ਮਹਿਲ ਕਲਾਂ,9 ਅਪ੍ਰੈਲ (ਬਲਵਿੰਦਰ ਆਜ਼ਾਦ)-ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ 25 ਵਾਂ ਵਿਸ਼ਾਲ ਖ਼ੂਨਦਾਨ ਕੈਂਪ 13 ਅਪ੍ਰੈਲ, ਐਤਵਾਰ ਨੂੰ ਸਵੇਰੇ 9 ਵਜੇ ਤੋਂ 2 ਵਜੇ ਤੱਕ ਇਤਿਹਾਸਿਕ ਗੁਰਦੁਆਰਾ ਜੰਡਸਰ ਸਾਹਿਬ ਠੁੱਲੀਵਾਲ ਵਿਖੇ ਪ੍ਰੈੱਸ ਕਲੱਬ ਰਜਿ: ਮਹਿਲ ਕਲਾਂ ਵੱਲੋਂ ਜੰਡਸਰ ਸਾਹਿਬ ਗੁਰਦੁਆਰਾ ਕਮੇਟੀ, ਗ੍ਰਾਮ ਪੰਚਾਇਤਾਂ, ਯੂਥ ਕਲੱਬਾਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਮੁੱਖ ਪ੍ਰਬੰਧਕਾਂ ਅਵਤਾਰ ਸਿੰਘ ਅਣਖੀ, ਬਲਜਿੰਦਰ ਸਿੰਘ ਢਿੱਲੋਂ, ਬਲਵਿੰਦਰ ਸਿੰਘ ਵਜੀਦਕੇ ਗੁਰਸੇਵਕ ਸਿੰਘ ਜੰਡਸਰ ਠੁੱਲੀਵਾਲ, ਸੋਨੀ ਮਾਂਗੇਵਾਲ, ਮੇਘ ਰਾਜ ਜੋਸ਼ੀ ਨੇ ਸਾਂਝੇ ਤੌਰ ਨੇ ਦੱਸਿਆ ਕਿ ਇਸ ਮੌਕੇ ਬਲੱਡ ਬੈਂਕ ਸਿਵਲ ਹਸਪਤਾਲ ਬਰਨਾਲਾ ਦੀ ਟੀਮ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰੇਗੀ। ਇਸ ਮੌਕੇ ਖ਼ੂਨਦਾਨੀਆਂ ਤੋ ਇਲਾਵਾ ਵੱਖ ਵੱਖ ਸ਼ਖਸ਼ੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ। ਪ੍ਰਬੰਧਕਾਂ ਨੇ ਇਸ ਲੋਕ ਭਲਾਈ ਦੇ ਕਾਰਜ ਦੀ ਸਫਲਤਾ ਲਈ ਖੂਨਦਾਨੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਗੁਰਮੁੱਖ ਸਿੰਘ ਹਮੀਦੀ, ਰਮਨਦੀਪ ਸਿੰਘ ਠੁੱਲੀਵਾਲ, ਜਗਸੀਰ ਸਿੰਘ ਧਾਲੀਵਾਲ, ਭਾਈ ਰਾਜਵਿੰਦਰ ਸਿੰਘ ਖ਼ਾਲਸਾ, ਜਗਰਾਜ ਸਿੰਘ ਮੂੰਮ, ਪ੍ਰਦੀਪ ਸਿੰਘ ਲੋਹਗੜ੍ਹ, ਸੁਖਵੀਰ ਸਿੰਘ ਜਗਦੇ, ਜਗਮੋਹਣ ਸ਼ਾਹ ਰਾਏਸਰ ਅਤੇ ਗੁਰਪ੍ਰੀਤ ਸਿੰਘ ਅਣਖੀ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਦੇ ਰੂਪ ਵਿੱਚ ਖ਼ੂਨਦਾਨ ਕੈਂਪ ਦੀਆਂ ਤਿਆਰੀਆਂ ਜੰਗੀ ਪੱਧਰ ਤੇ ਚੱਲ ਰਹੀਆਂ ਹਨ। 







