ਹਨੀ ਫੱਤਣਵਾਲਾ ਨੇ ਕੀਤਾ ਅਰਵਿੰਦਰ ਪਾਲ ਸਿੰਘ ਬੱਬੂ ਨਾਲ ਦੁੱਖ ਸਾਂਝਾ

Spread the love

ਸ੍ਰੀ ਮੁਕਤਸਰ ਸਾਹਿਬ, 9 ਅਪ੍ਰੈਲ ( ਪਰਗਟ ਸਿੰਘ ਰਹੂੜਿਆਂ ਵਾਲੀ )ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਅਲਾਇੰਸ ਕਲੱਬ ਮੁਕਤਸਰ ਜ਼ਿਲਾ 111ਨੋਰਥ ਦੇ ਸੀਨੀਅਰ ਆਗੂ ਅਤੇ ਵੱਖ -ਵੱਖ ਸੰਸਥਾਵਾਂ ਦੇ ਆਗੂ  ਅਰਵਿੰਦਰ ਪਾਲ ਸਿੰਘ ਬੱਬੂ ਦੇ ਸਤਿਕਾਰ ਯੋਗ ਪਿਤਾ ਹਰਨੇਕ ਸਿੰਘ ਚਹਿਲ (88) ਪਿੰਡ ਬੂੜਾ ਗੁੱਜਰ ਵਾਲੇ ਜਿੰਨਾਂ ਦਾ ਬੀਤੇ ਦਿਨੀਂ  ਦਿਹਾਂਤ ਹੋ ਗਿਆ ਸੀ। ਉਹਨਾਂ ਦਿਹਾਂਤ ਤੇ ਮ੍ਰਿਤਕ ਦੇ ਪੁੱਤਰ ਨਾਲ ਦੁੱਖ ਸਾਂਝਾ ਕਰਦਿਆ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਉਹਨਾਂ ਕਿਹਾ ਕਿ ਅੰਕਲ ਜੀ ਦੇ ਚਲੇ ਜਾਣ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਹਨੀ ਫੱਤਣਵਾਲਾ ਨੇ ਕਿਹਾ ਕਿ ਹਰਨੇਕ ਸਿੰਘ ਚਹਿਲ ਇੱਕ ਬਹੁਤ ਹੀ ਨੇਕ ਦਿਲ ਤੇ ਮਿਲਣਸਾਰ ਵਿਅਕਤੀ ਸਨ। ਇਸ ਮੌਕੇ ਜੈਰਾਜ ਸਿੰਘ ਬਰਾੜ ਫੱਤਣਵਾਲਾ ਵਾਈਸ ਪ੍ਰਧਾਨ ਯੂਥ ਅਕਾਲੀ ਦਲ, ਅੰਗਰੇਜ ਸਿੰਘ ਬੂੜਾ ਗੁੱਜਰ, ਜਸਕਰਨ ਸਿੰਘ ਸਾਬਕਾ ਸਰਪੰਚ ਜੱਸੇਆਣਾ, ਮੁਕੇਸ਼ ਕੁਮਾਰ ਬਰੀਵਾਲਾ ਤੇ ਜਰਨੈਲ ਸਿੰਘ ਆਦਿ ਹਾਜਰ ਸਨ।

  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *