ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਬਣਨ ‘ਤੇ ਦਿੱਤੀ ਮੁਬਾਰਕਬਾਦ

Spread the love

ਬਾਜਾਖਾਨਾ, 12 ਅਪ੍ਰੈਲ (ਅਵਤਾਰ ਸਿੰਘ ਮੱਲਾ) : ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਅੱਜ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ। ਇਥੇ ਸ਼੍ਰੋਮਣੀ ਕਮੇਟੀ ਕੰਪਲੈਕਸ ਵਿਚ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਏ ਡੈਲੀਗੇਟ ਇਜਲਾਸ ਵਿਚ ਇਹ ਚੋਣ ਕੀਤੀ ਗਈ। ਇਸ ਮੌਕੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸੁਖਬੀਰ ਸਿੰਘ ਬਾਦਲ ਦਾ ਨਾਂ ਪੇਸ਼ ਕੀਤਾ ਜਿਸਦੀ ਤਾਈਦ ਦਿੱਲੀ ਦੇ ਆਗੂ ਪਰਮਜੀਤ ਸਿੰਘ ਸਰਨਾ ਨੇ ਕੀਤੀ ਜਦੋਂ ਕਿ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਤਾਈਦ ਦੀ ਮਜੀਦ ਕੀਤੀ। ਇਸ ਮੌਕੇ ਮੁੱਖ ਚੋਣ ਅਫਸਰ ਗੁਲਜ਼ਾਰ ਸਿੰਘ ਰਣੀਕੇ ਨੇ ਸੁਖਬੀਰ ਸਿੰਘ ਬਾਦਲ ਨੂੰ ਚੋਣ ਵਿੱਚ ਜੇਤੂ ਕਰਾਰ ਦਿੱਤਾ ਗਿਆ ਅਤੇ ਨਵੇਂ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਬਿਕਰਮ ਸਿੰਘ ਮਜੀਠੀਆ ‘ਤੇ ਡਾਕਟਰ ਦਲਜੀਤ ਸਿੰਘ ਚੀਮਾ ਸਣੇ ਹੋਰ ਲੀਡਰਾਂ ਨੇ ਪਹਿਲਾਂ ਮਤੇ ਪੜ੍ਹੇ ਅਤੇ ਉਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ ਅਤੇ ਸੁਖਬੀਰ ਸਿੰਘ ਬਾਦਲ ਨੂੰ ਅੱਜ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸ਼ੇਰ ਸਿੰਘ ਮੰਡ, ਸਾਬਕਾ ਵਿਧਾਇਕ ਹਲਕਾ ਇੰਚਾਰਜ ਕੋਟਕਪੂਰਾ ਮਨਤਾਰ ਸਿੰਘ ਬਰਾੜ, ਹਲਕਾ ਜੈਤੋ ਦੇ ਵਿਧਾਇਕ ਸੂਬਾ ਸਿੰਘ ਬਾਦਲ, ਬੀਬੀ ਅਮਰਜੀਤ ਕੌਰ ਪੰਜਗਰਾਈਂ, ਸੀਨੀਅਰ ਆਗੂ ਗੁਰਚੇਤ ਸਿੰਘ ਢਿੱਲੋਂ, ਸਾਬਕਾ ਸਰਪੰਚ ਜਸਮੇਲ ਸਿੰਘ, ਸਾਬਕਾ ਸਰਪੰਚ ਹਰਮੇਲ ਸਿੰਘ ਢਿੱਲੋਂ, ਸਾਬਕਾ ਸਰਪੰਚ ਸੋਹਣ ਸਿੰਘ, ਸਾਬਕਾ ਸਰਪੰਚ ਜਗਰੂਪ ਸਿੰਘ ਘਣੀਆਂ, ਸਾਬਕਾ ਸਰਪੰਚ ਜਸਮੇਲ ਕੌਰ ਵਾੜਾ ਭਾਈਕਾ, ਸੀਨੀਅਰ ਆਗੂ ਡਾਕਟਰ ਗੁਰਨਾਇਬ ਸਿੰਘ ਮੱਲ੍ਹਾ, ਸਾਬਕਾ ਸਰਪੰਚ ਗੁਰਬਖਸ਼ ਸਿੰਘ ਮੱਲ੍ਹਾ, ਸੀਨੀਅਰ ਆਗੂ ਅਮਨਦੀਪ ਸਿੰਘ ਮਨੂੰ ਵਿੱਜ, ਸੀਨੀਅਰ ਆਗੂ ਕੁਲਦੀਪ ਸਿੰਘ ਢਿੱਲੋਂ, ਸੀਨੀਅਰ ਯੂਥ ਆਗੂ ਜਗਸੀਰ ਸਿੰਘ ਸੀਰਾ ਢਿੱਲੋਂ, ਗਗਨਦੀਪ ਸਿੰਘ ਬਰਾੜ ਨੰਬਰਦਾਰ,ਜਗਦੀਪ ਸਿੰਘ ਘਣੀਆ ,

 ਸੁਖਚੈਨ ਸਿੰਘ ਘਣੀਆ , ਰਾਜਿੰਦਰ ਸਿੰਘ ਘਣੀਆ ਢਿੱਲੋਂ ਸਾਬਕਾ ਸਰਪੰਚ ਨਿਰਭੈ ਸਿੰਘ ਘਣੀਆ,  ਆਗੂ ਕ੍ਰਿਸ਼ਨ ਸਿੰਘ ਮੱਲਾ,ਸਰਬਜੀਤ ਸਿੰਘ ਬਰਾੜ, ਲੱਖਾ ਸਿੰਘ ਬਰਾੜ, ਸੀਨੀਅਰ ਆਗੂ ਹਰਚਰਨ ਸਿੰਘ ਬਾਠ, ਸੀਨੀਅਰ ਆਗੂ ਰਾਜਪਾਲ ਸਿੰਘ ਡੇਲਿਆਂ ਵਾਲੀ, ਸੀਨੀਅਰ ਆਗੂ ਬਲਵੰਤ ਸਿੰਘ ਕਰੀਰ ਵਾਲੀ, ਸੀਨੀਅਰ ਆਗੂ ਗੁਰਮੀਤ ਸਿੰਘ ਜੈਤੋ, ਸੀਨੀਅਰ ਆਗੂ ਨਿਰਮਲ ਸਿੰਘ ਨਿੰਮੀ ਵੜਿੰਗ, ਸੀਨੀਅਰ ਆਗੂ ਅੰਮ੍ਰਿਤ ਸਿੰਘ, ਸੀਨੀਅਰ ਆਗੂ ਸਿਕੰਦਰ ਸਿੰਘ, ਸੀਨੀਅਰ ਆਗੂ ਜਸਵਿੰਦਰ ਸਿੰਘ ਝੱਖੜਵਾਲਾ, ਸੀਨੀਅਰ ਆਗੂ,ਬੌਬੀ ਢਿੱਲੋ ਝੱਖੜਵਾਲਾ ,ਜਗਸੀਰ ਸਿੰਘ ਮੱਲਾ  ਅਤੇ ਵੱਡੀ ਗਿਣਤੀ ਵਿੱਚ ਆਗੂਆਂ ਤੇ ਵਰਕਰਾਂ ਵੱਲੋਂ ਮੁਬਾਰਕਬਾਦ ਦਿੱਤੀ ਗਈ।

  • Related Posts

    ਚਰਨਜੀਤ ਸਿੰਘ ਕਾਲੇਵਾਲ ਤੇ ਪਿੰਡ ਸਹੌੜਾਂ ਵਾਸੀਆਂ ਵੱਲੋਂ ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦਾ ਸਨਮਾਨ

    Spread the love

    Spread the loveਕੁਰਾਲੀ 24 ਸਤੰਬਰ (ਜਗਦੇਵ ਸਿੰਘ )ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦੇ ਪਿੰਡ ਸਹੌੜਾਂ ਵਿਖੇ ਪੁੱਜਣ ’ਤੇ ਭਾਜਪਾ ਆਗੂ ਚਰਨਜੀਤ ਸਿੰਘ ਕਾਲੇਵਾਲ ਅਤੇ ਪਿੰਡ ਵਾਸੀਆਂ ਵੱਲੋਂ ਵਿਸ਼ੇਸ਼ ਸਨਮਾਨ…

    ਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਬਾਦਲ ਲਈ ਸਭ ਤੋਂ ਮਜਬੂਤ ਦਾਅਵੇਦਾਰ ਹੈ ਚਰਨਜੀਤ ਕੌਰ ਬਰਾੜ 

    Spread the love

    Spread the loveਬਠਿੰਡਾ 24 ਸਤੰਬਰ(ਪੱਤਰ ਪ੍ਰੇਰਕ): ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਤਿਆਰੀਆਂ ਖਿੱਚ ਲਈਆਂ ਹਨ। ਜੇਕਰ ਗੱਲ ਬਠਿੰਡਾ ਦਿਹਾਤੀ…

    Leave a Reply

    Your email address will not be published. Required fields are marked *