ਪੰਜਾਬ ਸਿੱਖਿਆ ਕ੍ਰਾਂਤੀ: ਪੰਜਾਬ ਸਰਕਾਰ ਸਕੂਲਾਂ ਨੂੰ ਬੁਨਿਆਦੀ ਢਾਂਚੇ ਅਤੇ ਪੜ੍ਹਾਈ ਪੱਖੋਂ ਮੋਹਰੀ ਬਣਾਉਣ ਲਈ ਯਤਨਸ਼ੀਲ: ਮੀਤ ਹੇਅਰ

Spread the love
ਬਰਨਾਲਾ, 9 ਅਪ੍ਰੈਲ (ਬਲਵਿੰਦਰ ਆਜ਼ਾਦ/ਸੁਖਰਾਜ ਚਹਿਲ):- ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇ ਰਹੇ ਹਨ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਖੇਡਾਂ ਅਤੇ ਸਿੱਖਿਆ ਦੇ ਖੇਤਰ ਵਿਚ ਮੱਲਾਂ ਮਾਰ ਰਹੇ ਹਨ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸਰਕਾਰੀ ਹਾਈ ਸਕੂਲ ਸੰਘੇੜਾ ਵਿਖੇ ਉਦਘਾਟਨ ਸਮਾਰੋਹ ਦੌਰਾਨ ਸੰਬੋਧਨ ਕਰਦੇ ਹੋਏ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰੀ ਹਾਈ ਸਕੂਲ ਸੰਘੇੜਾ ਵਿੱਚ 16.21 ਲੱਖ ਦੀ ਲਾਗਤ ਨਾਲ, ਸਰਕਾਰੀ ਪ੍ਰਾਇਮਰੀ ਸਕੂਲ ਸੰਘੇੜਾ ਵਿੱਚ 17.88 ਲੱਖ ਦੀ ਲਾਗਤ ਨਾਲ ਚਾਰਦੀਵਾਰੀ, ਪਖਾਨਿਆਂ ਤੇ ਕਮਰਿਆਂ ਦੇ ਨਵੀਨੀਕਰਨ ਦੇ ਕੰਮ ਕਰਾਏ ਗਏ ਹਨ। ਇਸ ਮਗਰੋਂ ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖਾ ਵਿੱਚ 22.29 ਲੱਖ ਤੇ ਸਰਕਾਰੀ ਪ੍ਰਾਇਮਰੀ ਸਕੂਲ ਸੇਖਾ ਵਿੱਚ 19.19 ਲੱਖ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ।  ਇਸ ਮੌਕੇ ਉਨ੍ਹਾਂ ਸਕੂਲ ਅਧਿਆਪਕਾਂ ਨੂੰ ਮਿਹਨਤ ਅਤੇ ਸ਼ਿੱਦਤ ਨਾਲ ਵਿਦਿਆਰਥੀਆਂ ਦਾ ਭਵਿੱਖ ਰੌਸ਼ਨ ਕਰਨ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਸਰਕਾਰ ਵਲੋਂ ਵੀ ਫੰਡਾਂ ਅਤੇ ਸਹੂਲਤਾਂ ਪੱਖੋਂ ਕਮੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦੋ ਸਾਲਾਂ ਵਿੱਚ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹੋਰ ਕੰਮ ਕੀਤਾ ਜਾਵੇਗਾ, ਜਿਸ ਦੇ ਨਤੀਜੇ ਆਉਣ ਵਾਲੀਆਂ ਪੀੜੀਆਂ ਨੂੰ ਸਦੀਆਂ ਤੱਕ ਮਿਲਦੇ ਰਹਿਣਗੇ।  ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਨੀਰਜਾ, ਹਰਿੰਦਰ ਸਿੰਘ ਧਾਲੀਵਾਲ, ਸਿੱਖਿਆ ਕੋਆਰਡੀਨੇਟਰ ਸਤਨਾਮ ਸਿੰਘ, ਸਕੂਲ ਪ੍ਰਿੰਸੀਪਲ, ਵਿਦਿਆਰਥੀ, ਮਾਪੇ ਅਤੇ ਪਤਵੰਤੇ ਹਾਜ਼ਰ ਸਨ।
  • Related Posts

    ਸੈਸਜ਼-2027 ਅਧੀਨ ਡਿਸਟ੍ਰਿਕਟ ਸੈਂਸਜ਼ ਹੈਂਡਬੁੱਕ (ਡੀ.ਸੀ.ਐਚ.ਬੀ.) ਸਬੰਧੀ ਟ੍ਰੇਨਿੰਗ ਕਰਵਾਈ ਗਈ

    Spread the love

    Spread the loveਫ਼ਰੀਦਕੋਟ, 6 ਅਗਸਤ (ਗੁਰਦੀਪ ਸਿੰਘ ਢਿੱਲੋਂ ):-ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਰਾਹੁਲ ਚਾਬਾ ਦੀ ਅਗਵਾਈ ਹੇਠ ਸੈਸਜ਼-2027 ਤਹਿਤ ਡਿਸਟ੍ਰਿਕਟ ਸੈਂਸਜ਼ ਹੈਂਡਬੁੱਕ (ਡੀ.ਸੀ.ਐਚ.ਬੀ.) ਸਬੰਧੀ ਟ੍ਰੇਨਿੰਗ ਕਰਵਾਈ ਗਈ। ਇਸ ਟ੍ਰੇਨਿੰਗ ਵਿੱਚ ਤਹਿਸੀਲ ਫ਼ਰੀਦਕੋਟ, ਕੋਟਕਪੂਰਾ…

    ਆਈ ਸੀ ਐੱਸ ਸੀ ਚੱਲਕੇਰੇ ਵਿਖੇ ਏ ਆਈ (AI ) ਅਤੇ ਆਈ ਓ ਟੀ ਦੀ ਟ੍ਰੇਨਿੰਗ ਨੇ ਤਕਨੀਕੀ ਗਿਆਨ ਵਿੱਚ ਕੀਤਾ ਵਾਧਾ

    Spread the love

    Spread the love ਜੈਤੋ 26 ਜੁਲਾਈ (ਗੁਰਦੀਪ ਸਿੰਘ ਢਿੱਲੋਂ ):=ਚੱਲਕੇਰੇ, ਕਰਨਾਟਕ: ਆਰਟੀਫ਼ਿਸ਼ਲ ਇੰਟੈਲੀਜੈਂਸ (AI) ਅਤੇ ਇੰਟਰਨੈੱਟ ਆਫ਼ ਥਿੰਗਜ਼ (IoT) ਵਿਸ਼ੇ ਉੱਤੇ ਇੱਕ ਵਿਸਤ੍ਰਿਤ ਟ੍ਰੇਨਿੰਗ ਪ੍ਰੋਗਰਾਮ ਭਾਰਤੀ ਵਿਗਿਆਨ ਸੰਸਥਾਨ (IISc), ਚੱਲਕੇਰੇ…

    Leave a Reply

    Your email address will not be published. Required fields are marked *