ਮਾਲੇਰਕੋਟਲਾ 11 ਅਪ੍ਰੈਲ(ਬੋਪਾਰਾਏ) ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ ਆਦਿ ਮਹੱਤਵਪੂਰਨ ਖੇਤਰਾਂ ਵਿੱਚ ਮਿਸਾਲੀ ਕ੍ਰਾਂਤੀਆਂ ਲਿਆਂਦੀਆਂ ਜਾ ਰਹੀਆਂ ਹਨ। ਸਿੱਖਿਆ ਖੇਤਰ ਵਿੱਚ ਕਰੋੜਾਂ ਰੁਪਏ ਦੇ ਫੰਡ ਜਾਰੀ ਕਰਕੇ ਪੰਜਾਬ ਸਰਕਾਰ ਵੱਲੋਂ ਇਸ ਖੇਤਰ ਵਿੱਚ ਵੱਡੀ ਕ੍ਰਾਂਤੀ ਲਿਆਂਦੀ ਹੈ। ਹੁਣ ਸੂਬੇ ਦਾ ਹਰੇਕ ਸਕੂਲ ਦੇ ਬੁਨਿਆਂਦੀ ਢਾਂਚੇ ਵਿੱਚ ਸੁਧਾਰ ਕਰਕੇ ਪ੍ਰਾਇਵੇਟ ਸਕੂਲਾਂ ਦੇ ਬਰਾਬਰ ਦਾ ਮਿਆਰ ਮੁਹੱਇਆ ਕਰਵਾਇਆ ਜਾ ਰਿਹਾ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਆਮ ਘਰਾਂ ਦੇ ਬੱਚੇ ਕਿਸੇ ਤੋਂ ਘੱਟ ਮਹਿਸੂਸ ਨਾ ਕਰਨ । ਉਨ੍ਹਾਂ ਕਿਹਾ ਕਿ ਆਧੁਨਿਕ ਯੁੱਗ ਮੁਕਾਬਲੇ ਦਾ ਯੁੱਗ ਹੈ, ਇਸ ਲਈ ਸਮੇਂ ਦਾ ਹਾਣੀ ਬਣਾਉਣਾ ਪੰਜਾਬ ਸਰਕਾਰ ਦੀ ਪ੍ਰਾਥਮਿਕਤਾ ਹੈ।ਆਮ ਆਦਮੀ ਪਾਰਟੀ ਆਉਣ ਨਾਲ ਸੂਬੇ ਦੇ ਸਿੱਖਿਆ ਦੇ ਮਿਆਰ ਵਿੱਚ ਵੀ ਵਾਧਾ ਹੋਇਆ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਹਲਕਾ ਅਧੀਨ ਆਉਂਦੇ ਚਾਰ ਸਕੂਲਾਂ ਵਿੱਚ 39 ਲੱਖ 74 ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।ਉਹਨਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾ
ਉਹਨਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਅਤੇ ਸਕੂਲ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੁਣ ਕਿਸੇ ਵੀ ਸਰਕਾਰੀ ਸਕੂਲ ਵਿੱਚ ਕਿਸੇ ਵੀ ਪੱਖ ਤੋਂ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਪਹਿਲਾਂ ਵੀ ਸਿੱਖਿਆ ਦੇ ਖੇਤਰ ਵਿੱਚ ਬਹੁਤ ਸਾਰੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ, ਹੁਣ ਵੀ ਕਰੋੜਾਂ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ ਅਤੇ ਭਵਿੱਖ ਵਿੱਚ ਵੀ ਸਕੂਲਾਂ ਦੀ ਨੁਹਾਰ ਬਦਲਣ ਦੇ ਯਤਨ ਜਾਰੀ ਰਹਿਣਗੇ। ਉਹਨਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਸਿੱਖਿਆ ਖੇਤਰ ਵਿੱਚ ਮਿਸਾਲੀ ਕ੍ਰਾਂਤੀਆਂ ਲਿਆ ਰਹੀ ਹੈ ਉਹ ਵੀ ਆਪਣੀ ਨਿੱਜੀ ਜਿੰਮੇਵਾਰੀ ਸਮਝ ਕੇ ਸਿੱਖਿਆ ਦੇ ਖੇਤਰ ਨੂੰ ਹੋਰ ਬੁਲੰਦੀਆਂ ਵੱਲ ਲਿਜਾਣ ਲਈ ਪੰਜਾਬ ਸਰਕਾਰ ਦਾ ਸਾਥ ਦੇਣ। ਇਸ ਮੌਕੇ “ਪੰਜਾਬ ਸਿੱਖਿਆ ਕ੍ਰਾਂਤੀ ਨਾਲ






