ਵਿਧਾਇਕ ਅਮੋਲਕ ਸਿੰਘ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਦੇ ਤੀਸਰੇ ਚਰਨ ਵਿੱਚ ਵੱਖ- ਵੱਖ ਸਕੂਲਾਂ ਦੇ ਕੀਤੇ ਉਦਘਾਟਨ

Spread the love

ਜੈਤੋ ,11 ਅਪ੍ਰੈਲ (ਰਘੂਨੰਦਨ ਪਰਾਸ਼ਰ) :ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਵਧੀਆ ਬਣਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਚਲਾਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਜੈਤੋ ਹਲਕੇ ਦੀ ਸਕੂਲਾਂ ਦੇ ਕੀਤੇ ਜਾ ਰਹੇ ਉਦਘਾਟਨਾਂ ਦੀ ਲੜੀ ਦੇ ਅੱਜ ਤੀਸਰੇ ਗੇੜ ਵਿੱਚ ਵਿਧਾਇਕ  ਅਮੋਲਕ ਸਿੰਘ ਵੱਲੋਂ ਵੱਖ ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ. ਅਮੋਲਕ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਨੂੰ ਅਪਗ੍ਰੇਡ ਕਰਕੇ ਪ੍ਰਾਈਵੇਟ ਸਕੂਲਾਂ ਦੇ ਪੱਧਰ ਦਾ ਕੀਤਾ ਜਾ ਰਿਹਾ ਹੈ ਤਾਂ ਜੋ ਬੱਚੇ ਘੱਟ ਖਰਚੇ ਵਿੱਚ ਪੜ੍ਹ ਸਕਣ। ਉਨ੍ਹਾਂ ਕਿਹਾ ਕਿ ਇਸ ਦਾ ਹੀ ਸਿੱਟਾ ਹੈ ਕਿ ਪਿਛਲੇ ਤਿੰਨ ਸਾਲਾਂ ਵਿੱਚ ਵੱਡੀ ਗਿਣਤੀ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰਣਾਲੀ ਨੂੰ ਆਧੁਨਿਕ ਬਣਾਉਣ ਅਤੇ ਪੜਾਉਣ ਸ਼ੈਲੀ ਵਿੱਚ ਸੁਧਾਰ ਕਰਨ ਲਈ ਸਕੂਲੀ ਅਧਿਆਪਕਾਂ ਨੂੰ ਵਿਦੇਸ਼ਾਂ ਦੇ ਵਿਦਿਅਕ ਟੂਰ, ਸਕੂਲਾਂ ਦੇ ਆਲੇ ਦੁਆਲੇ ਚਾਰਦੀਵਾਰੀ, ਸਕਿਉਰਟੀ ਗਾਰਡ, ਨਵੇਂ ਕਲਾਸ ਰੂਮਾਂ ਦੀ ਉਸਾਰੀ, ਵਿਦਿਆਰਥੀਆਂ ਲਈ ਸਾਫ ਸੁਥਰੇ ਪਖਾਨੇ, ਖੇਡ ਮੈਦਾਨ, ਪੀਣ ਵਾਲਾ ਸਾਫ ਪਾਣੀ, ਅਧਿਆਪਕਾਂ ਦੀ ਨਿਯਮਤ ਭਰਤੀ ਕਰਨ ਦੇ ਨਾਲ ਨਾਲ ਹਰ ਲੋੜ ਨੂੰ ਪੂਰਾ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।ਅਮੋਲਕ ਨੇ ਦੱਸਿਆ ਕਿ ਅੱਜ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਜੈਤੋ ਵਿਖੇ 25 ਲੱਖ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਦਲ ਸਿੰਘ ਵਾਲਾ 36.91 ਲੱਖ, ਸਰਕਾਰੀ ਹਾਈ ਸਕੂਲ ਬਹਿਬਲ ਖੁਰਦ ਵਿਖੇ 20.42 ਲੱਖ ਵੀ ਉਦਘਾਟਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਤੱਕ ਹੋਰ ਸਕੂਲ ਲੋਕਾਂ ਦੇ ਸੁਪਰਦ ਕੀਤੇ ਜਾਣਗੇ।ਇਸ ਮੌਕੇ ਐਡਵੋਕੇਟ ਹਰਸਿਮਰਨ ਮਲਹੋਤਰਾ, ਹਰੀਸ਼ ਗੋਇਲ, ਚੇਅਰਮੈਨ ਗੋਬਿੰਦਰ ਵਾਲੀਆ, ਨਰਿੰਦਰ ਰਾਮੇਆਣਾ, ਤਰਸੇਮ ਗੋਇਲ, ਅਸ਼ੋਕ ਗਰਗ, ਚੇਅਰਮੈਨ ਮਾਰਕੀਟ ਕਮੇਟੀ ਜੈਤੋ ਲਛਮਣ ਭਗਤੂਆਣਾ, ਰਾਜੂ ਜੈਤੋ, ਧਰਮਿੰਦਰਪਾਲ, ਕੁਲਦੀਪ ਸਿੰਘ, ਗੁਰਲਾਲ ਸਰਪੰਚ, ਰੁਪਿੰਦਰ ਸਿੰਘ ਯੂਥ ਕੋ ਆਡੀਨੇਟਰ. ਮੰਗੂ ਬਿਸ਼ਨੰਦੀ.ਚਮਕੋਰ ਸਿੰਘ ਬਿਸ਼ਨੰਦੀ . ਰੇਨੂੰ ਗੋਇਲ. ਰੀਤੂ ਸਿੰਗਲਾ ,ਪ੍ਰੋ ਪ੍ਰਿਆ ਗਰੋਵਰ, ਲਵਪ੍ਰੀਤ ਸਰਪੰਚ, ਰਾਣਾ ਨਿਆਮੀਵਾਲਾ, ਅੰਮ੍ਰਿਤਪਾਲ ਸਰਪੰਚ , ਪ੍ਰਿੰਸੀਪਲ ਸਿਕੰਦਰ ਸਿੰਘ. ਲਛਮਣ ਬਿਸਨੰਦੀ ਬਲਰਾਜ ਸਿੰਘ. ਅਸ਼ੋਕ ਗਰਗ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲੀ ਅਧਿਆਪਕ ਅਤੇ ਬੱਚੇ ਹਾਜ਼ਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *