ਡਿਪਟੀ ਕਮਿਸ਼ਨਰ ਵੱਲੋਂ ਸਬ ਡਵੀਜ਼ਨਲ ਹਸਪਤਾਲ ਤਪਾ ਦਾ ਅਚਨਚੇਤੀ ਦੌਰਾ

Spread the love

ਤਪਾ ਮੰਡੀ, 12 ਅਪ੍ਰੈਲ (ਬਲਵਿੰਦਰ ਆਜ਼ਾਦ):- ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ. ਬੈਨਿਥ ਵੱਲੋਂ ਅੱਜ ਸਬ ਡਵੀਜ਼ਨਲ ਹਸਪਤਾਲ ਤਪਾ ਦਾ ਅਚਨਚੇਤੀ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਸਪਤਾਲ ਵਿਖੇ ਮਿਲ ਰਹੀਆਂ ਵੱਖ-ਵੱਖ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਵੀ ਲਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁਢਲਾ ਫਰਜ਼ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣਾ ਹੈ। ਇਸ ਮੌਕੇ ਉਨ੍ਹਾਂ ਐਮਰਜੈਂਸੀ, ਓ.ਪੀ.ਡੀ., ਫਾਰਮੇਸੀ, ਫਾਰਮੇਸੀ ਸਟੋਰ, ਜੱਚਾ-ਬੱਚਾ ਵਿਭਾਗ, ਆਈ.ਪੀ.ਡੀ. ਵਿੱਚ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ ਉਨ੍ਹਾਂ ਇਲਾਜ ਅਧੀਨ ਮਰੀਜ਼ਾਂ ਨਾਲ ਗੱਲ-ਬਾਤ ਵੀ ਕੀਤੀ। ਉਨ੍ਹਾਂ ਸਟਾਫ ਨਾਲ ਮੀਟਿੰਗ ਕੀਤੀ ਤੇ ਸਾਰਿਆਂ ਨੂੰ ਸਮੇਂ ਦੀ ਪਾਬੰਦੀ ਤੇ ਅਨੁਸ਼ਾਸਨ ਵਿੱਚ ਰਹਿਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਲੋੜਵੰਦ ਤੇ ਯੋਗ ਵਰਗ ਨੂੰ ਮਿਲਣ ਵਾਲੇ ਆਯੂਸ਼ਮਾਨ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਆਰ.ਬੀ.ਐਸ.ਕੇ. ਜੇ.ਐਸ.ਵਾਈ. ਤੇ ਹੋਰ ਵੱਖ ਵੱਖ ਯੋਜਨਾਵਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਤੇ ਕਰਮਚਾਰੀ ਆਪਣਾ ਕੰਮ ਸਮੇਂ ਸਿਰ ਤੇ ਇਮਾਨਦਾਰੀ ਨਾਲ ਕਰਨ ਤਾਂ ਜੋ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।  ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ.ਇੰਦੂ ਬਾਂਸਲ ਨੇ ਉਨ੍ਹਾਂ ਨੂੰ ਲੋਕ ਹਿੱਤ ਵਿੱਚ ਲਗਾਤਾਰ ਤੇ ਹੋਰ ਬਿਹਤਰ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਡਾ. ਸ਼ਿਖਾ ਅਗਰਵਾਲ, ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ, ਫਾਰਮੇਸੀ ਅਫਸਰ ਹਰਪਾਲ ਸਿੰਘ, ਨਰਸਿੰਗ ਸਿਸਟਰ ਸਵਰਨ ਕੌਰ ਸਮੇਤ ਹਸਪਤਾਲ ਦਾ ਸਮੂਹ ਸਟਾਫ ਹਾਜ਼ਰ ਸੀ।

  • Related Posts

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    ਪੰਜਾਬ ਯੂਨੀਵਰਸਿਟੀ ਦੇ ਸਾਈਨਬੋਰਡਾਂ ‘ਤੇ ਮੁੜ ਪਰਤੇਗੀ ਪੰਜਾਬੀ, ਐਮ.ਪੀ. ਮਲਵਿੰਦਰ ਸਿੰਘ ਕੰਗ ਦੀ ਮੁਹਿੰਮ ਨੂੰ ਮਿਲੀ ਵੱਡੀ ਸਫਲਤਾ

    Spread the love

    Spread the loveਨਵਾਂਸ਼ਹਿਰ, 9 ਜੂਨ (ਜਤਿੰਦਰਪਾਲ ਸਿੰਘ ਕਲੇਰ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਨਵੇਂ ਲਗਾਏ ਗਏ ਸਾਈਨਬੋਰਡਾਂ ਅਤੇ ਨੇਮਪਲੇਟਾਂ ਤੋਂ ਪੰਜਾਬੀ ਭਾਸ਼ਾ ਨੂੰ ਗਾਇਬ ਕੀਤੇ ਜਾਣ ਦੇ ਵਿਵਾਦ ‘ਤੇ ਇੱਕ…

    Leave a Reply

    Your email address will not be published. Required fields are marked *