ਜੀ.ਡੀ.ਆਰ.ਡੇਅ ਬੋਰਡਿੰਗ ਪਬਲਿਕ ਸਕੂਲ ਵਿਖੇ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ

Spread the love

ਫਗਵਾੜਾ 14 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਅੱਜ ਜੀ.ਡੀ.ਆਰ.ਡੇ ਬੋਰਡਿੰਗ ਪਬਲਿਕ ਸਕੂਲ,ਆਦਰਸ਼ ਨਗਰ, ਫਗਵਾੜਾ ਦੇ ਪਲੇਵੇਅ ਵਿੰਗ ਕਿਡੀਜ਼ ਵਰਲਡ ਦੇ ਵਿਹੜੇ ਵਿੱਚ ਛੋਟੇ ਬੱਚਿਆਂ ਦੁਆਰਾ ਵਿਸਾਖੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਛੋਟੇ ਬੱਚੇ ਪੀਲੇ ਰੰਗ ਦੇ ਕੱਪੜੇ ਪਾ ਕੇ ਪੰਜਾਬੀ ਪਹਿਰਾਵੇ ਵਿੱਚ ਆਏ ਸਨ, ਉਹ ਬਹੁਤ ਸੋਹਣੇ ਲੱਗ ਰਹੇ ਸਨ। ਇਸ ਦਿਨ ਨੂੰ ਵਿਸ਼ੇਸ਼ ਤੌਰ ‘ਤੇ ਪੀਲੇ ਦਿਵਸ ਵਜੋਂ ਵੀ ਮਨਾਇਆ ਗਿਆ। ਪ੍ਰੀ.ਨਰਸਰੀ ਤੋਂ ਲੈ ਕੇ ਯੂਕੇਜੀ ਕਲਾਸਾਂ ਤੱਕ ਦੇ ਬੱਚਿਆਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲਿਆ। ਬੱਚਿਆਂ ਨੇ ਆਪਣੇ ਹੱਥਾਂ ‘ਤੇ ਰੰਗ ਲਗਾ ਕੇ ਅੰਗੂਠੇ ਨਾਲ ਪੇਂਟਿੰਗ ਕੀਤੀ। ਇਸ ਦੇ ਨਾਲ ਹੀ ਉਹਨਾਂ ਨੇ ਪੰਜਾਬ ਨਾਲ ਸੰਬੰਧਿਤ ਪੰਛੀਆਂ, ਫਲਾਂ ਅਤੇ ਸਬਜ਼ੀਆਂ ਦੀਆਂ ਤਸਵੀਰਾਂ ਬਣਾਈਆਂ। ਆਪਣੇ ਅਧਿਆਪਕਾਂ ਦੀ ਮਦਦ ਨਾਲ, ਬੱਚਿਆਂ ਨੇ ਮਿੱਟੀ ਨਾਲ ਕਈ ਮਾਡਲ ਵੀ ਬਣਾਏ। ਇਸ ਦੇ ਨਾਲ ਹੀ, ਬੱਚਿਆਂ ਨੇ ‘ਟੀਅਰ ਐਂਡ ਪੇਸਟ ਐਕਟੀਵਿਟੀ’ ਦਾ ਵੀ ਬਹੁਤ ਆਨੰਦ ਮਾਣਿਆ। ਬੱਚਿਆਂ ਨੇ ਵਿਸਾਖੀ ਦੇ ਤਿਉਹਾਰ ਨਾਲ ਸੰਬੰਧਿਤ ਪੰਜਾਬੀ ਗੀਤਾਂ ‘ਤੇ ਭੰਗੜਾ ਪਾਇਆ ਅਤੇ ਕੁੜੀਆਂ ਨੇ ਬੋਲੀਆਂ ਗਾ ਕੇ ਗਿੱਧੇ ਵਿੱਚ ਹਲਚਲ ਮਚਾ ਦਿੱਤੀ। ਸਕੂਲ ਪ੍ਰਾਰਥਨਾ ਸਭਾ ਵਿੱਚ ਸੱਤਵੀਂ ਜਮਾਤ ਦੇ ਹਿਮਾਂਸੂ ਨੇ ਆਪਣੇ ਭਾਸ਼ਣ ਵਿੱਚ ਵਿਸਾਖੀ ਦੇ ਮੌਕੇ ‘ਤੇ ਫਸਲਾਂ ਦੇ ਪੱਕਣ ਕਾਰਨ ਕਿਸਾਨਾਂ ਦੀ ਖੁਸ਼ੀ ਨੂੰ ਦਰਸਾਉਂਦਿਆਂ ਬੱਚਿਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ। ਡਾ.ਅੰਬੇਡਕਰ ਜਯੰਤੀ ਦੇ ਮੌਕੇ ‘ਤੇ ਭਾਸ਼ਣ ਦਿੰਦੇ ਹੋਏ, ਸੱਤਵੀਂ ਜਮਾਤ ਦੇ ਵਿਦਿਆਰਥੀ ਸਹਿਜ ਨੇ ਬੱਚਿਆਂ ਨੂੰ ਡਾ.ਭੀਮ ਰਾਓ ਅੰਬੇਡਕਰ ਦੇ ਜੀਵਨ ਨਾਲ ਸੰਬੰਧਿਤ ਜਾਣਕਾਰੀ ਦਿੱਤੀ। ਸਕੂਲ ਦੇ ਚੇਅਰਮੈਨ ਐਡਵੋਕੇਟ ਅਮਿਤ ਸ਼ਰਮਾ ਜੀ ਨੇ ਛੋਟੇ ਬੱਚਿਆਂ ਨਾਲ ਵਿਸਾਖੀ ਦੇ ਤਿਉਹਾਰ ਦਾ ਆਨੰਦ ਮਾਣਿਆ,ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਅਤੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *