*ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨਕਲ ਕਰਨਾ ਸਿੱਖ ਮਰਯਾਦਾ ਦੇ ਉਲਟ- ਐਡਵੋਕੇਟ ਧਾਮੀ*

Spread the love
*ਵੀਡੀਓ ਵਾਇਰਲ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਪੜਤਾਲ ਲਈ ਭੇਜੇ ਗਏ ਪ੍ਰਚਾਰਕ*
ਜੈਤੋ, 20 ਨਵੰਬਰ (ਰਘੂਨੰਦਨ ਪਰਾਸ਼ਰ ) : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨਕਲ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਮਾਰਨ ਵਾਲੀ ਵਾਇਰਲ ਹੋ ਰਹੀ ਵੀਡੀਓ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਪੜਤਾਲ ਦੇ ਆਦੇਸ਼ ਜਾਰੀ ਕੀਤੇ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁੱਢਲੇ ਤੌਰ ’ਤੇ ਮਿਲੀ ਜਾਣਕਾਰੀ ਅਨੁਸਾਰ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ ਮੱਧ ਪ੍ਰਦੇਸ਼ ਦੇ ਸ਼ਹਡੋਲ ਵਿਚ ਸਿੰਧੀ ਭਾਈਚਾਰੇ ਵੱਲੋਂ ਕੀਤੇ ਗਏ ਇਕ ਸਮਾਗਮ ਦੀ ਦੱਸੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਅੰਦਰ ਗੁਰੂ ਸਾਹਿਬਾਨ ਦੀ ਨਕਲ ਕਰਨ ਦੀ ਸਖ਼ਤ ਮਨਾਹੀ ਹੈ ਅਤੇ ਇਸ ਵੀਡੀਓ ਨਾਲ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਵੱਜੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੰਧੀ ਭਾਈਚਾਰਾ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਤੀ ਵੱਡੀ ਸ਼ਰਧਾ ਰੱਖਦਾ ਹੈ ਅਤੇ ਉਨ੍ਹਾਂ ਨਾਲ ਸਬੰਧਤ ਦਿਹਾੜਿਆਂ ਨੂੰ ਵੀ ਮਨਾਉਂਦਾ ਹੈ, ਪਰੰਤੂ ਸਿੱਖ ਧਰਮ ਦੀਆਂ ਪ੍ਰੰਪਰਾਵਾਂ ਅਤੇ ਮਰਯਾਦਾ ਦਾ ਖ਼ਿਆਲ ਰੱਖਣਾ ਸਾਰਿਆਂ ਲਈ ਬੇਹੱਦ ਜ਼ਰੂਰੀ ਹੈ। ਕਿਸੇ ਨੂੰ ਵੀ ਗੁਰੂ ਸਾਹਿਬਾਨ ਦੀ ਨਕਲ ਕਰਨ ਅਤੇ ਮਰਯਾਦਾ ਵਿਰੁੱਧ
ਪ੍ਰਧਾਨ ਹਰਜਿੰਦਰ ਸਿੰਘ ਧਾਮੀ
ਹਰਕਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। Pਉਨ੍ਹਾਂ ਕਿਹਾ ਕਿ ਇਸ ਸਬੰਧੀ ਧਰਮ ਪ੍ਰਚਾਰ ਕਮੇਟੀ ਦੇ ਮੱਧ ਪ੍ਰਦੇਸ਼ ਵਿਖੇ ਚੱਲ ਰਹੇ ਸਿੱਖ ਮਿਸ਼ਨ ਓਜੈਨ ਦੇ ਪ੍ਰਚਾਰਕਾਂ ਨੂੰ ਪੜਤਾਲ ਕਰਕੇ ਮੁਕੰਮਲ ਰਿਪੋਰਟ ਦੇਣ ਲਈ ਕਿਹਾ ਗਿਆ ਹੈ, ਜਿਸ ਦੀ ਰਿਪੋਰਟ ਪ੍ਰਾਪਤ ਹੋਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਜਾਵੇਗੀ।
Morw News 
  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *