ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਚੇਤਾਵਨੀ ਦਿਤੀ ਉਹ ਧਮਕੀ ਤੇ ਦਹਿਸ਼ਤ ਦੀ ਰਾਜਨੀਤੀ ਵਿਚ ਸਾਮਲ ਹੋਣ ਤੋਂ ਗ਼ੁਰੇਜ਼ ਕਰਨ

Spread the love

ਜੈਤੋ,14 ਅਪਰੈਲ (ਰਘੂਨੰਦਨ ਪਰਾਸ਼ਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਧਮਕੀ ਅਤੇ ਦਹਿਸ਼ਤ ਦੀ ਰਾਜਨੀਤੀ ਵਿੱਚ ਸ਼ਾਮਲ ਹੋਣ ਤੋਂ ਗੁਰੇਜ਼ ਕਰਨ ਕਿਉਂਕਿ ਲੋਕ ਉਨ੍ਹਾਂ ਦੇ ਫੁੱਟਪਾਊ ਅਤੇ ਸ਼ਰਾਰਤੀ ਰਵੱਈਏ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਇੱਕ ਸੀਨੀਅਰ ਆਗੂ ਨੇ ਐਤਵਾਰ ਨੂੰ ਇੱਕ ਬੇਬੁਨਿਆਦ ਅਤੇ ਤਰਕਹੀਣ ਬਿਆਨ ਦਿੱਤਾ ਸੀ ਕਿ ਸੂਬੇ ਵਿੱਚ 50 ਬੰਬ ਸਮਗਲ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 18 ਫਟ ਗਏ ਹਨ ਅਤੇ 32 ਹੋਰ ਅਜੇ ਵੀ ਮੌਜੂਦ ਹਨ। ਉਨ੍ਹਾਂ ਕਿਹਾ ਕਿ ਇਸ ਤਰਕਹੀਣ ਬਿਆਨ ਦਾ ਉਦੇਸ਼ ਸਿਰਫ਼ ਲੋਕਾਂ ਨੂੰ ਡਰਾਉਣਾ ਅਤੇ ਉਨ੍ਹਾਂ ਦੇ ਮਨਾਂ ਵਿੱਚ ਦਹਿਸ਼ਤ ਪੈਦਾ ਕਰਨਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਸਹਿਣਯੋਗ ਅਤੇ ਗੈਰ-ਵਾਜਬ ਹੈ ਕਿਉਂਕਿ ਸੂਬੇ ਦੇ ਲੋਕ ਅਜਿਹੇ ਆਗੂਆਂ ਨੂੰ ਕਦੇ ਮੁਆਫ਼ ਨਹੀਂ ਕਰਨਗੇ।ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿੱਚ ਨਾ ਤਾਂ ਸੂਬਾਈ ਅਤੇ ਨਾ ਹੀ ਕੇਂਦਰੀ ਏਜੰਸੀਆਂ ਕੋਲ ਕੋਈ ਜਾਣਕਾਰੀ ਹੈ ਪਰ ਕਾਂਗਰਸੀ ਆਗੂ ਨੇ ਇਹ ਗਲਤ ਅਤੇ ਅਪ੍ਰਸੰਗਿਕ ਬਿਆਨ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਦਾ ਉਦਾਸੀਨ ਅਤੇ ਗੈਰ-ਜ਼ਿੰਮੇਵਾਰਾਨਾ ਰਵੱਈਆ ਗੈਰ-ਵਾਜਬ ਹੈ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਬੰਬਾਂ ਦੀ ਸਥਿਤੀ ਦੱਸਣ ਦੀ ਬਜਾਏ ਹੁਣ ਆਪਣੇ ਮਾੜੇ ਕੰਮ ਲਈ ਕਾਨੂੰਨ ਤੋਂ ਬਚਣ ਵਾਸਤੇ ਵਕੀਲਾਂ ਪਿੱਛੇ ਭੱਜ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਪਾੜੋ ਤੇ ਰਾਜ ਕਰੋ ਨੀਤੀ ਨਾਲ ਹੀ ਸ਼ਾਸਨ ਕੀਤਾ ਹੈ ਪਰ ਜਦੋਂ ਆਮ ਜਨਤਾ ਨੂੰ ਕਾਂਗਰਸ ਪਾਰਟੀ ਦੀ ਇਸ ਚਾਲ ਦਾ ਪਤਾ ਲਗਿਆ ਤਾਂ ਕਾਂਗਰਸ ਪਾਰਟੀ ਦਾ ਪੰਜਾਬ ਵਿਚ ਹੀ ਨਹੀਂ ਪੂਰੇ ਦੇਸ਼ ਵਿਚ ਸਫਾਇਆ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਵਿਰੋਧੀ ਪਾਰਟੀਆਂ ਦੇ ਆਗੂਆਂ ਤੋਂ ਸਾਵਧਾਨ ਰਹਿਣ ਜੋ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।

  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *