ਖਾਲਸਾ ਪੰਥ ਦੀ ਸਾਜਨਾ ਕੀਤੀ ਸੀ ਤੇ ਪੰਜ ਪਿਆਰੇ ਸਾਜੇ ਸਨ। ਉਨ੍ਹਾਂ ਦੱਸਿਆ ਕਿ ਭਾਵੇਂ ਵਿਸਾਖੀ ਦਾ ਤਿਉਹਾਰ ਖੁਸ਼ੀਆਂ ਦਾ ਪ੍ਰਤੀਕ ਹੈ ਪਰ ਇਸ ਦਿਨ ਦੇ ਨਾਲ ਸੰਨ 1919 ਵਿੱਚ ਵਾਪਰੀ ਜਲਿਆਂਵਾਲਾ ਬਾਗ ਦੀ ਘਟਨਾ ਵੀ ਯਾਦ ਆਉਂਦੀ ਹੈ, ਜਦੋਂ ਬਿ੍ਟਿਸ਼ ਅਫਸਰ ਜਨਰਲ ਡਾਇਰ ਦੇ ਹੁਕਮਾਂ ‘ਤੇ ਹਜ਼ਾਰਾਂ ਲੋਕ ਸ਼ਹੀਦ ਕਰ ਦਿੱਤੇ ਗਏ ਸਨ। ਸਕੂਲ ਵਿਚ ਵਿਸਾਖੀ ਦਾ ਤਿਉਹਾਰ ਮਨਾਉਂਦੇ ਹੋਏ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਵੱਲੋਂ ਪੰਜਾਬੀ ਲੋਕ ਨਾਚ ਪੇਸ਼ ਕੀਤੇ ਗਏ। ਜਿਸ ਵਿੱਚ ਸਕੂਲ ਦੇ ਨੰਨੇ ਮੁੰਨੇ ਬੱਚਿਆਂ ਅਤੇ ਸੀਨੀਅਰ ਵਰਗ ਦੀਆਂ ਵਿਦਿਆਰਥਣਾਂ ਵੱਲੋਂ ਪੰਜਾਬੀ ਲੋਕ ਨਾਚ ਗਿੱਧਾ ਪੇਸ਼ ਕੀਤਾ ਗਿਆ। ਵਿਦਿਆਰਥਣਾਂ ਵੱਲੋਂ ਗਿੱਧੇ ਦੇ ਪੁਰਾਤਨ ਰੂਪ ਦੀ ਪੇਸ਼ਕਾਰੀ ਨੇ ਸਾਰਿਆਂ ਨੂੰ ਮੰਤਰਮੁਗਧ ਕਰ ਦਿੱਤਾ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸਰਦਾਰ ਕੁਲਵੰਤ ਸਿੰਘ ਸੰਧੂ, ਐੱਮ.ਡੀ.ਸ਼੍ਰੀਮਤੀ ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਅਮਰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਦੇ ਹੋਏ ਕਿਹਾ ਕਿ ਪੰਜਾਬ ਦਾ ਇਤਿਹਾਸ ਅਤੇ ਵਿਰਸਾ ਬਹੁਤ ਹੀ ਅਮੀਰ ਅਤੇ ਮਹਾਨ ਹੈ ਅਤੇ ਇਹ ਵਿਸਾਖੀ ਦਾ ਦਿਹਾੜਾ ਪੰਜਾਬ ਦੇ ਇਤਿਹਾਸ, ਵਿਰਸੇ ਅਤੇ ਪੰਜਾਬੀਅਤ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਉਂਝ ਤਾਂ ਵਿਸਾਖੀ ਦਾ ਦਿਨ ਦੇਸੀ ਮਹੀਨੇ ਵਿਸਾਖ ਦੀ ਸ਼ੁਰੂਆਤ ਨੂੰ ਮੰਨਿਆ ਜਾਂਦਾ ਹੈ, ਪਰ ਇਸ ਦੇ ਨਾਲ-ਨਾਲ ਇਹ ਕਣਕ ਦੀ ਫਸਲ ਦੀ ਕਟਾਈ ਦਾ ਵੀ ਸੁਨੇਹਾ ਲੈ ਕੇ ਆਉਂਦਾ ਹੈ ਕਿਉਂਕਿ ਇਸ ਮੌਕੇ ਕਣਕ ਦੀ ਫਸਲ ਪੂਰੀ ਤਰ੍ਹਾਂ ਪੱਕ ਕੇ ਕਟਾਈ ਲਈ ਬਿਲਕੁਲ ਤਿਆਰ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਹੋਣ ਦੇ ਨਾਤੇ ਸਾਡੀ ਸਭ ਦੀ ਇਹ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਆਪਣੇ ਤਿਉਹਾਰਾਂ ਦਾ ਸਤਿਕਾਰ ਕਰੀਏ ਅਤੇ ਆਪਣੇ ਵਿਰਸੇ ਦੀ ਸੰਭਾਲ ਕਰੀਏ। ਇਸ ਮੌਕੇ ਸਕੂਲ ਵੱਲੋਂ ਸਮੂਹ ਵਿਦਿਆਰਥੀਆਂ ਅਤੇ ਸਟਾਫ ਨੂੰ ਵਿਸਾਖੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…
Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…