ਪਿੰਡ ਖੁਆਸਪੁਰੇ ਵਿਖੇ ਸਥਿਤ ਸਾਹਿਬ ਕਾਂਸ਼ੀ ਰਾਮ ਜੀ ਦੇ ਆਦਮ ਕੱਦ ਬੁੱਤ ਨੂੰ ਨਵਿਆਉਂਣ ਸਬੰਧੀ ਹੋਈ ਸ਼ੁਰੂਆਤ

Spread the love
ਰੂਪਨਗਰ , 13 ਅਪ੍ਰੈਲ ਦਲਜੀਤ ਚਨੌਲੀ: ਬਹੁਜਨ ਸਮਾਜ ਦੀ ਰਾਜਧਾਨੀ ਪਿੰਡ ਖੁਆਸਪੁਰੇ ਵਿਖੇ ਸਥਿਤ ਸਾਹਿਬ ਕਾਂਸ਼ੀ ਰਾਮ ਜੀ ਦੇ ਆਦਮ ਕੱਦ ਬੁੱਤ ਨੂੰ ਨਵਿਆਉਂਣ ਸਬੰਧੀ ਸ਼ੁਰੂਆਤ ਸਾਹਿਬ ਕਾਂਸ਼ੀ ਰਾਮ ਮਿਸ਼ਨ ਜਥੇਬੰਦੀ ਜ਼ਿਲ੍ਹਾ ਰੂਪਨਗਰ ਵੱਲੋਂ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾ. ਜਗਦੀਸ਼ ਸਿੰਘ ਹਵੇਲੀ ਨੇ ਦੱਸਿਆ ਕਿ ਪਿੰਡ ਦੇ ਮਿਸ਼ਨਰੀ ਬਜ਼ੁਰਗ ਸ.ਅਜਮੇਰ ਸਿੰਘ ਖੁਆਸਪੁਰਾ ਵੱਲੋਂ ਪਹਿਲੇ ਪਿੱਲਰ ਦੀ ਭਰਪਾਈ ਕਰਨ ਲਈ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਬੁੱਤ ਦੇ ਕੰਮ ਨੂੰ ਪੂਰਾ ਕਰਦੇ ਹੋਏ ਇਸ ਨੂੰ ਆਧੁਨਿਕ ਦਿੱਖ ਦਿੱਤੀ ਜਾਵੇਗੀ। ਇਸ ਮੌਕੇ ਸ.ਨਿਰਮਲ ਸਿੰਘ ਸੁੰਮਨ ਸਾਬਕਾ ਜਨਰਲ ਸਕੱਤਰ ਬਸਪਾ ਪੰਜਾਬ, ਸਰਪੰਚ ਸ਼੍ਰੀਮਤੀ ਸਰਬਜੀਤ ਕੌਰ, ਸਾਬਕਾ ਸਰਪੰਚ ਸ. ਜਸਵਿੰਦਰ ਸਿੰਘ ਜੱਸੀ, ਡਾ. ਰਾਜ਼ੇਸ਼ ਬੱਗਣ, ਸ. ਮੱਖਣ ਸਿੰਘ ਸੁਰਤਾਪੁਰ, ਸ਼੍ਰੀ ਬਨਵਾਰੀ ਲਾਲ ਮੱਟੂ, ਸ. ਗੁਰਦਰਸ਼ਨ ਸਿੰਘ ਢੋਲਣਮਾਜਰਾ, ਸ. ਗੁਰਮੁਖ ਸਿੰਘ ਢੋਲਣਮਾਜਰਾ, ਸ. ਹਰਪਾਲ ਸਿੰਘ, ਸ. ਧਰਮ ਸਿੰਘ, ਠੇਕੇਦਾਰ ਮੁਕੀਮ ਖਾਨ ਅਤੇ ਹੋਰ ਬਹੁਤ ਸਾਰੇ ਖੁਆਸਪੁਰੇ ਪਿੰਡ ਦੇ ਮੋਹਤਬਰ ਨਿਵਾਸੀ ਤੇ ਪੰਚਾਇਤ ਮੈਂਬਰ ਹਾਜ਼ਰ ਸਨ।
  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *