ਜੀ ਡੀ ਗੋਇਨਕਾ ਸਕੂਲ ‘ਚ ਉਤਸ਼ਾਹ ਨਾਲ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ

Spread the love
ਕਪੂਰਥਲਾ, 14 ਅਪ੍ਰੈਲ (ਕੌੜਾ)- ਜੀ ਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿਖੇ ਵਿਸਾਖੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ । ਉਪਰੰਤ ਬੱਚਿਆਂ ਦੇ ਉੱਜਲ ਭਵਿੱਖ ਦੀ ਕਾਮਨਾ ਲਈ ਅਰਦਾਸ ਕੀਤੀ ਗਈ। ਇਸ ਉਪਰੰਤ ਸਕੂਲ ਦੇ ਬੱਚਿਆਂ ਨੇ ਸਿੱਖ ਇਤਿਹਾਸ ਅਤੇ ਦੇਸ਼ ਭਗਤੀ ਨਾਲ ਸਬੰਧਿਤ ਕਵਿਤਾਵਾਂ, ਕਵੀਸ਼ਰੀ ਅਤੇ  ਜਲਿਆਂਵਾਲਾ ਬਾਗ ਦਾ ਸਾਕਾ, ਦੱਸਵੇਂ ਪਾਤਸ਼ਾਹ ਵੱਲੋਂ ਖਾਲਸਾ ਪੰਥ ਦੀ ਸਥਾਪਨਾ ਅਤੇ ਕਿਸਾਨਾਂ ਦੀ ਕਣਕ ਵੱਢਣ ਦੀ ਖੁਸ਼ੀ ਨੂੰ ਬਹੁਤ ਹੀ ਸੋਹਣੇ ਤਰੀਕੇ ਨਾਲ ਭਾਸ਼ਣ ਅਤੇ ਕਵਿਤਾ ਰਾਹੀਂ ਪੇਸ਼ ਕੀਤਾ। ਇਸ ਤੋਂ ਬਾਅਦ ਸਕੂਲ ਦੀਆਂ ਵਿਦਿਆਰਥਣਾਂ ਨੇ ਪ੍ਰਧਿੱਸ ਲੋਕ ਨਾਚ ਭੰਗੜਾ ਪੇਸ਼ ਕੀਤਾ।
ਅੰਤ ਸਕੂਲ ਦੇ ਚੇਅਰਮੈਨ ਸਰਦਾਰ ਸੁਖਦੇਵ ਸਿੰਘ ਨਾਨਕਪੁਰ, ਸਕੱਤਰ ਸ਼੍ਰੀਮਤੀ ਪਰਮਿੰਦਰ ਕੌਰ ਜੀ ਅਤੇ ਪ੍ਰਿੰਸੀਪਲ ਕੁਲਬੀਰ ਕੌਰ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਵਿਸਾਖੀ ਸਿਰਫ ਵਾਢੀ ਦਾ ਤਿਉਹਾਰ ਹੀ ਨਹੀਂ ਬਲਕਿ ਇੱਕ ਸ਼ੁੱਭ ਦਿਹਾੜਾ ਵੀ ਹੈ ਕਿਉਂਕਿ ਇਸ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ । ਇਸ ਮੌਕੇ ਵਿਸਾਖੀ ਵਾਲੇ ਦਿਨ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ |ਉਨ੍ਹਾਂ ਨੇ ਸਮੂਹ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆ ਕਿਸਾਨੀ ਵਰਗ ਤੋਂ ਜੀਵਨ ਦੀ ਪ੍ਰੇਰਨਾ ਲੈਂਦੇ ਹੋਏ ਸਖਤ ਮਿਹਨਤ ਕਰਨ ਅਤੇ ਜੀਵਨ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਅਤੇ ਵਿਦਿਆਰਥੀਆਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *