ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਕਮਿਸ਼ਨਰ ਸਾਦ ਅਹਿਮਦ ਵੜੈਚ ਨੂੰ ਲਿਖਿਆ ਪੱਤਰ

Spread the love

ਜੈਤੋ,10 ਅਪ੍ਰੈਲ( ਰਘੂਨੰਦਨ ਪਰਾਸ਼ਰ ):ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਨੂੰ ਖੁੱਲਦਿਲੀ ਨਾਲ ਵੀਜੇ ਦੇਣ ਲਈ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਕਮਿਸ਼ਨਰ ਸਾਦ ਅਹਿਮਦ ਵੜੈਚ ਨੂੰ ਪੱਤਰ ਲਿੱਖ ਕੇ ਧੰਨਵਾਦ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋ ਂਲਿੱਖੇ ਪੱਤਰ ਵਿੱਚ ਕਿਹਾ ਗਿਆ ਕਿ ਖੁਸ਼ੀ ਦੀ ਗਲ ਹੈ ਕਿ ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਗਈ 1942 ਨਾਵਾਂ ਵਾਲੀ ਸੂਚੀ ਅਨੁਸਾਰ ਸਾਰੇ ਵੀਜੇ ਜਾਰੀ ਕੀਤੇ ਗਏ ਹਨ। ਇਸ ਸਹਿਯੋਗ ਨੇ ਸਿੱਖ ਸ਼ਰਧਾਲੂਆਂ ਨੂੰ ਆਪਣੇ ਇਤਿਹਾਸਕ ਤੇ ਪਵਿੱਤਰ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕੀਤਾ ਹੈ। ਅਜਿਹਾ ਫੈਸਲਾ ਨਾ ਕੇਵਲ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਾ ਹੈ, ਸਗੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਸੱਭਿਆਚਾਰਕ ਤੇ ਭਾਈਚਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਵੀ ਅਹਿਮ ਯੋਗਦਾਨ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੁੱਖ ਕਮਿਸ਼ਨਰ ਸਾਦ ਅਹਿਮਦ ਵੜੈਚ ਅਤੇ ਉਨ੍ਹਾਂ ਦੀ ਟੀਮ ਦੇ ਇਸ ਸਾਰਥਿਕ ਉੱਦਮ ਦੀ ਸ਼ਲਾਘਾ ਕਰਦਿਆਂ ਲਿਖਿਆ ਕਿ ਤੁਹਾਡੇ ਦੁਆਰਾ ਦਿੱਤਾ ਗਿਆ ਸਹਿਯੋਗ ਹਮੇਸ਼ਾ ਸਤਿਕਾਰ ਨਾਲ ਯਾਦ ਰੱਖਿਆ ਜਾਵੇਗਾ। ਉਨ੍ਹਾਂ ਸਿੱਖ ਸ਼ਰਧਾਲੂਆਂ ਨੂੰ ਵੱਡੀ ਗਿਣਤੀ ਵਿਚ ਵੀਜ਼ੇ ਦੇਣ ਅਤੇ ਯੋਗ ਪ੍ਰਬੰਧ ਕਰਨ ਲਈ ਪਾਕਿਸਤਾਨ ਸਰਕਾਰ ਦਾ ਵੀ ਤੈਅ ਦਿਲੋਂ ਧੰਨਵਾਦ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਸ ਪ੍ਰਗਟਾਈ ਕਿ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਹਿਯੋਗ ਜਾਰੀ ਰਹੇਗਾ, ਜਿਸ ਨਾਲ ਸਿੱਖ ਭਾਈਚਾਰੇ ਨੂੰ ਆਪਣੀ ਵਿਰਾਸਤ ਨਾਲ ਜੋੜਨ ਅਤੇ ਗੁਰਧਾਮਾਂ ਦੇ ਦਰਸ਼ਨਾਂ ਦਾ ਮੌਕਾ ਮਿਲਦਾ ਰਹੇ।

  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *