ਬਰਨਾਲਾ ਅਤੇ ਧਨੌਲਾ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਨਾਟਕ ਦਾ ਮੰਚਨ

Spread the love

ਬਰਨਾਲਾ/ਧਨੌਲਾ, 12 ਅਪ੍ਰੈਲ (ਬਲਵਿੰਦਰ ਆਜ਼ਾਦ/ਸੁਖਰਾਜ ਚਹਿਲ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਲਕਾ ਬਰਨਾਲਾ ਵਿੱਚ ਨਾਟਕਾਂ ਦੀ ਲੜੀ ਚਲਾਈ ਜਾਵੇਗੀ ਅਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾਵੇਗਾ, ਜਿਸ ਦੀ ਸ਼ੁਰੂਆਤ ਹੋ ਚੁੱਕੀ ਹੈ।  ਇਹ ਪ੍ਰਗਟਾਵਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਾਮ ਤੀਰਥ ਮੰਨਾ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਮੁਹਿੰਮ ਤਹਿਤ ਸਿਖਿਆ ਵਿਭਾਗ ਰਾਹੀਂ ਨਾਟਕ ‘ਯੁੱਧ ਨਸ਼ਿਆਂ ਵਿਰੁੱਧ’ ਤਿਆਰ ਕੀਤਾ ਗਿਆ ਹੈ ਜਿਸ ਦਾ ਮੰਚਨ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਦੀ ਟੀਮ ਵਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਟੀਮ ਵਲੋਂ ਨੇੜੇ ਵਾਲਮੀਕਿ ਮੰਦਿਰ ਬਰਨਾਲਾ, ਨੇੜੇ ਸ਼ਿਵ ਮਠ ਬਰਨਾਲਾ, ਪਟਵਾਰਖਾਨੇ ਨੇੜੇ, ਰਵਿਦਾਸ ਨਗਰ ਬਰਨਾਲਾ, ਕੋਠੇ ਗੋਬਿੰਦਪੁਰਾ ਧਨੌਲਾ ਸਮੇਤ ਕਈ ਥਾਵਾਂ ‘ਤੇ ਨਾਟਕ ਖੇਡਿਆ ਜਾ ਚੁੱਕਾ ਹੈ ਅਤੇ ਆਏ ਦਿਨ ਇਹ ਨਾਟਕ ਗਲੀ- ਮੁਹੱਲਿਆਂ ਵਿੱਚ ਖੇਡਿਆ ਜਾਵੇਗਾ ਤਾਂ ਜੋ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ।

   ਉਨ੍ਹਾਂ ਦੱਸਿਆ ਇਸ ਨਾਟਕ ਵਿਚ ਬੂਟੇ ਨਾਮ ਦੇ ਨੌਜਵਾਨ ਦੀ ਜ਼ਿੰਦਗੀ ਬਾਰੇ ਦਿਖਾਇਆ ਗਿਆ ਹੈ ਕਿ ਉਹ ਕਿਵੇਂ ਨਸ਼ਿਆਂ ਦੀ ਗ੍ਰਿਫ਼ਤ ਵਿਚ ਆਉਂਦਾ ਹੈ ਅਤੇ ਉਸ ਦੀ ਸਿਹਤ ਅਤੇ ਘਰ ਦੇ ਹਾਲਾਤ ਬਹੁਤ ਖਰਾਬ ਹੋ ਜਾਂਦੇ ਹਨ ਅਤੇ ਅੰਤ ਉਹ ਨਸ਼ੇ ਛੱਡਣ ਕੇ ਚੰਗੀ ਜੀਵਨਸ਼ੈਲੀ ਆਪਣਾ ਲੈਂਦਾ ਹੈ।

ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਜਿੰਦਰ ਸਿੰਘ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਇਹ ਨਾਟਕ ‘ਯੁੱਧ ਨਸ਼ਿਆਂ ਵਿਰੁੱਧ’ ਸਰਕਾਰੀ ਸਕੂਲ ਮਾਂਗੇਵਾਲ ਦੇ ਫਾਇਨ ਆਰਟਸ ਦੇ ਅਧਿਆਪਕ ਦਿਲਪ੍ਰੀਤ ਸਿੰਘ ਅਤੇ ਸ ਸ ਸ ਸਕੂਲ ਮੌੜਾਂ ਦੇ ਅਧਿਆਪਕ ਤਜਿੰਦਰ ਸਿੰਘ ਵਲੋਂ ਲਿਖਿਆ ਅਤੇ ਤਿਆਰ ਕਰਵਾਇਆ ਗਿਆ ਹੈ। ਇਸ ਟੀਮ ਵਿੱਚ ਸ ਸ ਸ ਧਨੌਲਾ ਲੜਕੇ ਅਤੇ ਲੜਕੀਆਂ ਦੇ ਵਿਦਿਆਰਥੀ ਅਤੇ ਨਾਈਵਾਲਾ ਹਾਈ ਸਕੂਲ ਦੇ ਵਿਦਿਆਰਥੀ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਇੰਦੂ ਸਿਮਕ ਦੀ ਅਗਵਾਈ ਹੇਠ ਇਹ ਨਾਟਕ ਦਾ ਮੰਚਨ ਆਉਣ ਵਾਲੇ ਦਿਨ ਵਿਚ ਜਾਰੀ ਰਹੇਗਾ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *