠੀ ਕਰ ਬਲੈਕੀਆ ਵਲੋਂ ਹੁਣ ਮਹਿੰਗੇ ਭਾਅ ਨਾਜਾਇਜ਼ ਤੌਰ ’ਤੇ ਵੇਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਅਜਿਹੇ ਨਾਜਾਇਜ਼ ਸ਼ਰਾਬ ਵੇਚਣ ਵਾਲੇ ਬਲੈਕੀਆ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਜਲਦ ਪੁਲਸ ਵਲੋਂ ਛਾਪੇਮਾਰੀ ਤੇਜ਼ ਕਰ ਇਨ੍ਹਾਂ ਨੂੰ ਨੱਥ ਪਾਈ ਜਾਵੇਗੀ। ਥਾਣਾ ਮੁਖੀ ਨੇ ਕਿਹਾ ਕਿ ਮਾਛੀਵਾਡ਼ਾ ਇਲਾਕੇ ਵਿਚ ਕਿਸੇ ਵੀ ਕਿਸਮ ਦਾ ਨਸ਼ਾ ਅਤੇ ਨਾਜਾਇਜ਼ ਸ਼ਰਾਬ ਦੀ ਵਿਕਰੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਵੀ ਵਿਅਕਤੀ ਕਾਨੂੰਨ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

  • Related Posts

    ਜਮੀਨੀ ਵਿਵਾਦ ’ਚ ਫੈਸਲਾ ਕਰਵਾਉਣ ਗਏ ਬਜ਼ੁਰਗ ਦੀ ਕੁੱਟਮਾਰ ਵਿਚ ਹੋਈ ਮੌਤ

    Spread the love

    Spread the loveਪਰਿਵਾਰਕ ਮੈਂਬਰਾਂ ਵਲੋਂ ਮੁਲਜਮ ਗ੍ਰਿਫ਼ਤਾਰ ਨਾ ਕੀਤੇ ਜਾਣ ਤੱਕ ਅੰਤਿਮ ਸਸਕਾਰ ਨਾ ਕਰਨ ਦਾ ਫੈਸਲਾ ਮਾਛੀਵਾੜਾ ਸਾਹਿਬ 10 ਜੂਨ (ਸੁੱਚਾ ਬੰਗੜ) ਲੰਘੀ 22 ਮਈ ਨੂੰ ਥਾਣਾ ਕੂੰਮਕਲਾਂ ਅਧੀਨ…

    ਬਦਲੀ’ ਹੋਈ ਪਰ ‘ਕੁਰਸੀ’ ਨਾ ਛੁੱਟੀ: ਬਿਜਲੀ ਬੋਰਡ ਦੇ ਅਫ਼ਸਰਾਂ ਦੀ ‘ਮਿਹਰਬਾਨੀ’ ਖ਼ਿਲਾਫ਼ ਮੁਲਾਜ਼ਮਾਂ ਦਾ ਹੱਲਾ ਬੋਲ ਲਗਾ ਦਿੱਤਾ ਧਰਨਾ

    Spread the love

    Spread the love‘ਫ਼ਿਰੋਜ਼ਪੁਰ, 10 ਜੂਨ (ਅਸ਼ੋਕ ਭਾਰਦਵਾਜ)ਕਹਿੰਦੇ ਨੇ ਕਿ ਸਰਕਾਰੀ ਤੰਤਰ ਵਿੱਚ ਜੇਕਰ ਉੱਪਰਲੇ ਹੱਥ ਦੀ ‘ਮਿਹਰਬਾਨੀ’ ਹੋਵੇ, ਤਾਂ ਨਿਯਮਾਂ ਅਤੇ ਕਾਨੂੰਨਾਂ ਦੀਆਂ ਧੱਜੀਆਂ ਉਡਾਉਣਾ ਕੋਈ ਔਖਾ ਕੰਮ ਨਹੀਂ ਹੁੰਦਾ।…

    Leave a Reply

    Your email address will not be published. Required fields are marked *